Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ: ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

March 05, 2021 08:11 AM

ਚੰਡੀਗੜ੍ਹ, 4 ਮਾਰਚ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲਤਦੇਲੈਣਾ ਹੈ, ਜੇਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾਦੇਣ ਤਾਂ ਬਾਕੀ ਚਾਵਲਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ