Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਚੋਣ ਮੁਹਿੰਮ ਦੌਰਾਨ ਲਗਾਤਾਰ 70 ਮੀਟਿੰਗਾਂ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਸਿਹਤ ’ਤੇ ਮਾੜਾ ਪ੍ਰਭਾਵ, ਮੁਕੰਮਲ ਆਰਾਮ ਦੀ ਸਲਾਹ

December 06, 2018 04:40 PM

ਚੰਡੀਗੜ, 6 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਧੂ ਜੋ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ ’ਤੇ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਨਾਲ ਉਨ੍ਹਾਂ ਦੀਆਂ ਵੋਕਲ ਕੌਰਡਜ਼ ’ਤੇ ਮਾੜਾ ਪ੍ਰਭਾਵ ਪਿਆ। ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਵੋਕਲ ਕੌਰਡਜ਼ ’ਤੇ ਮਾੜਾ ਪ੍ਰਭਾਵ ਨਾਲ ਉਨ੍ਹਾਂ ਦੀ ਆਵਾਜ਼ ਨੂੰ ਨੁਕਸਾਨ ਪਹੁੰਚ ਸਕਦਾ ਹੈ ਜਿਸ ਕਾਰਨ ਡਾਕਟਰਾਂ ਵੱਲੋਂ ਸ. ਸਿੱਧੂ ਨੂੰ 3-5 ਦਿਨ ਦੇ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਗਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਸਿੱਧੂ ਐਂਮਬੋਲਿਜ਼ਮ ਟਰੀਟਮੈਂਟ ਲੈ ਰਹੇ ਹਨ, ਇਸ ਲਈ ਲਗਾਤਾਰ ਹਵਾਈ ਯਾਤਰਾ ਉਨ੍ਹਾਂ ਲਈ ਹਾਨੀਕਾਰਕ ਹੈ। ਕੁਝ ਸਾਲ ਪਹਿਲਾਂ ਜ਼ਿਆਦਾ ਹਵਾਈ ਯਾਤਰਾ ਕਾਰਨ ਉਹ ਡੀ.ਵੀ.ਟੀ. ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਗਏ ਸਨ। ਉਨ੍ਹਾਂ ਵੱਲੋਂ ਲੜੀਵਾਰ ਹੀਮਾਟੌਲੋਜੀ (ਬਲੱਡ) ਟੈਸਟ ਕਰਵਾਏ ਗਏ ਹਨ। ਡਾਕਟਰਾਂ ਦੀ ਸਲਾਹ ਨਾਲ ਉਹ ਮੁਕੰਮਲ ਜਾਂਚ ਅਤੇ ਰਿਕਵਰੀ ਲਈ ਕਿਸੇ ਅਣਦੱਸੀ ਥਾਂ ’ਤੇ ਗਏ ਹਨ। ਉਨ੍ਹਾਂ ਨੂੰ ਸਾਹ ਲੈਣ ਦੇ ਅਭਿਆਸ ਅਤੇ ਫਿਜ਼ੀਓਥੈਰੇਪੀ ਦੇ ਨਾਲ ਵਿਸ਼ੇਸ਼ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ