Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਭਾਰਤ ਵਿੱਚ ਤਿਆਰ ਕੋਵੀਸ਼ੀਲਡ ਵੈਕਸੀਨ ਦੀਆਂ 500,000 ਡੋਜ਼ਾਂ ਕੈਨੇਡਾ ਪਹੁੰਚੀਆਂ

March 04, 2021 06:04 AM

ਟੋਰਾਂਟੋ, 3 ਮਾਰਚ (ਪੋਸਟ ਬਿਊਰੋ) : ਭਾਰਤ ਵਿੱਚ ਤਿਆਰ ਕੋਵੀਸ਼ੀਲਡ ਵੈਕਸੀਨ ਦੀ ਅੱਧਾ ਮਿਲੀਅਨ ਡੋਜ਼ਾਂ ਦੀ ਖੇਪ ਅੱਜ ਟੋਰਾਂਟੋ ਪਹੁੰਚ ਗਈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਹਮਰੁਤਬਾ ਅਧਿਕਾਰੀ ਪ੍ਰਧਾਨ ਮੰਤਰੀ ਟਰੂਡੋ ਨਾਲ ਫਰਵਰੀ ਵਿੱਚ ਜਿਹੜਾ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਕਰ ਦਿੱਤੀ ਗਿਆ ਹੈ।
ਭਾਰਤ ਤੋਂ ਐਸਟ੍ਰਾਜ਼ੈਨੇਕਾ ਵੈਕਸੀਨ ਦੀ ਇਹ ਸਪਲਾਈ ਕਮਰਸ਼ੀਅਲ ਕਾਰਗੋ ਜਹਾਜ਼ ਰਾਹੀਂ ਕੈਨੇਡਾ ਭੇਜੀ ਗਈ ਹੈ। ਇਸ ਸਬੰਧ ਵਿੱਚ ਹੋਏ ਸਮਝੌਤੇ ਅਨੁਸਾਰ ਮਈ ਤੱਕ ਭਾਰਤ ਵੱਲੋਂ ਕੈਨੇਡਾ ਨੂੰ 2 ਮਿਲੀਅਨ ਡੋਜ਼ਾਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਹ ਵੈਕਸੀਨ ਭਾਰਤ ਦੇ ਸੀਰਮ ਇੰਸਟੀਚਿਊਟ ਤੇ ਵੈਰਿਟੀ ਫਾਰਮਾਸਿਊਟੀਕਲ ਆਫ ਕੈਨੇਡਾ ਦਰਮਿਆਨ ਹੋਏ ਸਮਝੌਤੇ ਅਨੁਸਾਰ ਤਿਆਰ ਕੀਤੀ ਜਾ ਰਹੀ ਹੈ।
ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਤੇ ਫੈਡਰਲ ਮਨਿਸਟਰ ਆਫ ਪਬਲਿਕ ਸਰਵਿਸਿਜ਼ ਐਂਡ ਪ੍ਰੋਕਿਓਰਮੈਂਟ ਅਨੀਤਾ ਆਨੰਦ ਵੱਲੋਂ ਟੋਰਾਂਟੋ ਦੇ ਇਨੋਮਾਰ ਵੇਅਰਹਾਊਸ ਵਿੱਚ ਇਸ ਖੇਪ ਨੂੰ ਸਵੀਕਾਰਿਆ ਗਿਆ। ਇੰਡੋ ਕੈਨੇਡੀਅਨ ਮੰਤਰੀ ਆਨੰਦ ਵੱਲੋਂ ਹੀ ਕੈਨੇਡਾ ਵੱਲੋਂ ਵੈਕਸੀਨ ਨੂੰ ਪ੍ਰੋਕਿਓਰ ਕਰਕੇ ਰੱਖਣ ਲਈ ਕੋਸਿ਼ਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਭਾਰਤ ਦੇ ਸੀਰਮ ਇੰਸਟੀਚਿਊਟ ਨਾਲ ਡੀਲ ਸਿਰੇ ਚੜ੍ਹਾਉਣ ਵਿੱਚ ਵੀ ਆਨੰਦ ਨੇ ਅਹਿਮ ਭੂਮਿਕਾ ਨਿਭਾਈ।   

 

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ