Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮੌੜ ਬੰਬ ਕਾਂਡ: ‘ਡੇਰਾ ਪ੍ਰੇਮੀਆਂ’ ਦੀ ਭਾਲ ਲਈ ਆਈ ਬੀ ਦੀ ਮਦਦ ਲੈਂਦੀ ਪਈ ਹੈ ਪੰਜਾਬ ਪੁਲਸ

December 07, 2018 08:05 AM

ਚੰਡੀਗੜ੍ਹ, 6 ਦਸੰਬਰ (ਪੋਸਟ ਬਿਊਰੋ)- ਮੌੜ ਮੰਡੀ ਬੰਬ ਧਮਾਕੇ ਬਾਰੇ ਪੰਜਾਬ ਪੁਲਸ ਵੱਲੋਂ ਦੋਸ਼ੀ ਮੰਨੇ ਜਾਂਦੇ ਡੇਰਾ ਸੱਚਾ ਸੌਦਾ ਸਿਰਸਾ ਨਾਲ ਸਬੰਧਤ ਵਿਅਕਤੀਆਂ ਅਵਤਾਰ ਸਿੰਘ, ਅਮਰੀਕ ਸਿੰਘ ਅਤੇ ਗੁਰਤੇਜ ਸਿੰਘ ਉਰਫ ਕਾਲਾ ਨੂੰ ਕਾਬੂ ਕਰਨ ਲਈ ਇੰਟੈਲੀਜੈਂਸ ਬਿਓਰੋ (ਆਈ ਬੀ) ਦੀ ਮਦਦ ਲਈ ਜਾਣ ਲੱਗੀ ਹੈ।
ਜਾਣਕਾਰ ਸੂਤਰਾਂ ਮੁਤਾਬਕ ਮੁਲਜ਼ਮਾਂ ਵਿੱਚੋਂ ਇਕ ਦੀ ਸੂਹ ਪੁਲਸ ਨੂੰ ਮਿਲੀ ਹੈ, ਜਿਸ ਨੂੰ ਕਾਬੂ ਕਰਨ ਲਈ ਆਈ ਬੀ ਦੇ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ। ਕੁਝ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਇਸ ਬੰਬ ਧਮਾਕੇ ਦੀ ਤਫਤੀਸ਼ ਲਈ ਗੰਭੀਰ ਨਹੀਂ। ਇਹੀ ਕਾਰਨ ਹੈ ਕਿ ਫਰਵਰੀ ਤੋਂ ਬਾਅਦ ਇਸ ਕੇਸ ਵਿੱਚ ਕੋਈ ਪ੍ਰਗਤੀ ਨਹੀਂ ਹੋਈ। ਦੂਸਰੇ ਪਾਸੇ ਪੁਲਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੇ ਅਸਲ ਮੁਲਜ਼ਮਾਂ 'ਤੇ ਪਰਦਾ ਪਾਉਂਦਿਆਂ ਇਹ ਕਿਹਾ ਜਾ ਰਿਹਾ ਹੈ ਕਿ ਉਕਤ ਵਿਅਕਤੀ, ਜੋ ਡੇਰਾ ਸਿਰਸਾ ਨਾਲ ਸਬੰਧਤ ਹਨ, ਦੀ ਗ੍ਰਿਫਤਾਰੀ ਪਿੱਛੋਂ ਹੀ ਧਮਾਕੇ ਦਾ ਅਸਲ ਮਕਸਦ ਸਾਹਮਣੇ ਆਵੇਗਾ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੰਬ ਧਮਾਕੇ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਹ ਧਮਾਕਾ ਕਾਂਗਰਸੀ ਆਗੂ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੱਸੀ ਨੂੰ ਨਿਸ਼ਾਨਾ ਡੇਰਾ ਨਾਲ ਸਬੰਧਤ ਵਿਅਕਤੀਆਂ ਵੱਲੋਂ ਜਾਂ ਖਾਲਿਸਤਾਨੀ ਪੱਖੀ ਤੱਤਾਂ ਵੱਲੋਂ ਬਣਾਇਆ ਗਿਆ, ਇਸ ਸਬੰਧੀ ਸਪੱਸ਼ਟ ਤੌਰ 'ਤੇ ਕੁਝ ਵੀ ਨਹੀਂ ਕਿਹਾ ਜਾ ਸਕਦਾ। ਪੰਜਾਬ ਪੁਲਸ ਦੇ ਡੀ ਆਈ ਜੀ ਰੈਂਕ ਦੇ ਅਧਿਕਾਰੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਹਾਲੇ ਤੱਕ ਦੀ ਜਾਂਚ ਦੌਰਾਨ ਸ਼ੱਕ ਦੀ ਸੂਈ ਪੂਰੀ ਤਰ੍ਹਾਂ ਡੇਰੇ ਦੇ ਦੁਆਲੇ ਘੁੰਮ ਰਹੀ ਹੈ।
ਵਰਨਣ ਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਜੋ ਚਾਰ ਫਰਵਰੀ 2017 ਨੂੰ ਹੋਈਆਂ ਸਨ, ਤੋਂ ਕੁਝ ਦਿਨ ਪਹਿਲਾਂ ਹੋਏ ਇਸ ਬੰਬ ਧਮਾਕੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਸ ਧਮਾਕੇ ਨੇ ਸੂਬੇ ਦੀ ਸਿਆਸਤ ਉਤੇ ਡੂੰਘਾ ਅਸਰ ਪਾਇਆ ਸੀ। ਜਾਂਚ ਨਾਲ ਜੁੜੇ ਪੁਲਸ ਅਫਸਰਾਂ ਦਾ ਕਹਿਣਾ ਹੈ ਕਿ ਫਰਵਰੀ ਤੋਂ ਬਾਅਦ ਧਮਾਕੇ ਦੀ ਜਾਂਚ ਇਕ ਤਰ੍ਹਾਂ ਠੱਪ ਪਈ ਹੈ। ਉਨ੍ਹਾਂ ਕਿਹਾ ਕਿ ਜੇ ਪੁਲਸ ਗੰਭੀਰ ਹੋਵੇ ਤਾਂ ਉਕਤ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ, ਕਿਉਂਕਿ ਇਨ੍ਹਾਂ ਵਿੱਚੋਂ ਦੋ ਜਣੇ ਪੰਜਾਬ ਵਿੱਚ ਰਹਿੰਦੇ ਹਨ। ਪੁਲਸ ਅਫਸਰ ਇਸ ਗੱਲ 'ਤੇ ਸਵਾਲ ਖੜੇ ਕਰ ਰਹੇ ਹਨ ਕਿ ਵਿੱਕੀ ਗੌਂਡਰ ਦੇ ਮਾਰੇ ਜਾਣ 'ਤੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਝੱਟ ਟਵੀਟ ਕਰਦੇ ਹਨ ਤੇ ਅੰਮ੍ਰਿਤਸਰ ਬੰਬ ਧਮਾਕੇ ਦੇ ਮਾਮਲੇ ਵਿੱਚ ਇਕ ਵਿਅਕਤੀ ਦੀ ਗ੍ਰਿਫਤਾਰੀ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫਰੰਸ ਕਰਦੇ ਹਨ, ਪਰ ਜਿਸ ਧਮਾਕੇ ਵਿੱਚ ਸੱਤ ਲੋਕਾਂ ਦੀਆਂ ਜਾਨਾਂ ਗਈਆਂ, ਇਸ ਬਾਰੇ ਸਭ ਨੇ ਚੁੱਪ ਵੱਟ ਲਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ