Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਟੋਰਾਂਟੋ, ਪੀਲ ਦੀ ਹੋਣੀ ਬਾਰੇ ਅੱਜ ਫੈਸਲਾ ਕਰੇਗੀ ਫੋਰਡ ਸਰਕਾਰ

March 05, 2021 06:19 PM

ਓਨਟਾਰੀਓ, 5 ਮਾਰਚ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਅੱਜ ਇਹ ਤੈਅ ਕਰੇਗੀ ਕਿ ਜੀਟੀਏ ਦੇ ਉਨ੍ਹਾਂ ਦੋ ਕੋਵਿਡ-19 ਹੌਟ ਸਪੌਟਸ ਉੱਤੇ ਕਿਸ ਹੱਦ ਤੱਕ ਪਾਬੰਦੀਆਂ ਲਾਈਆਂ ਜਾਣਗੀਆਂ ਜਿੱਥੇ ਪਹਿਲਾਂ ਹੀ ਸਟੇਅ ਐਟ ਹੋਮ ਦੇ ਆਰਡਰ ਹਨ।
ਜਿ਼ਕਰਯੋਗ ਹੈ ਕਿ ਟੋਰਾਂਟੋ ਤੇ ਪੀਲ ਦੇ ਉੱਘੇ ਡਾਕਟਰਾਂ ਵੱਲੋਂ ਪਹਿਲਾਂ ਹੀ ਪ੍ਰੋਵਿੰਸ ਉੱਤੇ ਦੋਵਾਂ ਰੀਜਨਜ਼ ਨੂੰ ਗ੍ਰੇਅ ਜ਼ੋਨ ਵਿੱਚ ਲਿਆਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਰਕਾਰ ਵੱਲੋ ਇਸ ਸਬੰਧ ਵਿੱਚ ਉਸ ਸਮੇਂ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਜਦੋਂ ਡੱਗ ਫੋਰਡ ਵੱਲੋਂ ਆਪਣੇ ਕੈਬਨਿਟ ਨਾਲ ਮੀਟਿੰਗ ਕਰ ਲਈ ਜਾਵੇਗੀ।
ਪ੍ਰੋਵਿੰਸ ਦੇ ਚੀਫ ਮੈਡੀਕਲ ਆਫੀਸਰ ਡਾ· ਡੇਵਿਡ ਵਿਲੀਅਮਜ਼ ਦਾ ਕਹਿਣਾ ਹੈ ਕਿ ਉਹ ਪਾਜ਼ੀਟਿਵੀ ਦਰ ਨੂੰ ਲੈ ਕੇ ਚਿੰਤਤ ਹਨ। ਇਸ ਤੋਂ ਇਲਾਵਾ ਡਾ· ਵਿਲੀਅਮਜ਼ ਦੀ ਚਿੰਤਾ ਦਾ ਵੱਡਾ ਕਾਰਨ ਰੀਜਨ ਵਿੱਚ ਫੈਲ ਰਹੇ ਹੋਰ ਇਨਫੈਕਸ਼ੀਅਸ ਵੇਰੀਐਂਟਸ ਹਨ। ਉਨ੍ਹਾਂ ਆਖਿਆ ਕਿ ਸਾਨੂੰ ਬਹੁਤ ਹੀ ਸਾਵਧਾਨੀ ਤੋਂ ਕੰਮ ਲੈਣਾ ਹੋਵੇਗਾ ਤੇ ਵੈਕਸੀਨ ਦੀ ਉਡੀਕ ਕਰਨੀ ਹੋਵੇਗੀ।  
ਟੋਰਾਂਟੋ ਦੇ ਮੇਅਰ ਜੌਹਨ ਟੋਰੀ ਵੱਲੋਂ ਸਿਟੀ ਦੇ ਉੱਘੇ ਡਾਕਟਰਾਂ ਵੱਲੋਂ ਕੀਤੀਆਂ ਜਾ ਰਹੀਆਂ ਸਿਫਾਰਿਸ਼ਾਂ ਦਾ ਪੱਖ ਪੂਰਿਆ ਜਾ ਰਿਹਾ ਹੈ ਤੇ ਉਨ੍ਹਾਂ ਦਾ ਵੀ ਆਖਣਾ ਹੈ ਕਿ ਹੁਣ ਸਿਟੀ ਨੂੰ ਗ੍ਰੇਅ ਜ਼ੋਨ ਵਿੱਚ ਲਿਆਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਆਖਿਆ ਕਿ ਇਹੋ ਪਹੁੰਚ ਸਹੀ ਰਹੇਗੀ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ