Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸੀ.ਈ.ਓ. ਡਾ. ਰਾਜੂ ਨੇ ਫੋਟੋ ਵੋਟਰ ਸੂਚੀ 'ਚੋਂ 'ਹਰਿਜਨ' ਵਰਗੇ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਸ਼ਬਦਾਂ ਨੂੰ ਹਟਾਉਣ ਸਬੰਧੀ ਲਿਆ ਅਹਿਮ ਫੈਸਲਾ

March 05, 2021 04:26 PM

ਚੰਡੀਗੜ੍ਹ, 5 ਮਾਰਚ (ਪੋਸਟ ਬਿਊਰੋ): ਫ਼ੋਟੋ ਵੋਟਰ ਸੂਚੀ ਵਿੱਚ 'ਹਰਿਜਨ' ਅਤੇ 'ਗਿਰੀਜਨ' ਵਰਗੇ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਸ਼ਬਦ ਵਰਤੇ ਜਾਣ ਸਬੰਧੀ ਵੋਟਰ ਤੋਂ ਮਿਲੀ ਸ਼ਿਕਾਇਤ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸਾਰੇ 22 ਡਿਪਟੀ ਕਮਿਸ਼ਨਰਾਂ - ਕਮ - ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ 117 ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.) ਨੂੰ ਇਹਨਾਂ ਸ਼ਬਦਾਂ ਨੂੰ ਹਟਾਉਣ ਸਬੰਧੀ ਵਿਸ਼ੇਸ਼ ਸੋਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡਾ. ਰਾਜੂ ਨੇ ਅੱਗੇ ਕਿਹਾ ਕਿ ਇਹ ਮਾਮਲਾ ਮੁੱਖ ਸਕੱਤਰ, ਪੰਜਾਬ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਜਿਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਦੇ ਨਿਰਦੇਸ਼ ਜਾਰੀ ਕੀਤੇ।
ਉਹਨਾਂ ਕਿਹਾ ਕਿ ਇਸ ਲਈ ਗੈਰ ਸੰਵਿਧਾਨਕ ਸ਼ਬਦ ‘ਹਰਿਜਨ ਬਸਤੀ’ ਦੀ ਬਜਾਏ ਪਿੰਡ ਦਾ ਨਾਮ / ਸਥਾਨ ਦਾ ਨਾਮ ਲਿਖਿਆ ਜਾਣਾ ਚਾਹੀਦਾ ਹੈ ਅਤੇ ਇਸ ਦੀ ਥਾਂ ਨਵਾਂ ਨਾਮ ਹੀ ਲਿਖਿਆ ਹੋਣਾ ਚਾਹੀਦਾ ਹੈ।
ਡਾ. ਰਾਜੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ, ਗੁਰਦਾਸਪੁਰ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ "ਹਰਿਜਨ ਕਲੋਨੀ" ਦੇ ਨਾਂ ਨੂੰ "ਪਾਰਟ ਨੰ. 108, ਸੈਕਸ਼ਨ ਨੰ. 7, ਵਾਰਡ ਨੰ. 5, ਦੀਨਾਨਗਰ" ਵਿੱਚ ਤਬਦੀਲ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਨਾਭਾ ਦੇ ਪੋਲਿੰਗ ਸਟੇਸ਼ਨ “ਸਰਕਾਰੀ ਐਲੀਮੈਂਟਰੀ ਸਕੂਲ, ਹਰਿਜਨ ਬਸਤੀ” ਨੂੰ “ਸਰਕਾਰੀ ਐਲੀਮੈਂਟਰੀ ਸਕੂਲ, ਬੋਰਹਾ ਗੇਟ” ਵਜੋਂ ਤਬਦੀਲ ਕੀਤਾ ਗਿਆ। ਉਹਨਾਂ ਕਿਹਾ ਕਿ ਜਮਹੂਰੀਅਤ ਪ੍ਰਤੀ ਜਾਗਰੂਕ ਨਾਗਰਿਕਾਂ ਦੀ ਇਹ ਸੰਵਿਧਾਨ ਪੱਖੀ ਪਹੁੰਚ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਕ ਸਿੱਧ ਹੋਵੇਗੀ।
ਜਿ਼ਲ੍ਹਾ ਅਧਿਕਾਰੀਆਂ ਵੱਲੋਂ ਕੀਤੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਸੀ.ਈ.ਓ. ਡਾ. ਰਾਜੂ ਨੇ ਸਮੂਹ ਵੋਟਰਾਂ, ਸਿਆਸੀ ਪਾਰਟੀਆਂ, ਗੈਰ-ਸਰਕਾਰੀ ਸੰਗਠਨਾਂ, ਸਿਵਲ ਸੋਸਾਇਟੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਅਜਿਹਾ ਗੈਰ-ਸੰਵਿਧਾਨਕ ਨਾਂ ਲਿਖਿਆ ਮਿਲਦਾ ਹੈ ਤਾਂ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਅੱਗੇ ਕਿਹਾ ਕਿ ਸੀ.ਈ.ਓ. ਦਫ਼ਤਰ ਵੱਲੋਂ ਤੁਰੰਤ ਸੁਧਾਰਾਤਮਕ ਉਪਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ