Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੁਪਰੀਮ ਕੋਰਟ ਨੇ ਕਿਹਾ: ਪੰਜ ਸਾਲਾਂ `ਚ ਖੱਡਿਆਂ ਨਾਲ 15 ਹਜ਼ਾਰ ਮੌਤਾਂ ਸਹਿਣ ਯੋਗ ਨਹੀਂ

December 07, 2018 08:31 AM

ਨਵੀਂ ਦਿੱਲੀ, 6 ਦਸੰਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬੀਤੇ ਪੰਜ ਸਾਲਾਂ ਵਿਚ ਸੜਕ `ਤੇ ਖੱਡਿਆਂ ਕਾਰਨ ਕਰੀਬ 15 ਹਜ਼ਾਰ ਲੋਕਾਂ ਦੀ ਮੌਤ ਹੋਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਮਰਨ ਵਾਲਿਆਂ ਦੀ ਇਹ ਗਿਣਤੀ ਸਰਹੱਦ `ਤੇ ਸ਼ਹੀਦ ਹੁੰਦੇ ਜਵਾਨਾਂ ਜਾਂ ਅੱਤਵਾਦੀਆਂ ਹੱਥੋਂ ਮਾਰੇ ਜਾਂਦੇ ਲੋਕਾਂ ਦੀ ਗਿਣਤੀ ਤੋਂ ਵੱਧ ਹੈ। ਸਾਫ਼ ਹੈ ਕਿ ਪ੍ਰਸ਼ਾਸਨ ਸੜਕਾਂ ਦੀ ਠੀਕ ਸੰਭਾਲ ਨਾਲ ਨਹੀਂ ਕਰ ਰਿਹਾ।
ਜਸਟਿਸ ਮਦਨ ਬੀ ਲੋਕੁਰ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਹੇਮੰਤ ਗੁਪਤਾ ਦੇ ਬੈਂਚ ਨੇ ਅੱਜ ਵੀਰਵਾਰ ਨੂੰ ਕਿਹਾ ਕਿ ਇਹ ਗੱਲ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਕਿ ਏਨੀ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਸੜਕਾਂ ਉਤੇ ਪਏ ਖੱਡਿਆਂ ਕਾਰਨ ਹੁੰਦੀ ਹੈ। ਬੈਂਚ ਨੇ ਸੜਕ ਸੁਰੱਖਿਆ ਬਾਰੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੇ ਐੱਸ ਰਾਧਾਕ੍ਰਿਸ਼ਨਨ ਦੀ ਪ੍ਰਧਾਨਗੀ ਵਿਚ ਬਣਾਈ ਕਮੇਟੀ ਦੀ ਰਿਪੋਰਟ `ਤੇ ਨੋਟਿਸ ਲੈਂਦੇ ਹੋਏ ਸਰਕਾਰ ਨੂੰ ਝਾੜਾਂ ਪਾਈਆਂ ਹਨ। ਇਸ ਰਿਪੋਰਟ ਵਿਚ ਦੇਸ਼ ਵਿਚ ਸਾਲ 2013 ਤੋਂ ਲੈ ਕੇ ਸਾਲ 2017 ਤਕ ਖੱਡਿਆਂ ਕਾਰਨ ਹੋਏ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 14,926 ਦੱਸੀ ਗਈ ਹੈ। ਬੈਂਚ ਨੇ ਕੇਂਦਰ ਸਰਕਾਰ ਨੂੰ ਕਮੇਟੀ ਦੀ ਇਸ ਰਿਪੋਰਟ `ਤੇ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ, ਪਰ ਇਸ ਤੋਂ ਪਹਿਲਾਂ ਕੇਂਦਰ ਨੂੰ ਸਾਰੀਆਂ ਸੂਬਾ ਸਰਕਾਰਾਂ ਨਾਲ ਇਸ ਬਾਰੇ ਵਿਚਾਰ-ਵਟਾਂਦਰਾ ਲਈ ਕਿਹਾ ਗਿਆ ਹੈ। ਇਸ ਕੇਸ ਦੀ ਸੁਣਵਾਈ ਜਨਵਰੀ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਨਿਆਂ ਮਿੱਤਰ ਵਜੋਂ ਸੁਪਰੀਮ ਕੋਰਟ ਦੀ ਮਦਦ ਕਰ ਰਹੇ ਵਕੀਲ ਗੌਰਵ ਅਗਰਵਾਲ ਨੇ ਇਸ ਕੇਸ ਵਿਚ ਦੱਸਿਆ ਕਿ ਕਮੇਟੀ ਨੇ ਆਪਣੀ ਰਿਪੋਰਟ ਕੋਰਟ ਦੇ ਨਿਰਦੇਸ਼ਾਂ ਅਤੇ ਸਾਰੇ ਰਾਜਾਂ ਨਾਲ ਸਲਾਹ ਤੋਂ ਬਾਅਦ ਦਾਇਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿਚ ਮੌਤਾਂ ਦੇ ਅੰਕੜੇ ਸੜਕ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲੇ ਤੋਂ ਮਿਲੇ ਤੱਥਾਂ `ਤੇ ਅਧਾਰਤ ਹਨ। ਅਦਾਲਤ ਨੇ ਪਾਇਆ ਕਿ ਸੜਕ ਵਿਭਾਗ ਨਾਲ ਕੰਮ ਕਰਦੇ ਨਗਰ ਨਿਗਮਾਂ, ਭਾਰਤੀ ਨੈਸ਼ਨਲ ਹਾਈਵੇਜ਼ ਅਥਾਰਟੀ ਆਦਿ ਦੇ ਪ੍ਰਸ਼ਾਨਕ ਸਟਾਫ ਨੂੰ ਇਨ੍ਹਾਂ ਮੌਤਾਂ ਲਈ ਜ਼ਿੰਮੇਵਾਰ ਮੰਨਿਆ ਜਾਣਾ ਚਾਹੀਦਾ ਹੈ, ਕਿਉਂਕਿ ਸੜਕਾਂ ਦੀ ਦੇਖਰੇਖ ਦੀ ਜ਼ਿੰਮੇਵਾਰੀ ਇਨ੍ਹਾਂ ਦੀ ਹੁੰਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼