Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਯੂਰਪੀਅਨ ਮੁਲਕਾਂ ਦੀਆਂ ਚਿੰਤਾਵਾਂ ਦੇ ਬਾਵਜੂਦ ਟੈਮ ਤੇ ਹਾਜ਼ਦੂ ਨੇ ਐਸਟ੍ਰਾਜ਼ੈਨੇਕਾ ਵਿੱਚ ਪ੍ਰਗਟਾਇਆ ਪੂਰਾ ਭਰੋਸਾ

March 12, 2021 07:15 AM

ਓਟਵਾ, 11 ਮਾਰਚ (ਪੋਸਟ ਬਿਊਰੋ) : ਕੈਨੇਡਾ ਦੀ ਉੱਘੀ ਡਾਕਟਰ ਤੇ ਫੈਡਰਲ ਸਿਹਤ ਮੰਤਰੀ ਦਾ ਕਹਿਣਾ ਹੈ ਕਿ ਆਕਸਫੋਰਡ-ਐਸਟ੍ਰਾਜ਼ੈਨੇਕਾ ਦੀ ਕੈਨੇਡਾ ਵਿੱਚ ਵਰਤੋਂ ਉੱਤੇ ਰੋਕ ਲਾਉਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ।ਜਿ਼ਕਰਯੋਗ ਹੈ ਕਿ ਕਈ ਹੋਰਨਾਂ ਮੁਲਕਾਂ ਨੇ ਇਸ ਵੈਕਸੀਨ ਦੇ ਟੀਕਾਕਰਣ ਤੋਂ ਬਾਅਦ ਖੂਨ ਦੇ ਥੱਕੇ ਜੰਮਣ ਦੀ ਸਿ਼ਕਾਇਤ ਕਰਦਿਆਂ ਹੋਇਆਂ ਇਸ ਵੈਕਸੀਨ ਦੀ ਵਰਤੋਂ ਉੱਤੇ ਰੋਕ ਲਾ ਦਿੱਤੀ ਹੈ।
ਵੀਰਵਾਰ ਨੂੰ ਚੀਫ ਪਬਲਿਕ ਹੈਲਥ ਆਫੀਸਰ ਡਾ· ਥੈਰੇਸਾ ਟੈਮ ਨੇ ਆਖਿਆ ਕਿ ਕੈਨੇਡਾ ਨੂੰ ਐਸਟ੍ਰਾਜ਼ੈਨੇਕਾ ਵੈਕਸੀਨ ਦਾ ਉਹੀ ਬੈਚ ਸਪਲਾਈ ਨਹੀਂ ਕੀਤਾ ਗਿਆ ਜਿਹੜਾ ਹੋਰਨਾਂ ਯੂਰਪੀਅਨ ਦੇਸ਼ਾਂ ਨੂੰ ਕੀਤਾ ਗਿਆ ਹੈ, ਇਸ ਲਈ ਇਸ ਦੀ ਵਰਤੋਂ ਰੋਕਣ ਦੀ ਕੋਈ ਲੋੜ ਨਜ਼ਰ ਨਹੀਂ ਆਉਂਦੀ। ਜਿ਼ਕਰਯੋਗ ਹੈ ਕਿ ਡੈੱਨਮਾਰਕ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਕਈ ਲੋਕਾਂ ਦੇ ਸਰੀਰ ਵਿੱਚ ਇਸ ਵੈਕਸੀਨ ਦੇ ਟੀਕਾਕਰਣ ਤੋਂ ਬਾਅਦ ਖੂਨ ਦੇ ਥੱਕੇ ਜੰਮਣ ਦੀਆਂ ਕਈ ਖਬਰਾਂ ਮਿਲਣ ਤੇ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਐਸਟ੍ਰਾਜ਼ੈਨੇਕਾ ਵੈਕਸੀਨੇਸ਼ਨ ਉੱਤੇ ਰੋਕ ਲਾ ਦਿੱਤੀ ਸੀ।ਪਰ ਡੈੱਨਮਾਰਕ ਨੇ ਇਹ ਵੀ ਆਖਿਆ ਸੀ ਕਿ ਉਨ੍ਹਾਂ ਵੱਲੋਂ ਥੋੜ੍ਹੀ ਅਹਿਤਿਆਤ ਵਰਤਣ  ਵਾਸਤੇ ਹੀ ਇਸ ਵੈਕਸੀਨ ਉੱਤੇ ਰੋਕ ਲਾਈ ਗਈ ਹੈ ਨਾ ਕਿ ਇਨ੍ਹਾਂ ਗੱਲਾਂ ਦਾ ਆਪਸ ਵਿੱਚ ਕੋਈ ਸਬੰਧ ਹੋਣ ਕਾਰਨ।
ਯੂਰਪੀਅਨ ਮੈਡੀਸਨਜ਼ ਏਜੰਸੀ ਵੱਲੋਂ ਵੀ ਇਸ ਤਰ੍ਹਾਂ ਦੇ ਮਾਮਲੇ ਦੀ ਆਪਣੇ ਪੱਧਰ ਉੱਤੇ ਜਾਂਚ ਕੀਤੀ ਜਾ ਰਹੀ ਹੈ। ਨੌਰਵੇਅ, ਆਈਸਲੈਂਡ ਤੇ ਹੋਰਨਾਂ ਕਈ ਦੇਸ਼ਾਂ ਵੱਲੋਂ ਵੀ ਐਸਟ੍ਰਾਜ਼ੈਨੇਕਾ ਵੈਕਸੀਨ ਦੀ ਵਰਤੋਂ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ ਹੈ।  
ਇਸ ਦੌਰਾਨ ਸਿਹਤ ਮੰਤਰੀ ਪੈਟੀ ਹਾਜ਼ਦੂ ਨੇ ਆਖਿਆ ਕਿ ਹੈਲਥ ਕੈਨੇਡਾ ਵੱਲੋਂ ਵੈਕਸੀਨ ਦੇ ਮੁਲਾਂਕਣ ਤੋਂ ਬਾਅਦ ਉਨ੍ਹਾਂ ਨੂੰ ਇਹ ਭਰੋਸਾ ਹੈ ਕਿ ਇਸ ਵਿੱਚ ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਆਖਿਆ ਕਿ ਸਿਹਤ ਤੇ ਸੇਫਟੀ ਦੇ ਲਿਹਾਜ ਨਾਲ ਵੈਕਸੀਨ ਦੇ ਹਰੇਕ ਲੌਟ ਦਾ ਪੂਰਾ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤੇ ਜਿਹੜੀ ਵੈਕਸੀਨ ਸਾਨੂੰ ਕੈਨੇਡਾ ਵਿੱਚ ਹਾਸਲ ਹੋ ਰਹੀ ਹੈ ਉਸ ਵਿੱਚ ਕੋਈ ਗੜਬੜ ਨਹੀਂ ਹੈ। ਉਨ੍ਹਾਂ ਆਖਿਆ ਕਿ ਅਸੀਂ ਪ੍ਰੋਵਿੰਸਾਂ ਨਾਲ ਵੀ ਪੂਰਾ ਰਾਬਤਾ ਰੱਖ ਕੇ ਚੱਲ ਰਹੇ ਹਾਂ। ਜੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਵੇਗੀ ਤਾਂ ਉਹ ਹੈਲਥ ਕੈਨੇਡਾ ਕੋਲ ਰਿਪੋਰਟ ਕਰ ਸਕਦੇ ਹਨ।
ਇਮਿਊਨਾਈਜ਼ੇਸ਼ਨ ਬਾਰੇ ਨੈਸ਼ਨਲ ਐਡਵਾਈਜ਼ਰੀ ਕਮੇਟੀ ਵੱਲੋਂ ਇਹ ਸਿਫਾਰਸ਼ ਕੀਤੀ ਗਈ ਹੈ ਕਿ ਉਹ ਐਸਟ੍ਰਾਜੈ਼ਨੇਕਾ ਵੈਕਸੀਨ ਦੀ ਵਰਤੋਂ 65 ਸਾਲ ਜਾਂ ਇਸ ਤੋਂ ਉੱਪਰ ਦੇ ਲੋਕਾਂ ਵਿੱਚ ਨਾ ਕੀਤੀ ਜਾਵੇ।ਇਸ ਉਮਰ ਵਰਗ ਦੇ ਲੋਕਾਂ ਲਈ ਐਮਆਰਐਨਏ ਵੈਕਸੀਨਜ਼ ਕਾਰਗਰ ਸਿੱਧ ਹੋਈਆਂ ਹਨ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ