Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਨੇੜੇ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਸਬੰਧੀ ਚੇਤਾਵਨੀ ਜਾਰੀ

March 04, 2021 11:08 PM

ਵੈਲਿੰਗਟਨ, ਨਿਊਜ਼ੀਲੈਂਡ, 4 ਮਾਰਚ (ਪੋਸਟ ਬਿਊਰੋ) : ਵੀਰਵਾਰ ਰਾਤ ਨੂੰ ਉੱਤਰਪੂਰਬੀ ਤੱਟ ਉੱਤੇ ਆਏ ਜ਼ਬਰਦਸਤ ਭੂਚਾਲ ਤੋ ਬਾਅਦ ਨਿਊਜ਼ੀਲੈਂਡ ਵਿੱਚ ਸੁਨਾਮੀ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜੇ ਤੱਕ ਇੱਥੇ ਹੋਏ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੰਸੀ ਮੈਨੇਜਮੈਂਟ ਏਜੰਸੀ ਵੱਲੋਂ ਦੇਸ਼ ਦੇ ਨੌਰਥ ਆਈਲੈਂਡ ਦੇ ਪੂਰਬ ਵੱਲ ਸੁਨਾਮੀ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਭੂਚਾਲ ਦੀ ਗਤੀ 7·3 ਮਾਪੀ ਗਈ। ਅਮਰੀਕਾ ਦੇ ਸੁਨਾਮੀ ਵਾਰਨਿੰਗ ਸਿਸਟਮ ਵੱਲੋਂ 0·3 ਤੋਂ 1 ਮੀਟਰ ਤੱਕ ਦੀਆਂ ਲਹਿਰਾਂ ਉੱਠਣ ਦੀ ਪੇਸ਼ੀਨਿਗੋਈ ਕੀਤੀ ਗਈ।
ਯੂਐਸ ਜੀਓਲਾਜੀਕਲ ਸਰਵੇਅ ਨੇ ਆਖਿਆ ਕਿ ਭੂਚਾਲ 6·9 ਮੈਗਨੀਚਿਊਡ ਦਾ ਰਿਹਾ। ਇਹ ਭੂਚਾਲ ਗਿਸਬੌਰਨ ਨਾਂ ਦੇ ਸ਼ਹਿਰ ਤੋਂ ਉੱਤਰਪੂਰਬ ਵੱਲ 178 ਕਿਲੋਮੀਟਰ ਦੀ ਦੂਰੀ ਉੱਤੇ ਸਮੁੰਦਰ ਵਿੱਚ 10 ਕਿਲੋਮੀਟਰ ਹੇਠਾਂ ਦੀ ਡੂੰਘਾਈ ਉੱਤੇ ਆਇਆ। ਗਿਸਬੌਰਨ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਹੋਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ