Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਮਹਾਂਮਾਰੀ ਨਾਲ ਸੰਘਰਸ਼ ਕਰ ਰਹੀਆਂ ਮਿਊਂਸਪੈਲਿਟੀਜ਼ ਲਈ ਫੋਰਡ ਸਰਕਾਰ ਨੇ ਜਾਰੀ ਕੀਤੇ 500 ਮਿਲੀਅਨ ਡਾਲਰ

March 04, 2021 11:56 PM

ਓਨਟਾਰੀਓ, 4 ਮਾਰਚ (ਪੋਸਟ ਬਿਊਰੋ) : ਫੋਰਡ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਕਾਰਨ ਪਏ ਤੇ ਅਜੇ ਵੀ ਪੈ ਰਹੇ ਵਿੱਤੀ ਪ੍ਰਭਾਵ ਨਾਲ ਸੰੰਘਰਸ਼ ਕਰ ਰਹੀਆਂ ਮਿਊਂਸਪੈਲਿਟੀਜ਼ ਲਈ 500 ਮਿਲੀਅਨ ਡਾਲਰ ਦੇ ਫੰਡ ਜਾਰੀ ਕੀਤੇ ਗਏ ਹਨ।
ਇਹ ਰਕਮ 19 ਬਿਲੀਅਨ ਡਾਲਰ ਦੇ ਫੈਡਰਲ ਸੇਫ ਰੀਸਟਾਰਟ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਫੋਰਡ ਸਰਕਾਰ ਵੱਲੋਂ ਮਿਊਂਸਪੈਲਿਟੀਜ਼ ਨੂੰ ਜਾਰੀ ਕੀਤੇ ਗਏ 695 ਮਿਲੀਅਨ ਡਾਲਰ ਤੋਂ ਵੱਖਰੀ ਹੈ। ਇਹ ਰਕਮ ਮੇਅਰ ਜੌਹਨ ਟੋਰੀ ਵੱਲੋਂ ਸੇਫ ਰੀਸਟਾਰਟ 2·0 ਦੇ ਪੱਖ ਵਿੱਚ ਕੀਤੀ ਗਈ ਲਾਬਿੰਗ ਦਾ ਹਿੱਸਾ ਹੈ।ਵੀਰਵਾਰ ਸਵੇਰੇ ਕੁਈਨਜ਼ ਪਾਰਕ ਵਿਖੇ ਇਹ ਐਲਾਨ ਕਰਨ ਸਮੇਂ ਮਿਊਂਸਪਲ ਅਫੇਅਰਜ਼ ਮੰਤਰੀ ਸਟੀਵ ਕਲਾਰਕ ਨੇ ਆਖਿਆ ਕਿ ਮਿਊਂਸਪੈਲਿਟੀਜ਼ ਵੱਲੋਂ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਉਨ੍ਹਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਹੋਰ ਸਥਿਰਤਾ ਦੀ ਲੋੜ ਹੈ ਇਸੇ ਲਈ ਸਾਡੀ ਸਰਕਾਰ ਵੀ ਆਰਥਿਕ ਮਦਦ ਕਰਨ ਤੋਂ ਬਿਲਕੁਲ ਨਹੀਂ ਹਿਚਕਚਾਈ।
ਇਨ੍ਹਾਂ ਵਾਧੂ ਫੰਡਾਂ ਨਾਲ ਮਿਊਂਸਪੈਲਿਟੀਜ਼ ਨੂੰ ਅਗਲੇ ਸਾਲ ਲਈ ਬਿਹਤਰ ਢੰਗ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ ਤੇ ਉਹ ਸਮਾਂ ਰਹਿੰਦਿਆਂ ਹੀ ਆਪਣਾ 2021 ਦਾ ਬਜਟ ਵੀ ਪਲੈਨ ਕਰ ਸਕਣਗੀਆਂ। ਅਜੇ ਵੀ ਟੋਰਾਂਟ ਿਦੇ 2021 ਬਜਟ ਵਿੱਚ 649 ਮਿਲੀਅਨ ਡਾਲਰ ਦਾ ਘਾਟਾ ਪਿਆ ਹੋਇਆ ਹੈ ਜਿਸ ਨੂੰ ਪੂਰਾ ਕਰਨ ਲਈ ਅਜੇ ਹੋਰ ਫੰਡਿੰਗ ਦੀ ਲੋੜ ਹੋਵੇਗੀ।ਵੀਰਵਾਰ ਨੂੰ ਜਾਰੀ ਕੀਤੀ ਰਲੀਜ਼ ਵਿੱਚ ਮੇਅਰ ਜੌਹਨ ਟੋਰੀ ਨੇ ਆਖਿਆ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਤਾਜ਼ਾ ਵੰਡੇ ਗਏ ਫੰਡਾਂ ਵਿੱਚੋਂ ਸਿਟੀ ਨੂੰ 164 ਮਿਲੀਅਨ ਡਾਲਰ ਹਾਸਲ ਹੋ ਜਾਣਗੇ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ