Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਵਿਦੇਸ਼ੀ ਸਿਗਰਟਾਂ ਨਾਲ ਭਾਰਤ ਸਰਕਾਰ ਨੂੰ ਆਮਦਨ ਦਾ ਬਹੁਤ ਵੱਡਾ ਨੁਕਸਾਨ

December 07, 2018 08:33 AM

ਨਵੀਂ ਦਿੱਲੀ, 6 ਦਸੰਬਰ (ਪੋਸਟ ਬਿਊਰੋ)- ਭਾਰਤ ਵਿੱਚ ਵਿਦੇਸ਼ੀ ਸਿਗਰਟਾਂ ਦਾ ਵਧ ਰਿਹਾ ਨਾਜਾਇਜ਼ ਕਾਰੋਬਾਰ ਇਸ ਦੇਸ਼ ਦੇ ਖਜ਼ਾਨੇ ਨੂੰ ਵੱਡਾ ਚੂਨਾ ਲਾ ਰਿਹਾ ਹੈ। ਸਮੱਗਲਿੰਗ ਨਾਲ ਆਉਣ ਵਾਲੀਆਂ ਵਿਦੇਸ਼ੀ ਬ੍ਰਾਂਡ ਦੀਆਂ ਸਿਗਰਟਾਂ ਜ਼ਰੀਏ ਸਰਕਾਰ ਨੂੰ ਹਰ ਸਾਲ ਲਗਭਗ 13,000 ਕਰੋੜ ਰੁਪਏ ਦਾ ਨੁਕਸਾਨ ਉਠਾਉਣਾ ਪੈ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਘਰੇਲੂ ਬਾਜ਼ਾਰ ਵਿੱਚ ਵਿਦੇਸ਼ੀ ਬਰਾਂਡ ਦੀ ਸਿਗਰਟ ਦੀ ਮੰਗ ਕਾਫੀ ਵੱਧ ਹੈ। ਇਹੀ ਕਾਰਨ ਹੈ ਕਿ ਸਾਲ 2011 ਤੋਂ ਬਾਅਦ ਦੇਸ਼ ਵਿੱਚ ਇਸ ਦਾ ਗੈਰ ਕਨੂੰਨੀ ਕਾਰੋਬਾਰ ਕਾਫੀ ਵਧ ਗਿਆ ਹੈ, ਖਾਸ ਤੌਰ ਉਤੇ ਸਾਲ 2012-13 ਤੋਂ ਬਾਅਦ ਤੋਂ ਇਸ 'ਤੇ ਟੈਕਸ ਦਰ ਵਧਣ ਨਾਲ ਇਸ ਦੀ ਸਮੱਗਲਿੰਗ ਵਿੱਚ ਕਾਫੀ ਵਾਧਾ ਹੋਇਆ ਹੈ। ਉਦਯੋਗ ਖੇਤਰ ਦੇ ਅਨੁਮਾਨ ਮੁਤਾਬਕ ਇਸ ਸਮੇਂ ਤੋਂ ਬਾਅਦ ਇਸ ਦਾ ਗੈਰ ਕਾਨੂੰਨੀ ਕਾਰੋਬਾਰ ਕਰੀਬ 28 ਫੀਸਦੀ ਤੱਕ ਵਧਿਆ ਹੈ। ਸਾਲ 2011 ਵਿੱਚ ਦੇਸ਼ ਵਿੱਚ ਕਰੀਬ 19.5 ਅਰਬ ਸਿਗਰਟ ਸਟਿਕ ਦੀ ਵਿਕਰੀ ਗੈਰ ਕਾਨੂੰਨੀ ਹੁੰਦੀ ਸੀ। ਇਹ ਅੰਕੜਾ 2017 ਵਿੱਚ ਵਧ ਕੇ 24.9 ਅਰਬ ਸਿਗਰਟ ਸਟਿਕ ਹੋ ਗਿਆ ਹੈ। ਸਿਗਰਟ ਦੇ ਇਸ ਗੈਰ ਕਾਨੂੰਨੀ ਕਾਰੋਬਾਰ ਦਾ ਅਸਰ ਸਿੱਧੇ ਤੌਰ ਉਤੇ ਸਰਕਾਰ ਦੇ ਖਜ਼ਾਨੇ 'ਤੇ ਪੈ ਰਿਹਾ ਹੈ। ਉਦਯੋਗ ਸੰਗਠਨ ਫਿੱਕੀ ਦੇ ਇਕ ਅਨੁਮਾਨ ਮੁਤਾਬਕ ਸਾਲ 2012 ਵਿੱਚ ਗੈਰ ਕਾਨੂੰਨੀ ਕਾਰੋਬਾਰ ਨਾਲ ਨੁਕਸਾਨ ਦਾ ਅੰਕੜਾ 6239 ਕਰੋੜ ਰੁਪਏ ਦਾ ਸੀ। ਇਹ ਸਾਲ 2017 ਵਿੱਚ ਵਧਦੇ ਹੋਏ 13,000 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਅਨੁਮਾਨ ਮੁਤਾਬਕ ਇਸ ਵਿੱਚ ਕਰੀਬ 26 ਫੀਸਦੀ ਦੀ ਕਮੀ ਆਈ ਹੈ। ਉਦਯੋਗ ਦਾ ਮੰਨਣਾ ਹੈ ਕਿ ਜੀ ਐਸ ਟੀ ਵਿੱਚ ਇਕ ਵਾਰ ਫਿਰ ਟੈਕਸ ਦੀਆਂ ਦਰਾਂ ਵਿੱਚ ਭਾਰੀ ਵਾਧੇ ਨਾਲ ਵਿਦੇਸ਼ੀ ਸਿਗਰਟਾਂ ਦੀ ਸਮੱਗਲਿੰਗ ਵਿੱਚ ਤੇਜ਼ੀ ਆ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ