Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਨਿਰਧਾਰਤ ਸਮੇਂ ਵਿੱਚ ਕੈਨੇਡੀਅਨਾਂ ਦਾ ਟੀਕਾਕਰਣ ਮੁਕੰਮਲ ਕਰਨ ਲਈ ਟਰੂਡੋ ਆਸਵੰਦ

March 04, 2021 05:45 AM

ਓਟਵਾ, 3 ਮਾਰਚ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਇਹ ਤਹੱਈਆ ਪ੍ਰਗਟਾਇਆ ਜਾ ਚੁੱਕਿਆ ਹੈ ਕਿ ਮਈ ਦੇ ਅੰਤ ਤੱਕ ਸਾਰੇ ਬਾਲਗ ਅਮੈਰੀਕਨਜ਼ ਲਈ ਵਾਧੂ ਕੋਵਿਡ-19 ਵੈਕਸੀਨ ਹੋਵੇਗੀ ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਹਾਲ ਦੀ ਘੜੀ ਇਹ ਆਖਣ ਲਈ ਤਿਆਰ ਨਹੀਂ ਹਨ ਕਿ ਕੈਨੇਡਾ ਵਿੱਚ ਟੀਕਾਕਰਣ ਤੇਜ਼ੀ ਨਾਲ ਹੋਵੇਗਾ। ਪਰ ਇਸ ਗੱਲ ਲਈ ਉਹ ਪੂਰੀ ਤਰ੍ਹਾਂ ਸਕਾਰਾਤਮਕ ਹਨ ਕਿ ਅਜਿਹਾ ਹੋਵੇਗਾ।
ਬਾਇਡਨ ਵੱਲੋਂ ਅਮਰੀਕਾ ਵਿੱਚ ਟੀਕਾਕਰਣ ਵਿੱਚ ਲਿਆਂਦੀ ਗਈ ਤੇਜ਼ੀ ਦੇ ਸਬੰਧ ਵਿੱਚ ਬੁੱਧਵਾਰ ਨੂੰ ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੈਨੇਡਾ ਦੇ ਟੀਕਾਕਰਣ ਦੀ ਰਫਤਾਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਅਸੀਂ ਪੂਰੀ ਤਰ੍ਹਾਂ ਟਰੈਕ ਉੱਤੇ ਹਾਂ ਤੇ ਸਗੋਂ ਮਾਰਚ ਦੇ ਅੰਤ ਤੱਕ ਅਸੀਂ ਜਿੱਥੇ ਹੋਣਾ ਚਾਹੁੰਦੇ ਸੀ ਉਸ ਨਾਲੋਂ ਵੀ ਸਾਡਾ ਸ਼ਡਿਊਲ ਐਡਵਾਂਸ ਹੀ ਚੱਲ ਰਿਹਾ ਹੈ।
ਪਹਿਲੇ ਮਹੀਨਿਆਂ ਵਿੱਚ ਵੈਕਸੀਨ ਦੀ ਡਲਿਵਰੀ ਵਿੱਚ ਹੋਈ ਦੇਰ ਕਾਰਨ ਮਾਸ ਵੈਕਸੀਨੇਸ਼ਨ ਕੈੱਪੇਨ ਵਿੱਚ ਹੋਈ ਦੇਰ ਨੂੰ ਪ੍ਰਧਾਨ ਮੰਤਰੀ ਦਰੁਸਤ ਹੁੰਦਾ ਵੇਖਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਜਿੰਨੀ ਵੈਕਸੀਨ ਦੀ ਸਾਨੂੰ ਲੋੜ ਹੈ ਜੇ ਉਹ ਸਮਾਂ ਰਹਿੰਦਿਆਂ ਸਾਨੂੰ ਹਾਸਲ ਹੋ ਜਾਂਦੀ ਹੈ ਤਾਂ ਅਸੀਂ ਮਾਰ ਨਹੀਂ ਖਾਵਾਂਗੇ।ਫੈਡਰਲ ਸਰਕਾਰ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਸੀ ਕਿ ਜਿਹੜੇ ਕੈਨੇਡੀਅਨ ਟੀਕਾਕਰਣ ਕਰਵਾਉਣਾ ਚਾਹੁੰਦੇ ਹਨ ਉਨ੍ਹਾਂ ਦਾ ਸਤੰਬਰ ਦੇ ਅੰਤ ਤੱਕ ਟੀਕਾਕਰਣ ਹੋ ਜਾਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਜੇ ਹੋਰਨਾਂ ਵੈਕਸੀਨਜ਼ ਨੂੰ ਹਰੀ ਝੰਡੀ ਦੇ ਦਿੱਤੀ ਜਾਂਦੀ ਹੈ ਤੇ ਉਨ੍ਹਾਂ ਦੀ ਸਪਲਾਈ ਜਲਦ ਸ਼ੁਰੂ ਹੋ ਜਾਂਦੀ ਹੈ ਤਾਂ ਇਹ ਟੀਚਾ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਜਾ ਸਕਦਾ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਹਫਤੇ ਹੈਲਥ ਕੈਨੇਡਾ ਵੱਲੋਂ ਐਸਟ੍ਰਾਜ਼ੈਨੇਕਾ ਵੈਕਸੀਨ ਨੂੰ ਮਨਜੂ਼ਰੀ ਦਿੱਤੇ ਜਾਣ ਨਾਲ ਇਸ ਦੀ ਸਪਲਾਈ ਵੀ ਆਉਣੀ ਸ਼ੁਰੂ ਹੋ ਗਈ ਹੈ ਤੇ ਇਸੇ ਤਰ੍ਹਾਂ ਜੇ ਜੌਹਨਸਨ ਐਂਡ ਜੌਹਨਸਨ ਦੀ ਸਿੰਗਲ ਡੋਜ਼ ਵਾਲੀ ਵੈਕਸੀਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ ਤਾਂ ਸੋਨੇ ਤੇ ਸੁਹਾਗੇ ਵਾਲਾ ਕੰਮ ਹੋ ਜਾਵੇਗਾ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ