Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸਿਟੀਜ਼ ਨੇ ਰੈਪਿਡ-ਹਾਊਸਿੰਗ ਪ੍ਰੋਗਰਾਮ ਲਈ ਲਿਬਰਲਾਂ ਤੋਂ ਮੰਗੇ 7 ਬਿਲੀਅਨ ਡਾਲਰ

March 05, 2021 06:17 PM

ਓਟਵਾ, 5 ਮਾਰਚ (ਪੋਸਟ ਬਿਊਰੋ) : ਕੈਨੇਡਾ ਦੀਆਂ ਮਿਊਂਸਪੈਲਿਟੀਜ਼ ਵੱਲੋਂ ਫੈਡਰਲ ਸਰਕਾਰ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਸਿਟੀਜ਼ ਤੇ ਹਾਊਸਿੰਗ ਮੁਹੱਈਆ ਕਰਵਾਉਣ ਵਾਲਿਆਂ ਨੂੰ ਆਉਣ ਵਾਲੇ ਬਜਟ ਵਿੱਚ 7 ਬਿਲੀਅਨ ਡਾਲਰ ਦਿੱਤੇ ਜਾਣ ਤਾਂ ਕਿ ਉਹ ਗੈਰ ਵਰਤੋਂ ਵਿੱਚ ਆਉਣ ਵਾਲੀਆਂ ਪ੍ਰੌਪਰਟੀਜ਼ ਨੂੰ ਖਰੀਦ ਸਕਣ ਤੇ ਜਲਦ ਤੋਂ ਜਲਦ ਉਨ੍ਹਾਂ ਨੂੰ ਕਿਫਾਇਤੀ ਹਾਊਸਿੰਗ ਵਿੱਚ ਤਬਦੀਲ ਕਰ ਸਕਣ।
ਫੈਡਰੇਸ਼ਨ ਆਫ ਕੈਨੇਡੀਅਨ ਮਿਊਂਸਪੈਲਿਟੀਜ਼ (ਐਫਸੀਐਮ) ਦੇ ਅੰਦਾਜ਼ੇ ਮੁਤਾਬਕ ਇਸ ਪੈਸੇ ਨਾਲ ਅਰਬਨ ਤੇ ਰੂਰਲ ਕਮਿਊਨਿਟੀਜ਼ ਵਿੱਚ 24000 ਸਥਾਈ ਕਿਫਾਇਤੀ ਹਾਊਸਿੰਗ ਯੂਨਿਟਸ ਤਿਆਰ ਕੀਤੀਆਂ ਜਾ ਸਕਦੀਆਂ ਹਨ। ਇਹ ਰਕਮ ਲਿਬਰਲਾਂ ਵੱਲੋਂ ਪਿਛਲੇ ਸਾਲ ਲਾਂਚ ਕੀਤੇ ਗਏ ਰੈਪਿਡ ਹਾਊਸਿੰਗ ਪ੍ਰੋਗਰਾਮ ਲਈ ਐਲਾਨੀ ਰਕਮ ਦਾ ਸੱਤ ਗੁਣਾਂ ਹੈ। ਉਸ ਸਮੇਂ ਸਰਕਾਰ ਨੇ ਛੇ ਮਹੀਨਿਆਂ ਦੇ ਅਰਸੇ ਲਈ ਇੱਕ ਬਿਲੀਅਨ ਡਾਲਰ ਦੀ ਰਕਮ ਰੱਖੀ ਸੀ।  
ਲਿਬਰਲਾਂ ਦੇ ਅੰਦਾਜ਼ੇ ਮੁਤਾਬਕ ਕਿਰਾਏ ਦੀਆਂ ਇਮਾਰਤਾਂ, ਮੋਟਲਜ਼ ਤੇ ਹੋਟਲਜ਼ ਨੂੰ ਤੇਜੀ ਨਾਲ ਕਿਫਾਇਤੀ ਰਿਹਾਇਸੀ ਯੂਨਿਟਸ ਵਿੱਚ ਤਬਦੀਲ ਕਰਨ ਲਈ ਸਿਟੀਜ਼ ਦੀ ਮਦਦ ਲਈ ਪ੍ਰਸਤਾਵਿਤ ਇਸ ਰਕਮ ਨਾਲ ਇਸ ਸਾਲ ਬਸੰਤ ਤੱਕ 3,000 ਯੂਨਿਟਸ ਤਿਆਰ ਕੀਤੀਆਂ ਜਾ ਸਕਦੀਆਂ ਹਨ।ਐਫਸੀਐਮ ਦੇ ਪ੍ਰੈਜ਼ੀਡੈਂਟ ਗਾਰਥ ਫਜਿਜੈਂੱਲ ਦਾ ਕਹਿਣਾ ਹੈ ਕਿ ਲਿਬਰਲਾਂ ਨੂੰ ਉਸੇ ਗੱਲ ਉੱਤੇ ਪੈਸਾ ਲਾਉਣਾ ਚਾਹੀਦਾ ਹੈ ਜਿਸ ਵਿੱਚ ਸਫਲਤਾ ਹੋਵੇ। ਇਹ ਪ੍ਰੋਗਰਾਮ ਪਹਿਲਾਂ ਹੀ ਸਫਲ ਹੋ ਚੁੱਕਿਆ ਹੈ ਤੇ ਇਹ ਅਜ਼ਮਾਇਆ ਹੋਇਆ ਨੁਸਖਾ ਹੈ।
ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਲਿਬਰਲ ਕਈ ਹਫਤਿਆਂ ਤੋਂ ਰੈਪਿਡ ਹਾਊਸਿੰਗ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਸਨ ਤੇ ਉਨ੍ਹਾਂ ਵੱਲੋਂ ਇਹ ਸੰਕੇਤ ਵੀ ਦਿੱਤ਼ੇ ਗਏ ਹਨ ਕਿ ਇਸ ਬਜਟ ਵਿੱਚ ਇਸ ਪ੍ਰੋਗਰਾਮ ਲਈ ਰਕਮ ਰਾਖਵੀਂ ਰੱਖੀ ਜਾਵੇਗੀ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ