Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਦੋ ਅਮਰੀਕੀ ਫ਼ੌਜੀ ਜਹਾਜ਼ ਟਕਰਾ ਗਏ, ਪੰਜ ਨੇਵੀ ਫੌਜੀ ਲਾਪਤਾ

December 07, 2018 07:43 AM

ਟੋਕੀਓ, 6 ਦਸੰਬਰ (ਪੋਸਟ ਬਿਊਰੋ)- ਜਾਪਾਨ ਦੇ ਸਮੁੰਦਰੀ ਤੱਟ `ਤੇ ਵੀਰਵਾਰ ਸਵੇਰੇ ਦੋ ਅਮਰੀਕੀ ਫ਼ੌਜੀ ਜਹਾਜ਼ਾਂ `ਚ ਟੱਕਰ ਹੋ ਗਈ। ਹਵਾ ਤੋਂ ਹਵਾ `ਚ ਫਿਊਲ ਭਰਨ ਦੀ ਪ੍ਰਕਿਰਿਆ ਵੇਲੇ ਇਹ ਹਾਦਸਾ ਹੋਇਆ। ਦੋਵਾਂ ਜਹਾਜ਼ਾਂ ਨੇ ਜਾਪਾਨ ਦੇ ਇਵਾਕੁਨੀ ਸਥਿਤ ਮਰੀਨ ਕਾਰਪਸ ਏਅਰ ਸਟੇਸ਼ਨ ਤੋਂ ਉਡਾਣ ਭਰੀ ਸੀ।
ਜਾਪਾਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਟੱਕਰ ਐਫ ਏ-18 ਅਤੇ ਕੇ ਸੀ-130 ਹਰਕਿਊਲਿਸ ਜਹਾਜ਼ਾਂ ਵਿਚ ਹੋਈ। ਦੋਵਾਂ ਜਹਾਜ਼ਾਂ `ਚ ਕੁਲ ਸੱਤ ਨੇਵੀ ਫੌਜੀ ਸਵਾਰ ਸਨ। ਇਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਬਚਾ ਲਿਆ ਹੈ ਤੇ ਹੋਰ ਪੰਜ ਦੀ ਭਾਲ ਲਈ ਮੁਹਿੰਮ ਚੱਲ ਰਹੀ ਹੈ। ਜਾਪਾਨ ਦੇ ਰੱਖਿਆ ਮੰਤਰੀ ਤਾਕੇਸ਼ੀ ਇਵਾਯਾ ਨੇ ਕਿਹਾ ਕਿ ਸਾਡਾ ਧਿਆਨ ਤਲਾਸ਼ ਅਤੇ ਬਚਾਅ ਮੁਹਿੰਮ ਉਤੇ ਹੈ। ਘਟਨਾ ਦੀ ਪੂਰੀ ਜਾਣਕਾਰੀ ਮਿਲਣ ਦੇ ਬਾਅਦ ਹੀ ਜਾਪਾਨ ਇਸ ਉਤੇ ਕੋਈ ਟਿੱਪਣੀ ਕਰੇਗਾ। ਅਮਰੀਕੀ ਰਾਜਦੂਤ ਵਿਲੀਅਮ ਹੇਗਰਟੀ ਨੇ ਬਚਾਅ ਕਾਰਜਾਂ `ਤੇ ਤੱਤਪਰਤਾ ਲਈ ਜਾਪਾਨੀ ਫ਼ੌਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਾਦਸਾ ਹਵਾ ਤੋਂ ਹਵਾ `ਚ ਤੇਲ ਭਰਨ ਦੀ ਇਕ ਨਿਯਮਿਤ ਪ੍ਰਕਿਰਿਆ ਦੌਰਾਨ ਹੋਇਆ।
ਬੀਤੇ ਕੁਝ ਸਾਲਾਂ ਵਿੱਚ ਅਮਰੀਕਾ ਦੇ ਹਵਾਈ ਹਾਦਸੇ ਤੇਜ਼ੀ ਨਾਲ ਵਧੇ ਹਨ। ‘ਦ ਮਿਲਟਰੀ ਟਾਈਮਜ਼` ਮੁਤਾਬਕ 2013 ਤੋਂ 2017 ਤਕ ਹਵਾਈ ਹਾਦਸਿਆਂ `ਚ 40 ਫ਼ੀਸਦੀ ਵਾਧਾ ਹੋ ਗਿਆ। ਇਨ੍ਹਾਂ ਵਿੱਚ ਘੱਟੋ ਘੱਟ 133 ਫ਼ੌਜੀਆਂ ਦੀ ਜਾਨ ਗਈ ਹੈ। ਕਈ ਅਮਰੀਕੀ ਪਾਰਲੀਮੈਂਟ ਮੈਂਬਰਾਂ ਦਾ ਕਹਿਣਾ ਹੈ ਕਿ ਫ਼ੌਜੀ ਮੁਹਿੰਮਾਂ ਦੀ ਅਧਿਕਤਾ ਤੇ ਆਧੁਨਿਕੀਕਰਨ `ਤੇ ਧਿਆਨ ਨਾ ਦਿੱਤੇ ਜਾਣ ਕਾਰਨ ਹਾਦਸੇ ਹੋ ਰਹੇ ਹਨ। ਜਾਪਾਨ `ਚ ਵੀ ਅਮਰੀਕੀ ਫ਼ੌਜੀ ਹਾਦਸੇ ਚਿੰਤਾ ਦਾ ਕਾਰਨ ਬਣੇ ਹੋਏ ਹਨ, ਖ਼ਾਸ ਤੌਰ `ਤੇ ਦੱਖਣੀ ਸੂਬੇ ਓਕੀਨਾਵਾ ਦੇ ਲੋਕਾਂ `ਚ। ਇਥੇ ਅਮਰੀਕੀ ਫ਼ੌਜ ਵੱਡੇ ਪੱਧਰ `ਤੇ ਮੌਜੂਦ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ