Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਆਈਲੈਟਸ ਪਾਸ ਲੜਕੀ ਨੇ ਕਿਸਾਨ ਦੇ ਮੁੰਡੇ ਨਾਲ ਸ਼ਾਦੀ ਕਰ ਕੇ ਧੋਖਾ ਦਿੱਤਾ

March 07, 2021 01:14 AM

*ਭਾਰਤ ਵਿੱਚ ਸ਼ਾਦੀ ਕਰ ਕੇ ਕੈਨੇਡਾ ਜਾ ਕੇ ਦੂਸਰਾ ਵਿਆਹ ਕਰਵਾ ਲਿਆ

ਜਲੰਧਰ, 6 ਮਾਰਚ (ਪੋਸਟ ਬਿਊਰੋ)- ਸ਼ਾਹਕੋਟ ਵਿੱਚ ਸ਼ਾਦੀ ਦੇ ਬਾਅਦ ਲੜਕੇ ਨੂੰ ਕੈਨੇਡਾ ਲੈ ਜਾਣ ਦਾ ਝਾਂਸਾ ਦੇ ਕੇ ਉਸੇ ਦੇ ਖਰਚੇ ਉੱਤੇ ਲੜਕੀ ਨੇ ਉਸ ਨਾਲ ਸ਼ਾਦੀ ਕੀਤੀ ਅਤੇ ਜਦੋਂ ਪੀੜਤ ਲੜਕੇ ਨੇ ਸੰਬੰਧ ਬਣਾਉਣ ਦੀ ਗੱਲ ਕਹੀ ਤਾਂ ਉਸ ਨੇ ਕਿਹਾ ਕਿ ਕੈਨੇਡਾ ਜਾ ਕੇ ਹੀ ਹਨੀਮੂਨ ਮੰਨਾਵਾਗੇ। ਫਿਰ ਕਿਸਾਨ ਪਰਵਾਰ ਦੇ ਖਰਚੇ ਉੱਤੇ ਲੜਕੀ ਕੈਨੇਡਾ ਪਹੁੰਚ ਗਈ ਤੇ ਓਥੇ ਜਾਂਦੇ ਸਾਰ ਕਿਸੇ ਹੋਰ ਨਾਲ ਸ਼ਾਦੀ ਕਰ ਲਈ। ਇਸ ਪਿੱਛੋਂ ਸ਼ਿਕਾਇਤ ਕੀਤੀ ਤਾਂ ਥਾਣਾ ਸ਼ਾਹਕੋਟ ਪੁਲਸ ਨੇ ਦੋਸ਼ੀ ਬਾਪ-ਬੇਟੀ ਉੱਤੇਧੋਖਾਧੜੀ ਦਾ ਪਰਚਾ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੇ ਬਿਆਨ ਵਿੱਚ ਸ਼ਾਹਕੋਟ ਦੇ ਪਿੰਡ ਧਰਮੀਵਾਲ ਦੇ ਦਲਬੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਬੇਟੇ ਬੂਟਾ ਸਿੰਘ ਨਾਲ ਖੇਤੀ ਕਰਦੇ ਸਨ ਤੇ ਬੂਟਾ ਸਿੰਘ ਨੂੰ ਕੈਨੇਡਾ ਭੇਜਣਾ ਚਾਹੁੰਦੇ ਸੀ। ਇਸ ਬਾਰੇ ਪਿੰਡ ਰੌਂਤਾ ਦਾ ਹਰਜਿੰਦਰ ਸਿੰਘ ਕਾਲਾ ਉਨ੍ਹਾਂ ਕੋਲ ਆਇਆ ਤੇ ਕਿਹਾ ਕਿ ਉਸਦੀ ਬੇਟੀ ਸੰਦੀਪ ਕੌਰ ਨੇ ਆਈਲੈਟਸ ਕਲੀਅਰ ਕਰ ਲਈ ਹੈ ਅਤੇ ਸ਼ਾਦੀ ਦੇ ਬਾਅਦ ਸੰਦੀਪ ਕੌਰ ਨਾਲ ਬੂਟਾ ਸਿੰਘ ਨੂੰ ਕੈਨੇਡਾ ਭੇਜ ਦੇਣਗੇ। ਰਿਸ਼ਤਾ ਤਹਿ ਹੋ ਗਿਆ ਤਾਂ ਹਰਜਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਬੇਟੀ ਸੰਦੀਪ ਕੌਰ ਦਾ ਸਟਡੀ ਵੀਜ਼ਾ ਐਪਲਾਈ ਕਰ ਦਿੱਤਾ ਹੈ, ਉਸਦੀ ਫੀਸ ਭਰ ਦਿਉ। ਉਨ੍ਹਾਂ ਨੇ ਆਪਣੀ ਕੰਬਾਈਨ ਵੇਚੀ ਅਤੇ 7.05 ਲੱਖ ਰੁਪਏ ਸੰਦੀਪ ਦੇ ਅਕਾਉਂਟ ਵਿੱਚ ਜਮ੍ਹਾ ਕਰਵਾ ਦਿੱਤੇ। ਇਸ ਦੇ ਬਾਅਦ ਵਿਦੇਸ਼ ਜਾ ਕੇ ਲੜਕੀ ਨੇ ਦੂਸਰੀ ਸ਼ਾਦੀ ਕਰ ਲਈ ਹੈ। ਪੁਲਸ ਨੇ ਲੜਕੀ ਅਤੇ ਉਸ ਦੇ ਪਿਤਾ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ