Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਤੇਲ ਤੇ ਗੈਸ ਦਾ ਮੁੱਦਾ ਵੀ ਫਰਸਟ ਮਨਿਸਟਰਜ਼ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ ਸ਼ਾਮਲ : ਪੀਐਮਓ

December 06, 2018 05:10 PM

ਓਟਵਾ, 6 ਦਸੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਦੇ ਆਫਿਸ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਫਰਸਟ ਮਨਿਸਟਰਜ਼ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਤੇਲ ਤੇ ਗੈਸ ਇੰਡਸਟਰੀ ਨਾਲ ਜੁੜੇ ਮੁੱਦਿਆਂ ਨੂੰ ਵੀ ਵਿਚਾਰਿਆ ਜਾਵੇਗਾ। ਜਿ਼ਕਰਯੋਗ ਹੈ ਕਿ ਅਲਬਰਆ ਦੀ ਪ੍ਰੀਮੀਅਰ ਰੇਚਲ ਨੌਟਲੇ ਤੇ ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋਏ ਵੱਲੋਂ ਕੀਤੀ ਗਈ ਸਖਤ ਆਲੋਚਨਾ ਤੋਂ ਬਾਅਦ ਹੀ ਪੀਐਮਓ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।
ਪੀਐਮਓ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿੱਚ ਆਖਿਆ ਗਿਆ ਕਿ ਤੇਲ ਦੀਆਂ ਡਿੱਗ ਰਹੀਆਂ ਕੀਮਤਾਂ ਕਾਰਨ ਕੈਨੇਡਾ ਦੇ ਊਰਜਾ ਸੈਕਟਰ ਤੇ ਊਰਜਾ ਵਰਕਰਾਂ ਉੱਤੇ ਜੋ ਮਾੜਾ ਅਸਰ ਪੈ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਿੱਚ ਪਵੇਗਾ ਉਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹੀ ਇਹ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੀਟਿੰਗ ਦੇ ਪੇਸ਼ ਕੀਤੇ ਗਏ ਏਜੰਡੇ ਵਿੱਚ ਤੇਲ ਤੇ ਗੈਸ ਦਾ ਕੋਈ ਜਿ਼ਕਰ ਤੱਕ ਨਹੀਂ ਸੀ। ਇਸ ਏਜੰਡੇ ਵਿੱਚ ਦੱਸਿਆ ਗਿਆ ਸੀ ਕਿ ਸੁ਼ੱਕਰਵਾਰ ਨੂੰ ਫਰਸਟ ਮਨਿਸਟਰਜ਼ ਦੀ ਹੋਣ ਜਾ ਰਹੀ ਮੀਟਿੰਗ ਵਿੱਚ ਕਿਹੜਾ ਮੰਤਰੀ ਪ੍ਰੀਮੀਅਰਜ਼ ਨਾਲ ਕੀ ਵਿਚਾਰ ਵਟਾਂਦਰਾ ਕਰਨਾ ਚਾਹੁੰਦਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੀਐਮਓ ਨੇ ਆਖਿਆ ਕਿ ਤੇਲ ਦੀਆਂ ਕੀਮਤਾਂ ਵਿਚਲਾ ਫਰਕ ਤੇ ਨੌਟਲੇ ਤੇ ਮੋਏ ਵੱਲੋਂ ਇੰਡਸਟਰੀ ਨੂੰ ਦਰਪੇਸ਼ ਸੰਕਟ ਦਾ ਮੁੱਦਾ ਭਾਵੇਂ ਏਜੰਡੇ ਵਿੱਚ ਸ਼ਾਮਲ ਕੀਤਾ ਗਿਆ ਸੀ ਜਾਂ ਨਹੀਂ ਪਰ ਇਸ ਬਾਰੇ ਗੱਲ ਮੀਟਿੰਗ ਵਿੱਚ ਜ਼ਰੂਰ ਕੀਤੀ ਜਾਣੀ ਸੀ। ਪਰ ਪ੍ਰੀਮੀਅਰਜ਼ ਵੱਲੋਂ ਐਨਰਜੀ ਮਾਰਕਿਟ ਤੱਕ ਪਹੁੰਚ ਤੇ ਕੀਮਤਾਂ ਵਿਚਲੇ ਫਰਕ ਦੇ ਅਰਥਚਾਰੇ ਉੱਤੇ ਪੈਣ ਵਾਲੇ ਪ੍ਰਭਾਵ ਨੂੰ ਏਜੰਡੇ ਵਿੱਚ ਸ਼ਾਮਲ ਕਰਨ ਦੀ ਮੰਗ ਮਗਰੋਂ ਹੀ ਇਹ ਫੈਸਲਾ ਕੀਤਾ ਗਿਆ।
ਜਿ਼ਕਰਯੋਗ ਹੈ ਕਿ ਅਲਬਰਟਾ ਤੇਲ ਦੀਆਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਕਾਰਨ ਸੰਘਰਸ਼ ਕਰ ਰਿਹਾ ਹੈ। ਇਸ ਦੇ ਹੱਲ ਵਜੋਂ ਅਲਬਰਟਾ ਨੇ ਤੇਲ ਦੇ ਉਤਪਾਦਨ ਵਿੱਚ ਜਨਵਰੀ ਤੋਂ 8.7 ਫੀ ਸਦੀ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪ੍ਰੋਵਿੰਸ ਕੈਨੇਡੀਅਨ ਕੱਚੇ ਤੇਲ ਨੂੰ ਹੋਰਨਾਂ ਮੰਡੀਆਂ ਤੱਕ ਪਹੁੰਚਾਉਣ ਲਈ ਰੇਲ ਕਾਰਜ਼ ਵੀ ਖਰੀਦੇਗਾ। ਹਾਲਾਂਕਿ ਫੈਡਰਲ ਸਰਕਾਰ ਨੇ ਰੇਲ ਕਾਰਜ਼ ਖਰੀਦਣ ਲਈ ਅਲਬਰਟਾ ਦੀ ਮਦਦ ਕਰਨ ਵਾਸਤੇ ਪ੍ਰੋਵਿੰਸ ਦੀ ਬੇਨਤੀ ਉੱਤੇ ਦਸਤਖ਼ਤ ਨਹੀਂ ਕੀਤੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ