Welcome to Canadian Punjabi Post
Follow us on

03

July 2025
 
ਕੈਨੇਡਾ

ਚਾਰ ਮਹੀਨੇ ਬਾਅਦ ਵੀ ਦਿੱਤੀ ਜਾ ਸਕਦੀ ਹੈ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ : ਐਨਏਸੀਆਈ

March 04, 2021 05:16 AM

ਓਟਵਾ, 3 ਮਾਰਚ (ਪੋਸਟ ਬਿਊਰੋ) : ਟੀਕਾਕਰਣ ਬਾਰੇ ਫੈਡਰਲ ਸਰਕਾਰ ਨੂੰ ਸਲਾਹ ਦੇਣ ਵਾਲੇ ਮੈਡੀਕਲ ਮਾਹਿਰਾਂ ਦੇ ਪੈਨਲ ਦਾ ਕਹਿਣਾ ਹੈ ਕਿ ਕੋਵਿਡ-19 ਵੈਕਸੀਨਜ਼ ਦੀ ਦੂਜੀ ਡੋਜ਼ ਪਹਿਲੀ ਡੋਜ਼ ਤੋਂ ਚਾਰ ਮਹੀਨੇ ਬਾਅਦ ਵੀ ਦਿੱਤੀ ਜਾ ਸਕਦੀ ਹੈ। ਮਾਹਿਰਾਂ ਨੇ ਆਖਿਆ ਕਿ ਜੇ ਕੈਨੇਡਾ ਵੱਧ ਤੋਂ ਵੱਧ ਲੋਕਾਂ ਨੂੰ ਇਮਿਊਨਾਈਜ਼ ਕਰਨਾ ਚਾਹੁੰਦਾ ਹੈ ਤਾਂ ਅਜਿਹਾ ਕਰ ਸਕਦਾ ਹੈ।
ਕੈਨੇਡਾ ਦੀ ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨਏਸੀਆਈ) ਵੱਲੋਂ ਨਵੀਂ ਸੇਧ ਜਾਰੀ ਕੀਤੀ ਗਈ ਹੈ ਜਿਸ ਵਿੱਚ ਆਖਿਆ ਗਿਆ ਹੈ ਕਿ ਇਸ ਸਮੇਂ ਮਨਜ਼ੂਰ ਵੈਕਸੀਨਜ਼-ਫਾਈਜ਼ਰ-ਬਾਇਓਐਨਟੈਕ, ਮੌਡਰਨਾ ਤੇ ਐਸਟ੍ਰਾਜ਼ੈਨੇਕਾ ਦੀ ਦੂਜੀ ਡੋਜ਼ ਚਾਰ ਮਹੀਨੇ ਬਾਅਦ ਵੀ ਦਿੱਤੀ ਜਾ ਸਕਦੀ ਹੈ ਤੇ ਉਹ ਵੀ ਓਨੀ ਹੀ ਅਸਦਾਰ ਰਹੇਗੀ।ਆਨਲਾਈਨ ਪੋਸਟ ਕੀਤੇ ਇੱਕ ਨਵੇਂ ਬਿਆਨ ਵਿੱਚ ਐਨਏਸੀਆਈ ਨੇ ਸਿਫਾਰਸ਼ ਕੀਤੀ ਹੈ ਕਿ ਕੋਵਿਡ-19 ਦੀ ਸੀਮਤ ਸਪਲਾਈ ਕਾਰਨ ਸਰਕਾਰਾਂ ਅਜਿਹੇ ਲੋਕਾਂ ਦੀ ਗਿਣਤੀ ਵਧਾ ਸਕਦੀਆਂ ਹਨ ਜਿਨ੍ਹਾਂ ਨੇ ਪਹਿਲੀ ਡੋਜ਼ ਲੈ ਲਈ ਹੋਵੇ। ਕਮੇਟੀ ਨੇ ਆਖਿਆ ਕਿ ਦੂਜੀ ਡੋਜ਼ ਚਾਰ ਮਹੀਨੇ ਬਾਅਦ ਵੀ ਲਈ ਜਾ ਸਕਦੀ ਹੈ ਤੇ ਉਸ ਦੇ ਅਸਰ ਉੱਤੇ ਕੋਈ ਫਰਕ ਨਹੀਂ ਪੈਂਦਾ।
ਦੋ ਐਮਆਰਐਨਏ ਵੈਕਸੀਨਜ਼ ਫਾਈਜ਼ਰ ਤੇ ਮੌਡਰਨਾ ਦੀ ਸੰਭਾਵੀ ਸਪਲਾਈ ਦੇ ਆਧਾਰ ਉੱਤੇ ਯੋਗ ਆਬਾਦੀ ਵਿੱਚੋਂ 80 ਫੀ ਸਦੀ ਨੂੰ ਜੂਨ ਦੇ ਅੰਤ ਤੱਕ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਸਕਦੀ ਹੈ। ਇਹ ਉਸ ਸੂਰਤ ਵਿੱਚ ਹੋ ਸਕਦਾ ਹੈ ਜੇ ਵੈਕਸੀਨ ਦੀਆਂ ਡੋਜ਼ਾਂ ਵਿੱਚ ਚਾਰ ਮਹੀਨੇ ਦੇ ਫਰਕ ਦਾ ਸਿਲਸਿਲਾ ਇਸ ਮਹੀਨੇ ਤੋਂ ਲਾਗੂ ਕਰ ਦਿੱਤਾ ਜਾਵੇ ਤੇ ਦੂਜੀਆਂ ਡੋਜ਼ਾਂ ਜੁਲਾਈ ਵਿੱਚ ਦੇਣੀਆਂ ਸ਼ੁਰੂ ਕੀਤੀਆਂ ਜਾਣ।ਐਨਏਸੀਆਈ ਨੇ ਆਖਿਆ ਕਿ ਪਿੱਛੇ ਜਿਹੇ ਕੀਤੀਆਂ ਗਈਆਂ ਸਾਇੰਟਿਫਿਕ ਸਟੱਡੀਜ਼ ਤੋਂ ਇੱਕਠੇ ਕੀਤੇ ਗਏ ਸਬੂਤਾਂ ਉੱਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਉਹ ਇਸ ਨਤੀਜੇ ਉੱਤੇ ਪਹੁੰਚੀ ਹੈ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ