Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ `ਚ ਸ਼ਹੀਦੀ ਸਮਾਗ਼ਮ 23 ਤੋਂ 25 ਦਸੰਬਰ ਨੂੰ

December 06, 2018 08:16 AM

ਮਿਸੀਸਾਗਾ: (ਡਾ. ਝੰਡ) ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਜੋ ਰਹਿੰਦੀ ਦੁਨੀਆਂ ਤੱਕ ਯਾਦ ਰਹੇਗੀ, ਦੀ ਨਿੱਘੀ ਯਾਦ ਨੂੰ ਮਨਾਉਣ ਲਈ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸ਼ਹੀਦੀ ਯਾਦਗਾਰ ਕਮੇਟੀ ਫ਼ਤਿਹਗੜ੍ਹ ਸਾਹਿਬ ਅਤੇ ਟੋਰਾਂਟੋ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਅਤੇ 4 ਵਿੱਚ ਐਤਵਾਰ ਮਿਤੀ 23 ਦਸੰਬਰ ਨੂੰ ਸਵੇਰੇ 10.00 ਵਜੇ ਗੁਰਬਾਣੀ ਦੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਪਾਏ ਜਾਣਗੇ।
ਉਪਰੰਤ, ਗੁਰਬਾਣੀ ਦਾ ਮਨੋਹਰ ਕੀਰਤਨ, ਢਾਡੀ ਵਾਰਾਂ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰਾਂ ਹੋਣਗੀਆਂ। ਇਸ ਸਾਲ ਇਸ ਮਹਾਨ ਸ਼ਹੀਦੀ ਸਮਾਗ਼ਮ ਵਿੱਚ ਪ੍ਰਸਿੱਧ ਕਥਾ-ਵਾਚਕ ਭਾਈ ਗੁਲਜ਼ਾਰ ਸਿੰਘ ਜੀ ਆਪਣੀ ਹਾਜ਼ਰੀ ਲੁਆਉਣਗੇ ਅਤੇ ਇਸ ਮੌਕੇ ਆਪਣੇ ਸੰਬੋਧਨ ਰਾਹੀਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ, ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਅਤੇ ਮਾਤਾ ਗੁਜਰ ਕੌਰ ਜੀ ਦੀ ਇਤਿਹਾਸਕ ਕੁਰਬਾਨੀ ਬਾਰੇ ਰੌਸ਼ਨੀ ਪਾਉਣਗੇ।
ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਆਪ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗ਼ਮ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ ਅਤੇ ਭਾਈ ਗੁਲਜ਼ਾਰ ਸਿੰਘ ਜੀ ਕੋਲੋਂ ਮਹਾਨ ਸ਼ਹੀਦੀ ਸਿੱਖ ਇਤਿਹਾਸ ਦੀ ਕਥਾ ਸਰਵਣ ਕਰੋ ਜੀ। ਇਸ ਸਮਾਗ਼ਮ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰਬਰ 647-833-2748 ਜਾਂ 905-670-3311 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ