Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਖੱਟਰ ਸਰਕਾਰ ਦੇ ਵਿਰੁੱਧ ਕਾਂਗਰਸ ਆਗੂ ਭੁਪਿੰਦਰ ਸਿੰਘ ਹੁੱਡਾ ਵੱਲੋਂ ਬੇਭਰੋਸਗੀ ਦਾ ਮਤਾ ਪੇਸ਼

March 07, 2021 01:09 AM

ਚੰਡੀਗੜ੍ਹ, 6 ਮਾਰਚ (ਪੋਸਟ ਬਿਊਰੋ)- ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਮੌਜੂਦਾ ਮਨੋਹਰ ਲਾਲ ਖੱਟਰ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਪੇਸ਼ ਕਰ ਦਿੱਤਾਅਤੇ ਸਪੀਕਰ ਗਿਆਨ ਚੰਦ ਗੁਪਤਾ ਨੇ ਇਸ ਉੱਤੇ ਬਹਿਸ ਲਈ 10 ਮਾਰਚ ਤੈਅ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਹਰਿਆਣਾ ਦੀ 90 ਮੈਂਬਰੀ ਵਿਧਾਨਸਭਾ ਵਿੱਚ ਇਸ ਵੇਲੇ 88 ਮੈਂਬਰ ਹਨ। ਪਿਛਲੇ ਦਿਨੀਂ ਇਨੈਲੋ ਪਾਰਟੀ ਦੇ ਅਭੈ ਸਿੰਘ ਚੌਟਾਲਾ ਵੱਲੋਂ ਅਸਤੀਫਾ ਦੇ ਜਾਣ ਅਤੇ ਕਾਂਗਰਸ ਵਿਧਾਇਕ ਪ੍ਰਦੀਪ ਚੌਧਰੀ ਨੂੰ ਇੱਕ ਕੇਸ ਵਿੱਚ ਸਜਾ ਸੁਣਾਏ ਜਾਣ ਨਾਲ ਉਨ੍ਹਾਂ ਦੀ ਵਿਧਾਨ ਸਭਾ ਮੈਂਬਰੀ ਰੱਦ ਹੋ ਚੁੱਕੀ ਹੈ। ਬਾਕੀ 88 ਮੈਂਬਰਾਂ ਵਿੱਚ ਭਾਜਪਾ ਦੇ 40 ਵਿਧਾਇਕ ਹਨ ਅਤੇ ਉਸ ਜਨਨਾਇਕ ਜਨਤਾ ਪਾਰਟੀ(ਜੇ ਜੇ ਪੀ) ਦੇ 10 ਵਿਧਾਇਕਾਂ ਦੇ ਨਾਲ ਆਜ਼ਾਦ ਜਿੱਤੇ ਸੱਤ ਵਿਧਾਇਕਾਂ ਵਿੱਚੋਂ ਪੰਜ ਵੀ ਉਸ ਦੇ ਨਾਲ ਹੋਣ ਕਰ ਕੇ ਸਰਕਾਰ ਪੱਖੀ ਵਿਧਾਇਕਾਂ ਦੀ ਗਿਣਤੀ 55 ਬਣ ਜਾਂਦੀ ਹੈ। ਦੂਜੇ ਪਾਸੇ ਕਾਂਗਰਸ ਦੇ 30 ਵਿਧਾਇਕ ਤੇ ਹਰਿਆਣਾ ਲੋਕਹਿਤ ਪਾਰਟੀ ਦਾਇੱਕ ਵਿਧਾਇਕ ਹੈ। ਬੇਭਰੋਸਗੀ ਮਤੇ ਬਾਰੇ ਪੈ੍ਰਸ ਕਾਨਫਰੰਸ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਬੀਬੀ ਬੱਤਰਾ, ਗੀਤਾ ਭੁੱਕਲ ਤੇ ਹੋਰ ਵਿਧਾਇਕਾਂ ਨੇ ਕਿਹਾ ਕਿ ਕਿਸਾਨੀ, ਪੈਟਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਤੋਂ ਇਲਾਵਾ ਹੋਰ ਮਹਿੰਗਾਈ ਵਧਣ ਦੇ ਕਾਰਨ ਵਿਧਾਇਕਾਂ ਵਿੱਚ ਰੋਸ ਹੈ ਤੇ ਰੋਜ਼ਾਨਾ ਕਈ ਵਿਧਾਇਕਾਂ ਵੱਲੋਂ ਸਰਕਾਰ ਵਿਰੋਧੀ ਬਿਆਨ ਆ ਰਹੇ ਹਨ, ਜਿਸ ਕਰ ਕੇ ਕਾਂਗਰਸ ਪਾਰਟੀ ਬੇਭਰੋਸਗੀ ਮਤਾ ਲਿਆ ਕੇ ਸਰਕਾਰ ਦਾ ਪਰਦਾਫਾਸ਼ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼