Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਇਸ ਹਫਤੇ ਕੈਨੇਡਾ ਨੂੰ ਕੋਵਿਡ-19 ਵੈਕਸੀਨ ਦੀਆਂ ਹਾਸਲ ਹੋਣਗੀਆਂ 910,000 ਡੋਜ਼ਾਂ

March 08, 2021 11:34 PM

ਓਟਵਾ, 8 ਮਾਰਚ (ਪੋਸਟ ਬਿਊਰੋ) : ਇਸ ਹਫਤੇ ਕੈਨੇਡਾ ਨੂੰ 910,000 ਕੋਵਿਡ-19 ਵੈਕਸੀਨ ਹਾਸਲ ਹੋਣਗੀਆਂ। ਇਸ ਮਹੀਨੇ ਦੇ ਅੰਤ ਤੱਕ ਫਾਰਮਾਸਿਊਟੀਕਲ ਕੰਪਨੀਆਂ ਵੱਲੋਂ ਵਾਅਦੇ ਮੁਤਾਬਕ ਕੈਨੇਡਾ ਨੂੰ ਵੱਡੀ ਮਾਤਰਾ ਵਿੱਚ ਵੈਕਸੀਨ ਦੀ ਡਲਿਵਰੀ ਦਿੱਤੀ ਜਾਣੀ ਹੈ।
ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਦਾ ਕਹਿਣਾ ਹੈ ਕਿ ਜਨਵਰੀ ਤੇ ਫਰਵਰੀ ਵਿੱਚ ਵੈਕਸੀਨ ਦੀ ਸਪਲਾਈ ਵਿੱਚ ਆਈ ਖੜੋਤ ਤੋਂ ਬਾਅਦ ਹੁਣ ਕੰਪਨੀਆਂ ਵੱਲੋਂ ਮਾਰਚ ਵਿੱਚ ਸਾਰੀ ਕਸਰ ਪੂਰੀ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।ਮਾਰਚ ਦੇ ਦੂਜੇ ਹਫਤੇ ਫਾਈਜ਼ਰ-ਬਾਇਓਐਨਟੈਕ ਵੱਲੋਂ ਦੇਸ਼ ਨੂੰ 445,000 ਸ਼ੌਟਸ ਹਾਸਲ ਹੋਣਗੇ। ਇਸ ਦੇ ਨਾਲ ਹੀ ਮੌਡਰਨਾ ਕੋਲੋਂ ਵੀ 465,000 ਸ਼ੌਟਸ ਹਾਸਲ ਹੋਣ ਦੀ ਉਮੀਦ ਹੈ। ਹੁਣ ਫਾਰਮਾਸਿਊਟੀਕਲ ਕੰਪਨੀਆਂ ਵੱਲੋਂ ਹਰ ਤਿੰਨ ਮਹੀਨੇ ਵਿੱਚ ਇੱਕ ਵਾਰੀ ਦੀ ਥਾਂ ਉੱਤੇ ਹਰ ਦੋ ਹਫਤਿਆਂ ਵਿੱਚ ਇੱਕ ਵਾਰੀ ਵੈਕਸੀਨ ਮੁਹੱਈਆ ਕਰਵਾਉਣ ਦੀ ਹਾਮੀ ਭਰੀ ਗਈ ਹੈ।
ਵੈਕਸੀਨ ਦੀ ਸਪਲਾਈ ਵਿੱਚ ਇਹ ਤੇਜ਼ੀ ਉਦੋਂ ਆਈ ਜਦੋਂ ਫੈਡਰਲ ਸਰਕਾਰ ਵੱਲੋਂ 31 ਮਾਰਚ ਤੱਕ ਕੰਪਨੀਆਂ ਨੂੰ ਅੱਠ ਮਿਲੀਅਨ ਡੋਜ਼ਾਂ ਦੀ ਡਲਿਵਰੀ ਕਰਨ ਲਈ ਆਖਿਆ। ਇਸ ਤਹਿਤ ਫਾਈਜ਼ਰ-ਬਾਇਓਐਨਟੈਕ ਵੱਲੋਂ 5·5 ਮਿਲੀਅਨ ਤੇ ਮੌਡਰਨਾ ਕੋਲੋਂ 2 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਉਮੀਦ ਹੈ। ਪਿਛਲੇ ਹਫਤੇ ਕੈਨੇਡਾ ਨੂੰ ਐਸਟ੍ਰਾਜੈ਼ਨੇਕਾ-ਆਕਸਫੋਰਡ ਤੋਂ 500,000 ਡੋਜ਼ਾਂ ਹਾਸਲ ਹੋਈਆਂ ਸਨ।ਇਸ ਸਮੇ ਫੈਡਰਲ ਸਰਕਾਰ ਨੂੰ ਨਾ ਤਾਂ ਐਸਟ੍ਰਾਜ਼ੈਨੇਕਾ-ਆਕਸਫੋਰਡ ਤੋਂ ਤੇ ਨਾ ਹੀ ਜੌਹਨਸਨ ਐਂਡ ਜੌਹਨਸਨ ਤੋਂ ਕੋਈ ਡੋਜ਼ਾਂ ਅਗਲੇ ਮਹੀਨੇ ਤੱਕ ਹਾਸਲ ਹੋਣ ਦੀ ਉਮੀਦ ਹੈ। ਪਰ ਇਹ ਦੋਵੇਂ ਕੰਪਨੀਆਂ ਵੀ ਕਈ ਮਿਲੀਅਨ ਡੋਜ਼ਾਂ ਪ੍ਰਤੀ ਮਹੀਨੇ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਹੁਣ ਤੱਕ 1·7 ਮਿਲੀਅਨ ਕੈਨੇਡੀਅਨਜ਼ ਨੂੰ ਘੱਟੋ ਘੱਟ ਇੱਕ ਡੋਜ਼ ਹਾਸਲ ਹੋ ਚੁੱਕੀ ਹੈ ਤੇ ਪਿਛਲੇ ਦੋ ਹਫਤਿਆਂ ਵਿੱਚ ਵੈਕਸੀਨੇਸ਼ਨ ਵਿੱਚ ਕਾਫੀ ਤੇਜ਼ੀ ਆਈ ਹੈ। ਪਿਛਲੇ ਸੱਤ ਦਿਨਾਂ ਵਿੱਚ ਹੀ 457,000 ਲੋਕਾਂ ਦਾ ਟੀਕਾਕਰਣ ਹੋ ਚੁੱਕਿਆ ਹੈ, ਜੋ ਕਿ ਦੋ ਹਫਤੇ ਪਹਿਲਾਂ ਇਸੇ ਅਰਸੇ ਦੌਰਾਨ ਹਾਸਲ ਹੋਏ ਅੰਕੜਿਆਂ ਨਾਲੋਂ ਢਾਈ ਗੁਣਾ ਜਿ਼ਆਦਾ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ