Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਐਨ ਏ ਸੀ ਆਈ ਵੱਲੋਂ 65 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਵਿੱਚ ਐਸਟ੍ਰਾਜ਼ੈਨੇਕਾ ਵੈਕਸੀਨ ਦੀ ਵਰਤੋਂ ਨਾ ਕਰਨ ਦੀ ਸਿਫਾਰਿਸ਼

March 02, 2021 05:13 AM

ਓਟਵਾ, 1 ਮਾਰਚ (ਪੋਸਟ ਬਿਊਰੋ) : ਕੈਨੇਡਾ ਦੀ ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨ ਏ ਸੀ ਆਈ) ਵੱਲੋਂ 65 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਵਿੱਚ ਕੋਵਿਡ-19 ਦੀ ਐਸਟ੍ਰਾਜ਼ੈਨੇਕਾ ਵੈਕਸੀਨ ਦੀ ਵਰਤੋਂ ਨਾ ਕਰਨ ਦੀ ਸਿਫਾਰਿਸ਼ ਕੀਤੀ ਜਾ ਰਹੀ ਹੈ। ਕਮੇਟੀ ਦਾ ਕਹਿਣਾ ਹੈ ਕਿ ਇਸ ਸਮੇਂ ਇਸ ਉਮਰ ਵਰਗ ਦੇ ਲੋਕਾਂ ਵਿੱਚ ਇਹ ਵੈਕਸੀਨ ਕਿੰਨੀ ਕੁ ਕਾਰਗਰ ਹੈ ਇਸ ਦੇ ਬਹੁਤੇ ਸਬੂਤ ਨਹੀਂ ਮਿਲੇ ਹਨ।
ਦੂਜੇ ਪਾਸੇ ਹੈਲਥ ਕੈਨੇਡਾ ਵੱਲੋਂ ਇਹ ਗੱਲ ਜ਼ੋਰ ਦੇ ਕੇ ਆਖੀ ਜਾ ਰਹੀ ਹੈ ਕਿ ਕਲੀਨਿਕਲ ਸਟੱਡੀਜ਼ ਵਿੱਚ ਇਸ ਉਮਰ ਵਰਗ ਦੇ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਸੇਫਟੀ ਸਬੰਧੀ ਚਿੰਤਾਵਾਂ ਨਹੀਂ ਹਨ ਤੇ ਨਾ ਹੀ ਦੂਜੇ ਦੇਸ਼ਾਂ ਦੇ ਹੋਰ ਵੱਡੀ ਗਿਣਤੀ ਸੀਨੀਅਰਜ਼ ਨੂੰ ਹੀ ਇਸ ਤੋਂ ਕੋਈ ਖਤਰਾ ਹੈ, ਜਿਨ੍ਹਾਂ ਨੂੰ ਹੁਣ ਤੱਕ ਐਸਟ੍ਰਾਜ਼ੈਨੇਕਾ ਵੈਕਸੀਨ ਨਾਲ ਵੈਕਸੀਨੇਟ ਕੀਤਾ ਜਾ ਚੁੱਕਿਆ ਹੈ ਜਾਂ ਇਸ ਵੈਕਸੀਨ ਨਾਲ 65 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਵੈਕਸੀਨੇਟ ਕੀਤਾ ਜਾ ਰਿਹਾ ਹੈ।
ਐਨ ਏ ਸੀ ਆਈ ਦੀ ਨਵੀਂ ਗਾਇਡੈਂਸ ਸ਼ੁੱਕਰਵਾਰ ਨੂੰ ਹੈਲਥ ਕੈਨੇਡਾ ਵੱਲੋਂ ਐਸਟ੍ਰਾਜ਼ੈਨੇਕਾ ਵੈਕਸੀਨ ਨੂੰ ਦਿੱਤੀ ਗਈ ਮਨਜੂ਼ਰੀ ਤੋਂ ਬਾਅਦ ਜਾਰੀ ਕੀਤੀ ਗਈ ਹੈ। ਐਸਟ੍ਰਾਜ਼ੈਨੇਕਾ ਅਜਿਹੀ ਪਹਿਲੀ ਵਾਇਰਲ ਵੈਕਟਰ ਵੈਕਸੀਨ ਹੈ ਜਿਸ ਨੂੰ ਦੇਸ਼ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਏਜੰਸੀ ਵੱਲੋਂ ਦੋ ਉਤਪਾਦਕਾਂ ਨੂੰ ਇਹ ਵੈਕਸੀਨ ਕੈਨੇਡਾ ਸਪਲਾਈ ਕਰਨ ਲਈ ਹਰੀ ਝੰਡੀ ਦਿੱਤੀ ਗਈ ਹੈ, ਇਨ੍ਹਾਂ ਵਿੱਚੋਂ ਇੱਕ ਐਸਟ੍ਰਾਜ਼ੈਨੇਕਾ ਵੱਲੋਂ ਉਤਪਾਦਤ ਤੇ ਆਕਸਫੋਰਡ ਯੂਨੀਵਰਸਿਟੀ ਦੀ ਭਾਈਵਾਲੀ ਨਾਲ ਤਿਆਰ ਕੀਤੀ ਗਈ ਹੈ, ਅਤੇ ਇਸ ਦਾ ਇੱਕ ਹੋਰ ਵਰਜ਼ਨ ਸੀਰਮ ਇੰਸਟੀਚਿਊਟ ਆਫ ਇੰਡੀਆ ਤੇ ਵੈਰਿਟੀ ਫਾਰਮਾਸਿਊਟੀਕਲ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਕੋਵੀਸ਼ੀਲਡ ਆਖਿਆ ਜਾਂਦਾ ਹੈ।
ਇਹ ਦੋ ਡੋਜ਼ਾਂ ਵਾਲੀ ਵੈਕਸੀਨ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ,ਜਿਨ੍ਹਾਂ ਵਿੱਚ ਸੀਨੀਅਰਜ਼ ਵੀ ਸ਼ਾਮਲ ਹਨ, ਵਿੱਚ ਵਰਤੋਂ ਲਈ ਮਨਜ਼ੂਰ ਕੀਤੀ ਗਈ ਹੈ। ਪਿਛਲੇ ਹਫਤੇ ਜਦੋਂ ਹੈਲਥ ਕੈਨੇਡਾ ਵੱਲੋਂ ਇਸ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਸੀ ਤਾਂ ਇਹ ਪਾਇਆ ਗਿਆ ਸੀ ਕਿ ਇਸ ਦੇ ਨਤੀਜੇ ਐਨੇ ਸੀਮਤ ਸਨ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਵਿੱਚ ਵੈਕਸੀਨ ਦੇ ਅਸਰ ਬਾਰੇ ਸਹੀ ਅੰਦਾਜ਼ਾ ਨਹੀਂ ਹੋ ਪਾਇਆ। ਹੈਲਥ ਕੈਨੇਡਾ ਨੇ ਆਖਿਆ ਕਿ ਚੱਲ ਰਹੇ ਟ੍ਰਾਇਲਜ਼ ਤੋਂ ਇਸ ਉਮਰ ਵਰਗ ਦੇ ਲੋਕਾਂ ਵਿੱਚ ਇਸ ਦੇ ਅਸਰ ਸਬੰਧੀ ਡਾਟਾ ਜਲਦ ਉਪਲਬਧ ਕਰਵਾ ਦਿੱਤਾ ਜਾਵੇਗਾ।        

   


 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼