Welcome to Canadian Punjabi Post
Follow us on

29

March 2024
 
ਕੈਨੇਡਾ

ਫੈਡਰਲ ਸਰਕਾਰ ਨੂੰ ਇਸ ਹਫਤੇ ਐਸਟ੍ਰਾਜ਼ੈਨੇਕਾ ਵੈਕਸੀਨ ਹਾਸਲ ਹੋਣ ਦੀ ਉਮੀਦ

March 01, 2021 11:10 PM

ਓਟਵਾ, 1 ਮਾਰਚ (ਪੋਸਟ ਬਿਊਰੋ) : ਫੈਡਰਲ ਸਰਕਾਰ ਨੂੰ ਪਿੱਛੇ ਜਿਹੇ ਮਨਜੂ਼ਰ ਕੀਤੀ ਗਈ ਕ’ਵਿਡ-19 ਵੈਕਸੀਨ ਐਸਟ੍ਰਾਜ਼ੈਨੇਕਾ ਦੀਆਂ ਡੋਜ਼ਾਂ ਜਲਦ ਹਾਸਲ ਹੋਣ ਦੀ ਆਸ ਹੈ। ਇਸ ਤੋਂ ਪਹਿਲਾਂ ਕੈਨੇਡਾ ਨੂੰ ਹਾਸਲ ਹੋਣ ਵਾਲੀਆਂ ਫਾਈਜ਼ਰ-ਬਾਇਓਐਨਟੈਕ ਤੇ ਮੌਡਰਨਾ ਦੀਆਂ ਡੋਜ਼ਾਂ ਵਿੱਚ ਪਿਛਲੇ ਹਫਤੇ ਕੁੱਝ ਕਮੀ ਆਈ ਸੀ।
ਸ਼ੁੱਕਰਵਾਰ ਨੂੰ ਹੈਲਥ ਕੈਨੇਡਾ ਨੇ ਇਹ ਐਲਾਨ ਕੀਤਾ ਸੀ ਕਿ ਉਸ ਵੱਲੋਂ ਐਸਟ੍ਰਾਜ਼ੈਨੇਕਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੈਨੇਡਾ ਵਿੱਚ ਮਨਜ਼ੂਰੀ ਹਾਸਲ ਕਰਨ ਵਾਲੀ ਇਹ ਤੀਜੀ ਵੈਕਸੀਨ ਹੈ।ਕੈਨੇਡਾ ਨੇ ਵੈਕਸੀਨ ਦੀਆਂ 24 ਮਿਲੀਅਨ ਡੋਜ਼ਾਂ ਦਾ ਆਰਡਰ ਦਿੱਤਾ ਹੋਇਆ ਹੈ। ਇਨ੍ਹਾਂ ਵਿੱਚੋਂ ਬਹੁਤੀ ਵੈਕਸੀਨ ਅਪਰੈਲ ਤੇ ਸਤੰਬਰ ਦਰਮਿਆਨ ਅਮਰੀਕਾ ਤੋਂ ਹਾਸਲ ਹੋਵੇਗੀ।
ਪਰ ਦੋ ਮਿਲੀਅਨ ਡੋਜ਼ਾਂ ਭਾਰਤ ਦੇ ਸੀਰਮ ਇੰਸਟੀਚਿਊਟ ਅਤੇ ਵੈਰਿਟੀ ਫਾਰਮਾਸਿਊਟੀਕਲਜ਼ ਤੋਂ ਵੀ ਆਰਡਰ ਕੀਤੀਆਂ ਗਈਆਂ ਹਨ। ਇੰਸਟੀਚਿਊਟ ਦਾ ਕਹਿਣਾ ਹੈ ਕਿ ਪਹਿਲੀਆਂ 500,000 ਡੋਜ਼ਾਂ ਇਸ ਹਫਤੇ ਕੈਨੇਡਾ ਪਹੁੰਚ ਜਾਣਗੀਆਂ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਡੋਜ਼ਾਂ ਦੀ ਪਹਿਲੀ ਖੇਪ ਇਸ ਬੁੱਧਵਾਰ ਤੋਂ ਹੀ ਕੈਨੇਡਾ ਪਹੁੰਚਣੀ ਸ਼ੁਰੂ ਹੋ ਸਕਦੀ ਹੈ ਹਾਲਾਂਕਿ ਇਸ ਖੇਪ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।
ਹੈਲਥ ਕੈਨੇਡਾ ਦੀ ਚੀਫ ਮੈਡੀਕਲ ਐਡਵਾਈਜ਼ਰ ਡਾ· ਸੁਪਰਿਆ ਸ਼ਰਮਾ ਦਾ ਕਹਿਣਾ ਹੈ ਕਿ ਆਉਣ ਵਾਲੇ ਕੁੱਝ ਹਫਤਿਆਂ ਵਿੱਚ ਕੈਨੇਡਾ ਵਿੱਚ ਵੀ ਜੌਹਨਸਨ ਐਂਡ ਜੌਹਨਸਨ ਦੀ ਵੈਕਸੀਨ ਨੂੰ ਮਨਜ਼ੂਰੀ ਮਿਲ ਜਾਵੇਗੀ। ਪਰ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਸਬੰਧ ਵਿੱਚ ਕੋਈ ਵੀ ਫੈਸਲਾ ਕੰਪਨੀ ਵੱਲੋਂ ਪੇਸ਼ ਕੀਤੀ ਗਈ ਜਾਣਕਾਰੀ ਦੇ ਆਧਾਰ ਉੱਤੇ ਹੀ ਲਿਆ ਜਾਵੇਗਾ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼