Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕਿਸਾਨਾਂ ਦੇ ਸੰਘਰਸ਼ ਦੀ ਸੁਰ ਕੋਲਕਾਤਾ ਦੀ ਕਿਸਾਨ ਰੈਲੀ ਵਿੱਚ ਵੀ ਜਾ ਗੂੰਜੀ

March 05, 2021 08:14 AM

* ਕਿਸਾਨੀ ਅੰਦੋਲਨ ਮੋਦੀ ਸਰਕਾਰ ਦਾ ਭੋਗ ਪਾਵੇਗਾ: ਰਾਜਿੰਦਰ ਸਿੰਘ

ਕੋਲਕਾਤਾ, 4 ਮਾਰਚ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲਦੇ ਕਿਸਾਨ ਘੋਲ ਨੂੰ ਹੋਰ ਤੇਜ਼ ਕਰਨ ਅਤੇ ਨਰਿੰਦਰ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧਵਾਸਤੇ ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀਆਂ ਨੇਅੱਜਕੋਲਕਾਤਾਵਿੱਚ ਵਿਸ਼ਾਲ ਰੈਲੀ ਕੀਤੀ, ਜਿਸ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਮੁੱਖ ਬੁਲਾਰੇ ਦੇ ਤੌਰ ਉਤੇ ਸੰਬੋਧਨ ਕੀਤਾ ਅਤੇ ਕਿਸਾਨਾਂ ਦੇ ਖਿਲਾਫ ਬਣੇ ਕਾਨੂੰਨਾਂ ਦੀ ਸਾਰੀ ਕਹਾਣੀ ਦੱਸੀ।
‘ਫੋਰਮ ਟੂ ਸੇਵ ਇੰਡੀਅਨ ਕਾਂਸਟੀਚਿਊਸ਼ਨ ਐਂਡ ਵੈਸਟ ਬੰਗਾਲ ਫਰਾਮ ਫਾਸਿਸਟ ਫੋਰਸਿਜ਼’ ਦੇ ਝੰਡੇਹੇਠ ਹੋਏ ਇਸ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਸਮੇਂ ਕਿਸਾਨ ਆਗੂਰਾਜਿੰਦਰ ਸਿੰਘ ਨੇ ਕਿਹਾਕਿਭਾਰਤ ਦੀ ਆਜ਼ਾਦੀ ਲਈ ਸੰਘਰਸ਼ ਵਿੱਚ ਪੰਜਾਬ ਤੇ ਬੰਗਾਲ ਦਾ ਬਹੁਤ ਵੱਡਾ ਯੋਗਦਾਨ ਸੀ,ਅੱਜ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਨੇ ਲੜਾਈ ਸ਼ੁਰੂ ਕੀਤੀ ਹੈ, ਜੋਦੇਸ਼ ਵਿੱਚ ਫੈਲ ਰਹੀ ਹੈ ਤਾਂ ਇਸ ਵਿੱਚ ਪੱਛਮੀ ਬੰਗਾਲ ਦਾ ਵੱਡਾ ਯੋਗਦਾਨ ਚਾਹੀਦਾ ਹੈ। ਉਨ੍ਹਾਂ ਕਿਹਾ ਕਿਨਰਿੰਦਰ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਸਿਰਫ ਕਿਸਾਨਾਂ ਦੇ ਖਿਲਾਫ ਨਹੀਂ, ਹਰ ਉਸ ਵਿਅਕਤੀ ਦੇ ਖਿਲਾਫ ਹਨ,ਜਿਸ ਨੇ ਰੋਟੀ ਖਾਣੀ ਹੈ, ਕਿਉਂਕਿ ਇਹ ਕਾਨੂੰਨ ਜਨਤਕ ਵੰਡ ਪ੍ਰਣਾਲੀ ਨਾਲ ਦੇਸ਼ ਦੀ 67 ਫੀਸਦੀ ਆਬਾਦੀ ਲਈ ਮਿਲਦੇ ਸਸਤੇ ਰਾਸ਼ਨ ਨੂੰ ਬੰਦ ਕਰ ਦੇਣਗੇ ਅਤੇ ਕਰੋੜਾਂ ਲੋਕ ਭੁੱਖੇ ਮਰਨ ਨੂੰ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਮੁੱਚੀ ਖੇਤੀ ਤੇ ਖੁਰਾਕ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੇ ਹਨ। ਰਾਜਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਮਸਲਾ ਹੱਲ ਕਰਨ ਦੀ ਥਾਂ ਲੋਕਾਂ ਦੀ ਹੱਕੀ ਆਵਾਜ ਨੂੰ ਦਬਾਉਣ ਤੇ ਦੇਸ਼ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦਾ ਭੋਗ ਪਾ ਕੇ ਫਾਸ਼ੀਵਾਦੀ ਸੱਤਾ ਸਥਾਪਤ ਕਰਨ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਇਸ ਦੇਸ਼ ਵਿੱਚ ਲੋਕ ਵਿਰੋਧੀ ਆਰਥਿਕ ਨੀਤੀਆਂ ਲਾਗੂ ਕਰਨ ਦੇ ਨਾਲ ਹਰ ਵੱਖਰੇ ਅਤੇ ਵਿਰੋਧੀ ਵਿਚਾਰ ਅਤੇ ਵੱਖਰੀ ਪਛਾਣ ਨੂੰ ਮਲੀਆਮੇਟ ਕਰਨ ਦਾ ਰਾਹ ਫੜਿਆ ਅਤੇ ਦਹਿਸ਼ਤ ਦਾ ਬੋਲਬਾਲਾ ਕਾਇਮ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ