Welcome to Canadian Punjabi Post
Follow us on

28

March 2024
 
ਪੰਜਾਬ

ਅਨ ਰਜਿਸਟਰਡ ਐਂਬੂਲੈਂਸਾਂ ਦੇ ਵਿਰੁੱਧ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ਉੱਤੇ ਕਾਰਵਾਈ ਸ਼ੁਰੂ

December 07, 2018 08:12 AM

ਕੋਟਕਪੂਰਾ, 6 ਦਸੰਬਰ (ਪੋਸਟ ਬਿਊਰੋ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿੱਚ ਦੁਖੀ ਮਰੀਜ਼ਾਂ ਦੀ ਨਿੱਜੀ ਐਂਬੂਲੈਂਸਾਂ ਦੇ ਸੰਚਾਲਕਾਂ ਵੱਲੋਂ ਕੀਤੀ ਜਾਂਦੀ ਲੁੱਟ, ਇਲਾਜ ਦੌਰਾਨ ਮੌਤ ਦੇ ਮੂੰਹ ਵਿੱਚ ਜਾ ਪੈਣ ਵਾਲੇ ਵਿਅਕਤੀਆਂ ਦੀ ਲਾਸ਼ ਨੂੰ ਕੁਝ ਕੁ ਗਜ਼ ਦੀ ਦੂਰੀ 'ਤੇ ਪੋਸਟਮਾਰਟਮ ਵਾਲੀ ਥਾਂ ਲਿਜਾਣ ਲਈ ਮੋਟੀ ਰਕਮ ਵਸੂਲਣ ਵਾਲੀਆਂ ਖਬਰਾਂ ਮੀਡੀਆ ਵਿੱਚ ਛਪ ਰਹੀਆਂ ਸਨ। ਇਸ ਕਾਰਨ ਵੱਡੀ ਕਾਰਵਾਈ ਕਰਦਿਆਂ ਏ ਆਰ ਟੀ ਓ ਗੁਰਨਾਮ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅਣਰਜਿਸਟਰਡ ਐਂਬੂਲੈਂਸਾਂ 'ਤੇ ਸ਼ਿਕੰਜਾ ਕੱਸਦਿਆਂ, ਤਿੰਨ ਗੱਡੀਆਂ ਨੂੰ ਥਾਣੇ ਵਿੱਚ ਬੰਦ ਕਰਵਾਇਆ। ਉਨ੍ਹਾਂ ਦੱਸਿਆ ਕਿ ਵਿਭਾਗੀ ਚੈਕਿੰਗ ਦੌਰਾਨ ਜ਼ਿਆਦਾਤਰ ਐਂਬੂਲੈਂਸਾਂ ਗੱਡੀਆਂ ਨਿਰਧਾਰਤ ਮਾਪਦੰਡਾਂ 'ਤੇ ਖਰੀਆਂ ਨਹੀਂ ਉਤਰ ਰਹੀਆਂ।
ਕੱਲ੍ਹ ਏ ਆਰ ਟੀ ਓ ਗੁਰਨਾਮ ਸਿੰਘ ਦੀ ਅਗਵਾਈ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਅਚਾਨਕ ਪੁੱਜੀ ਟੀਮ ਨੇ ਐਂਬੂਲੈਂਸਾਂ ਦੀ ਚੈਕਿੰਗ ਕੀਤੀ ਤਾਂ ਦਸਤਾਵੇਜ਼ਾਂ ਦੀ ਕਮੀ ਵਾਲੀਆਂ ਤਿੰਨ ਗੱਡੀਆਂ ਨੂੰ ਥਾਣੇ ਬੰਦ ਕਰਵਾਇਆ। ਵਰਨਣ ਯੋਗ ਹੈ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕੱਲ੍ਹ ਅਣਰਜਿਸਟਰਡ ਐਂਬੂਲੈਂਸਾਂ ਉਤੇ ਪਾਬੰਦੀ ਲਾਉਣ ਦਾ ਹੁਕਮ ਸੁਣਾਇਆ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਗੁਪਤ ਤੌਰ 'ਤੇ ਪੜਤਾਲ ਕਰਵਾਈ ਕਿ ਜ਼ਿਲ੍ਹੇ 'ਚ ਜ਼ਿਆਦਾਤਰ ਐਂਬੂਲੈਂਸਾਂ ਬਿਨਾਂ ਪਰਮਿਟ ਚੱਲ ਰਹੀਆਂ ਹਨ ਤੇ ਕਈ ਵਾਹਨ ਤਾਂ ਅਣਰਜਿਸਟਰਡ ਵੀ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ