Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਈਰਾਨ ਦੇ ਚਾਬਹਾਰ `ਚ ਅਤਿਵਾਦੀ ਹਮਲੇ ਕਾਰਨ 3 ਦੀ ਮੌਤ, 19 ਜ਼ਖਮੀ

December 07, 2018 07:40 AM

ਤੇਹਰਾਨ, 6 ਦਸੰਬਰ (ਪੋਸਟ ਬਿਊਰੋ)- ਈਰਾਨ `ਚ ਪੋਰਟ ਸ਼ਹਿਰ ਚਾਬਹਾਰ ਵਿੱਚ ਪੁਲਿਸ ਕਮਾਂਡ ਪੋਸਟ `ਤੇ ਹਮਲਾ ਹੋਇਆ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਕਮਾਂਡ ਪੋਸਟ `ਤੇ ਬੰਬ ਨਾਲ ਹਮਲਾ ਹੋਇਆ, ਜਿਸ `ਚ ਕਾਫ਼ੀ ਲੋਕ ਜ਼ਖ਼ਮੀ ਵੀ ਹੋਏ ਹਨ। ਮੀਡੀਆ ਇਸ ਨੂੰ ਅਤਿਵਾਦੀ ਹਮਲਾ ਕਹਿੰਦਾ ਹੈ। ਈਰਾਨ ਦੀ ਸਮਾਚਾਰ ਏਜੰਸੀ ਦੇ ਮੁਤਾਬਕ ਬੰਬ ਧਮਾਕਾ ਪੁਲਿਸ ਨੂੰ ਟਾਰਗੇਟ ਕਰਦੇ ਹੋਏ ਇਕ ਕਾਰ `ਚ ਕੀਤਾ ਗਿਆ।
ਜਾਣਕਾਰ ਸੂਤਰਾਂ ਮੁਤਾਬਕ ਇਹ ਧਮਾਕਾ ਈਰਾਨ ਦੇ ਚਾਬਹਾਰ ਦੇ ਦੱਖਣ ਬੰਦਰਗਾਹ ਵਿੱਚ ਹੋਇਆ ਅਤੇ ਇਹ ਅਤਿਵਾਦੀ ਹਮਲਾ ਸੀ। ਇਸ ਹਮਲੇ `ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਲਗਭੱਗ 19 ਜਖ਼ਮੀ ਹੋਏ ਹਨ। ਹਾਲੇ ਤੱਕ ਧਮਾਕੇ ਦੀ ਜਿੰਮੇਵਾਰੀ ਕਿਸੇ ਅਤਿਵਾਦੀ ਸੰਗਠਨ ਨੇ ਨਹੀਂ ਲਈ।
ਵਰਨਣ ਯੋਗ ਹੈ ਕਿ ਚਾਬਹਾਰ ਪੋਰਟ ਨੂੰ ਭਾਰਤ, ਈਰਾਨ ਅਤੇ ਅਫਗਾਨਿਸਤਾਹਨ ਮਿਲ ਕੇ ਵਰਤੋਂ ਕਰਦੇ ਹਨ। ਮਈ 2016 ਵਿੱਚ ਭਾਰਤ, ਈਰਾਨ ਅਤੇ ਅਫਗਾਨਿਸਤਾਨ ਨੇ ਟਰਾਂਜ਼ਿਟ ਅਤੇ ਟਰਾਂਸਪੋਰਟ ਕਾਰਿਡੋਰ ਦੀ ਉਸਾਰੀ ਲਈ ਸਮੱਝੌਤੇ `ਤੇ ਦਸਤਖਤ ਕੀਤੇ ਸਨ। ਇਸ ਦੇ ਤਹਿਤ ਚਾਬਹਾਰ ਬੰਦਰਗਾਹ ਦੀ ਤਿੰਨੇ ਦੇਸ਼ ਵਰਤੋਂ ਕਰਨਗੇ। ਇਹ ਈਰਾਨ ਵਿਚ ਸਮੁੰਦਰੀ ਟ੍ਰਾਂਸਪੋਰਟ ਦੇ ਖੇਤਰੀ ਕੇਂਦਰ ਦੇ ਰੂਪ `ਚ ਹੋਵੇਗਾ। ਇਸ ਤੋਂ ਇਲਾਵਾ ਤਿੰਨਾਂ ਦੇਸ਼ਾਂ ਨੂੰ ਅਰਬਾਂ ਡਾਲਰ ਦੇ ਸਮਾਨ ਅਤੇ ਮੁਸਾਫਰਾਂ ਦੀ ਆਵਾਜਾਈ ਹੋ ਸਕੇਗੀ।
ਭਾਰਤ ਈਰਾਨ `ਚ ਚਾਬਹਾਰ ਪੋਰਟ ਦੇ ਰਾਹੀਂ ਇਸ ਪੂਰੇ ਇਲਾਕੇ `ਚ ਚੀਨ ਅਤੇ ਪਾਕਿਸਤਾਨ ਦੇ ਖਿਲਾਫ ਇਕ ਮਨੋ ਵਿਗਿਆਨਕ ਬੜ੍ਹਤ ਬਣਾ ਚੁੱਕਾ ਹੈ। ਪਾਕਿਸਤਾਨ ਨੂੰ ਬਾਈਪਾਸ ਕਰਦੇ ਹੋਏ ਚਾਬਹਾਰ ਪੋਰਟ ਪਹੁੰਚਣਾ ਭਾਰਤ ਲਈ ਰਣਨੀਤਕ ਅਤੇ ਰਾਜਨੀਤਕ ਜਿੱਤ ਹੈ। ਮਈ 2016 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜ਼ਰੀ `ਚ ਇਹ ਦੁਵੱਲਾ ਸਮਝੌਤਾ ਹੋਇਆ ਸੀ, ਜਿਸ ਵਿੱਚ ਭਾਰਤ ਨੇ ਪਹਿਲੇ ਪੜਾਅ ਦੇ ਵਿਕਾਸ `ਚ ਕਰੀਬ 85.21 ਮਿਲਿਅਨ ਡਾਲਰ ਨਿਵੇਸ਼ ਕੀਤਾ ਹੈ। ਇਸ ਤੋਂ ਇਲਾਵਾ ਭਾਰਤ ਫੀਸ ਦੇ ਰੂਪ ਵਿਚ ਈਰਾਨ ਨੂੰ ਦਸ ਸਾਲ ਵਿਚ 22.94 ਮਿਲਿਅਨ ਡਾਲਰ ਦੇਵੇਗਾ। ਇੰਨਾ ਹੀ ਨਹੀਂ ਈਰਾਨ ਭਾਰਤ ਨੂੰ ਚਾਬਹਾਰ ਪੋਰਟ ਦਾ ਮੈਨੇਜਮੈਂਟ ਵੀ ਦੇਣ ਨੂੰ ਰਾਜ਼ੀ ਹੋ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ