Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਰੱਦ ਤੇ ਮੁਲਤਵੀ ਹੋਈਆਂ ਉਡਾਨਾਂ ਲਈ ਪੈਸੇ ਰੀਫੰਡ ਕਰੇਗੀ ਏਅਰਕੈਨੇਡਾ!

March 04, 2021 03:50 PM

ਟੋਰਾਂਟੋ, 4 ਮਾਰਚ (ਪੋਸਟ ਬਿਊਰੋ) : ਕੈਨੇਡਾ ਦੀ ਸੱਭ ਤੋਂ ਵੱਡੀ ਪ੍ਰਾਈਵੇਟ ਸੈਕਟਰ ਯੂਨੀਅਨ ਦੇ ਹੈੱਡ ਦਾ ਕਹਿਣਾ ਹੈ ਕਿ ਏਅਰ ਕੈਨੇਡਾ ਉਨ੍ਹਾਂ ਗਾਹਕਾਂ ਦੈ ਪੈਸੇ ਰੀਫੰਡ ਕਰਨ ਲਈ ਸਹਿਮਤ ਹੋ ਗਈ ਹੈ ਜਿਨ੍ਹਾਂ ਦੀਆਂ ਉਡਾਨਾਂ ਕੋਵਿਡ-19 ਮਹਾਂਮਾਰੀ ਕਾਰਨ ਰੱਦ ਹੋਈਆਂ ਜਾਂ ਮੁਲਤਵੀ ਹੋਈਆਂ ਸਨ।
ਰੱਦ ਹੋਈਆਂ ਉਡਾਨਾਂ ਲਈ ਯਾਤਰੀਆਂ ਨੂੰ ਕੋਈ ਰੀਫੰਡ ਮਿਲੇਗਾ ਇਸ ਗੱਲ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ। ਇਹ ਵੀ ਕਿਆਫੇ ਲਾਏ ਜਾ ਰਹੇ ਹਨ ਕਿ ਸ਼ਾਇਦ ਸਰਕਾਰ ਏਅਰਲਾਈਨ ਦੀ ਕੋਈ ਆਰਥਿਕ ਮਦਦ ਹੀ ਕਰ ਦੇਵੇ।ਬੁੱਧਵਾਰ ਸ਼ਾਮ ਨੂੰ ਯੂਨੀਫੌਰ ਵੱਲੋਂ ਇਸ ਫੈਸਲੇ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਗਈ। ਯੂਨੀਫੌਰ ਦੇ ਪ੍ਰੈਜ਼ੀਡੈਂਟ ਜੈਰੀ ਡਾਇਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਏਅਰ ਕੈਨੇਡਾ ਦੇ ਅਧਿਕਾਰੀਆਂ ਦੇ ਨਾਲ ਨਾਲ ਫੈਡਰਲ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ ਹੈ ਤੇ ਕੰਪਨੀ ਵੱਲੋਂ ਇਹ ਮੰਗ ਮੰਨਣ ਲਈ ਹਾਮੀ ਵੀ ਭਰੀ ਗਈ ਹੈ। ਇਹ ਵੀ ਆਖਿਆ ਜਾ ਰਿਹਾ ਹੈ ਕਿ ਏਅਰਲਾਈਨ ਨੂੰ ਸੰਕਟ ਵਿੱਚੋਂ ਉਭਾਰਨ ਲਈ ਸਰਕਾਰ ਵੱਲੋਂ ਇਹ ਸ਼ਰਤ ਰੱਖੀ ਗਈ ਸੀ।
ਪਰ ਅਜੇ ਤੱਕ ਨਾ ਤਾਂ ਫੈਡਰਲ ਸਰਕਾਰ ਤੇ ਨਾ ਹੀ ਏਅਰ ਕੈਨੇਡਾ ਵੱਲੋਂ ਜਨਤਕ ਤੌਰ ਉੱਤੇ ਇਸ ਕਦਮ ਦੀ ਪੁਸ਼ਟੀ ਕੀਤੀ ਗਈ ਹੈ। ਪੈਸੈਂਜਰਜ਼ ਦੇ ਅਧਿਕਾਰਾਂ ਦੀ ਪੈਰਵੀ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਪਿਛਲੇ ਸਾਲ ਤੋਂ ਕਸਟਮਰਜ਼ ਨੂੰ ਉਨ੍ਹਾਂ ਦੇ ਪੈਸੇ ਰੀਫੰਡ ਕਰਨ ਲਈ ਏਅਰਲਾਈਨਜ਼ ਉੱਤੇ ਦਬਾਅ ਪਾਇਆ ਜਾ ਰਿਹਾ ਸੀ। ਇੱਥੇ ਦੱਸਣਾ ਬਣਦਾ ਹੈ ਕਿ ਏਅਰਲਾਈਨ ਇੰਡਸਟਰੀ ਉੱਤੇ ਵੀ ਮਹਾਂਮਾਰੀ ਦਾ ਕਾਫੀ ਮਾੜਾ ਅਸਰ ਪਿਆ ਹੈ। ਪਬਲਿਕ ਹੈਲਥ ਵੱਲੋਂ ਲੋਕਾਂ ਨੂੰ ਮਹਾਂਮਾਰੀ ਤੋਂ ਬਚਣ ਲਈ ਘਰਾਂ ਵਿੱਚ ਹੀ ਰਹਿਣ ਦੀ ਕੀਤੀ ਜਾ ਰਹੀ ਤਾਕੀਦ ਤੇ ਵਾਇਰਸ ਨੂੰ ਰੋਕਣ ਲਈ ਸਫਰ ਨਾ ਕਰਨ ਦੀ ਦਿੱਤੀ ਜਾ ਰਹੀ ਸਲਾਹ ਦੇ ਚੱਲਦਿਆਂ ਏਅਰਲਾਈਨ ਇੰਡਸਟਰੀ ਨੂੰ ਕਾਫੀ ਢਾਹ ਲੱਗੀ ਹੈ।
ਕੈਨੇਡਾ ਵਿੱਚ ਦਾਖਲ ਹੋਣ ਵਾਲਿਆਂ ਉੱਤੇ ਵੀ ਪਿਛਲੇ ਕੁੱਝ ਹਫਤਿਆਂ ਵਿੱਚ ਲਾਈਆਂ ਗਈਆਂ ਤਰ੍ਹਾਂ ਤਰ੍ਹਾਂ ਦੀਆਂ ਪਾਬੰਦੀਆਂ ਕਾਰਨ ਵੀ ਏਅਰ ਟਰੈਵਲ ਦਾ ਰੁਝਾਨ ਕਾਫੀ ਘੱਟ ਗਿਆ ਹੈ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ