Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕਾ ਨੇ ਕਿਹਾ: ਪਾਕਿਸਤਾਨ ਤਾਲਿਬਾਨ ਨੂੰ ਭਾਰਤ ਦੇ ਖਿਲਾਫ ਵਰਤਦੈ

December 07, 2018 07:46 AM

ਵਾਸ਼ਿੰਗਟਨ, 6 ਦਸੰਬਰ (ਪੋਸਟ ਬਿਊਰੋ)- ਅਮਰੀਕਾ ਦੇ ਇੱਕ ਸੀਨੀਅਰ ਕਮਾਂਡਰ ਨੇ ਅੱਤਵਾਦ ਬਾਰੇ ਪਾਕਿਸਤਾਨ ਦੀ ਪੋਲ ਖੋਲ੍ਹੀ ਹੈ। ਉਨ੍ਹਾਂ ਨੇ ਅਮਰੀਕੀ ਪਾਰਲੀਮੈਂਟ ਮੈਂਬਰਾਂ ਨੂੰ ਕਿਹਾ ਕਿ ਅੱਤਵਾਦ ਦੇ ਮਸਲੇ 'ਤੇ ਪਾਕਿਸਤਾਨ ਦੇ ਰੁਖ਼ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ। ਉਹ ਭਾਰਤ ਦੇ ਖਿਲਾਫ ਲਗਾਤਾਰ ਤਾਲਿਬਾਨ ਨੂੰ ਵਰਤ ਰਿਹਾ ਹੈ। ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੀ ਸੁਰੱਖਿਅਤ ਪਨਾਹਗਾਹ ਦੇ ਖਿਲਾਫ ਵੀ ਉਹ ਠੋਸ ਕਦਮ ਨਹੀਂ ਚੁੱਕ ਸਕਿਆ।
ਮੈਰੀਨ ਕੋਰ ਦੇ ਲੈਫਟੀਨੈਂਟ ਜਨਰਲ ਕੇਨੇਥ ਮੈਕੇਂਜੀ ਦੇ ਇਸ ਬਿਆਨ ਤੋਂ ਕੁਝ ਦਿਨ ਪਹਿਲਾਂ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੱਤਰ ਲਿਖ ਕੇ ਅਫਗਾਨ ਸ਼ਾਂਤੀ ਪ੍ਰਕਿਰਿਆ ਵਿੱਚ ਮਦਦ ਮੰਗੀ ਸੀ। ਉਨ੍ਹਾਂ ਕਿਹਾ ਸੀ ਕਿ ਤਾਲਿਬਾਨ ਨੂੰ ਗੱਲਬਾਤ ਦੀ ਟੇਬਲ ਉੱਤੇ ਲਿਆਉਣ ਵਿੱਚ ਮਦਦ ਕਰਨ। ਟਰੰਪ ਪ੍ਰਸ਼ਾਸਨ ਨੇ ਅਫਗਾਨਿਸਤਾਨ ਵਿੱਚ ਸ਼ਾਂਤੀ ਦੇ ਲਈ ਬੀਤੇ ਮਹੀਨਿਆਂ ਵਿੱਚ ਯਤਨ ਤੇਜ਼ ਕੀਤੇ ਹਨ।
ਯੂ ਐੱਸ ਸੈਂਟਰਲ ਕਮਾਂਡ ਦੇ ਕਮਾਂਡਰ ਅਹੁਦੇ 'ਤੇ ਆਪਣੀ ਨਿਯੁਕਤੀ ਬਾਰੇ ਪਾਰਲੀਮੈਂਟ ਵਿੱਚ ਸੁਣਵਾਈ ਦੌਰਾਨ ਸੀਨੇਟ ਦੀ ਹਥਿਆਰਬੰਦ ਸੇਵਾ ਕਮੇਟੀ ਨੂੰ ਕਿਹਾ, ਅਫਗਾਨਿਸਤਾਨ ਵਿੱਚ ਲੰਮੇ ਸਮੇਂ ਲਈ ਸ਼ਾਂਤੀ ਦੇ ਲਈ ਪਾਕਿਸਤਾਨ ਦਾ ਹੋਣਾ ਜ਼ਰੂਰੀ ਹੈ। ਪਾਕਿਸਤਾਨ ਤਾਲਿਬਾਨ ਅਤੇ ਅਫਗਾਨ ਸਰਕਾਰ ਵਿਚਾਲੇ ਗੱਲਬਾਤ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਅਮਰੀਕੀ ਕਮਾਂਡਰ ਨੇ ਕਿਹਾ ਕਿ ਅਸੀਂ ਲਗਾਤਾਰ ਇਹ ਦੇਖ ਰਹੇ ਹਾਂ ਕਿ ਸਥਿਰ ਅਫਗਾਨਿਸਤਾਨ ਦੀ ਜਗ੍ਹਾ ਤਾਲਿਬਾਨ ਦਾ ਇਸਤੇਮਾਲ ਭਾਰਤ ਦੇ ਖਿਲਾਫ ਕੀਤਾ ਜਾ ਰਿਹਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ