Welcome to Canadian Punjabi Post
Follow us on

28

March 2024
 
ਭਾਰਤ

ਚੋਣਾਂ ਤੋਂ ਪਹਿਲਾਂ ਤਿਲੰਗਾਨਾ ਦੇ ਉਮੀਦਵਾਰ ਗੱਡੀ ਵਿੱਚੋਂ 3 ਕਰੋੜ ਰੁਪਏ ਫੜੇ

December 07, 2018 08:32 AM

ਹੈਦਰਾਬਾਦ, 6 ਦਸੰਬਰ (ਪੋਸਟ ਬਿਊਰੋ)- ਤੇਲੰਗਾਨਾ ਵਿਚ ਸ਼ੁਕਰਵਾਰ ਨੂੰ ਹੋ ਰਹੀਆਂ ਚੋਣਾਂ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨ ਅਤੇ ਵਾਰੰਗਲ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਵਿਚ ਇਕ ਉਮੀਦਵਾਰ ਦੀ ਗੱਡੀ ਵਿੱਚੋਂ 3 ਕਰੋੜ ਰੁਪਏ ਤੋਂ ਜ਼ਿਆਦਾ ਰਕਮ ਜ਼ਬਤ ਕੀਤੀ ਗਈ ਹੈ। ਵਾਰੰਗਲ ਪੁਲਿਸ ਨੇ ਵਰਧਾਨਾਪੇਟ ਵਿਧਾਨ ਸਭਾ ਹਲਕੇ ਤੋਂ ਇਨ੍ਹਾਂ ਪੈਸਿਆਂ ਨੂੰ ਵਾਹਨਾਂ ਦੀ ਤਲਾਸ਼ੀ ਦੇ ਦੌਰਾਨ ਬਰਾਮਦ ਕੀਤਾ ਹੈ।
ਪੁਲਿਸ ਦੇ ਮੁਤਾਬਕ ਬਰਾਮਦ ਕੀਤੀ ਰਕਮ ਨੂੰ ਵੋਟਰਾਂ ਵਿਚ ਵੰਡਣ ਲਈ ਲਿਜਾਇਆ ਜਾ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਜ਼ਬਤ ਕਰ ਲਿਆ। ਇਸ ਕਾਰਵਾਈ ਪਿੱਛੋਂ ਮੀਡੀਆ ਨਾਲ ਗੱਲ ਕਰਦੇ ਹੋਏ ਵਾਰੰਗਲ ਦੇ ਪੁਲਿਸ ਕਮਿਸ਼ਨਰ ਵੀ. ਰਵਿੰਦਰ ਨੇ ਕਿਹਾ ਕਿ 3 ਕਰੋੜ ਰੁਪਏ ਤੋਂ ਵੱਧ ਨਕਦੀ ਨੂੰ ਤੇਲੰਗਾਨਾ ਦੀ ਵਰਧਾਨਾਪੇਟ ਵਿਧਾਨ ਸਭਾ ਵਿਚ ਵੰਡਣ ਲਈ ਇਕ ਵਾਹਨ `ਚ ਲਿਜਾਇਆ ਜਾ ਰਿਹਾ ਸੀ। ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੂੰ ਇਸ ਗੱਲ ਦੇ ਸਬੂਤ ਮਿਲੇ ਹਨ ਕਿ ਇਹ ਪੈਸੇ ਇਥੇ ਤੇਲੰਗਾਨਾ ਰਾਸ਼ਟਰੀ ਕਮੇਟੀ ਦੇ ਉਮੀਦਵਾਰ ਪੀ. ਦੇਵੇਇਆ ਨੇ ਭੇਜੇ ਸਨ, ਜਿਸ ਨੂੰ ਵੇਖ ਕੇ ਵਿਭਾਗ ਚੋਣ ਕਮਿਸ਼ਨ ਦੇ ਅਫਸਰਾਂ ਨਾਲ ਮਿਲ ਕੇ ਆਪਣੀ ਕਾਰਵਾਈ ਕਰ ਰਿਹਾ ਹੈ।
ਵਰਨਣ ਯੋਗ ਹੈ ਕਿ ਤੇਲੰਗਾਨਾ ਵਿਚ ਸ਼ੁਕਰਵਾਰ ਨੂੰ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਹੋਣੀ ਸੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਇਥੇ ਚੋਣਾਂ ਦੀਆਂ ਸਭ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਤੇਲੰਗਾਨਾ ਵਿਚ ਵੋਟਿੰਗ ਤੋਂ ਪਹਿਲਾਂ ਵੀਰਵਾਰ ਤੋਂ ਹੀ ਹੈਦਰਾਬਾਦ ਸਮੇਤ ਹੋਰ ਰਾਜਾਂ ਵਿਚ ਵਾਹਨਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੋਣਾਂ ਦੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਪੂਰਾ ਕਰਨ ਲਈ ਰਾਜ ਭਰ ਵਿਚ ਸਖਤ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ