Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਂਬਲਾਕ ਦੇ ਸਹਾਰੇ ਮੈਡੀਕਲ ਮਦਦ ਨਾਲ ਮੌਤ ਨੂੰ ਗਲ ਲਾਉਣ ਸਬੰਧੀ ਬਿੱਲ ਪਾਸ ਕਰਵਾਉਣ ਵਿੱਚ ਕਾਮਯਾਬ ਰਹੇ ਲਿਬਰਲ

March 12, 2021 05:05 PM

ਓਟਵਾ, 12 ਮਾਰਚ (ਪੋਸਟ ਬਿਊਰੋ) : ਬਲਾਕ ਕਿਊਬਿਕੁਆ ਦੀ ਮਦਦ ਨਾਲ ਘੱਟ ਗਿਣਤੀ ਲਿਬਰਲ ਸਰਕਾਰ ਨੇ ਮੈਡੀਕਲ ਸਹਾਇਤਾ ਨਾਲ ਮੌਤ ਨੂੰ ਗਲ ਲਾਉਣ ਸਬੰਧੀ ਸੋਧੇ ਹੋਏ ਬਿੱਲ ਨੂੰ ਪਾਸ ਕਰ ਦਿੱਤਾ। ਇਸ ਵਿੱਚ ਮਾਨਸਿਕ ਤੌਰ ਉੱਤੇ ਬਿਮਾਰ ਲੋਕਾਂ ਨੂੰ ਵੀ ਇਸ ਤਰ੍ਹਾਂ ਦੀ ਮੈਡੀਕਲ ਸਹਾਇਤਾ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਹਾਊਸ ਆਫ ਕਾਮਨਜ਼ ਵੱਲੋਂ ਵੀਰਵਾਰ ਨੂੰ ਬਿੱਲ ਸੀ-7 ਦਾ ਸੋਧਿਆ ਹੋਇਆ ਵਰਜ਼ਨ ਪਾਸ ਕੀਤਾ ਗਿਆ। ਇਸ ਵਿੱਚ ਲਿਬਰਲਾਂ ਤੇ ਬਲਾਕ ਐਮਪੀਜ਼ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।ਕੰਜ਼ਰਵੇਟਿਵਾਂ, ਨਿਊ ਡੈਮੋਕ੍ਰੈਟਸ ਤੇ ਤਿੰਨ ਵਿੱਚੋਂ ਦੋ ਗ੍ਰੀਨ ਪਾਰਟੀ ਦੇ ਐਮਪੀਜ਼ ਵੱਲੋਂ ਇਸ ਬਿੱਲ ਦੇ ਖਿਲਾਫ ਵੋਟ ਕੀਤੀ ਗਈ। ਬਲਾਕ ਦੀ ਬਦੌਲਤ ਇਹ ਬਿੱਲ ਵੋਟ ਲਈ ਮੁੜ ਸਾਹਮਣੇ ਲਿਆਂਦਾ ਗਿਆ। ਅਦਾਲਤ ਵੱਲੋਂ ਇਸ ਬਿੱਲ ਦੇ ਸਬੰਧ ਵਿੱਚ 26 ਮਾਰਚ ਦੀ ਡੈੱਡਲਾਈਨ ਦਿੱਤੀ ਗਈ ਸੀ ਤੇ ਕੰਜ਼ਰਵੇਟਿਵਾਂ ਵੱਲੋਂ ਇਸ ਬਿੱਲ ਦੇ ਰਾਹ ਵਿੱਚ ਅਟਕਾਏ ਜਾ ਰਹੇ ਰੋੜਿਆਂ ਤੋਂ ਬਾਅਦ ਬਲਾਕ ਨੇ ਅਚਾਨਕ ਹੀ ਅੱਜ ਲਿਬਰਲਾਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਤੇ ਇਹ ਬਿੱਲ ਪਾਸ ਕਰਵਾ ਦਿੱਤਾ।
ਜਿ਼ਕਰਯੋਗ ਹੈ ਕਿ 2019 ਵਿੱਚ ਕਿਊਬਿਕ ਦੀ ਸੁਪੀਰੀਅਰ ਕੋਰਟ ਵੱਲੋਂ ਇਸ ਗੱਲ ਉੱਤੇ ਇਤਰਾਜ਼ ਕੀਤਾ ਗਿਆ ਸੀ ਕਿ ਮੈਡੀਕਲ ਸਹਾਇਤਾ ਨਾਲ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਹੀ ਮੌਤ ਨੂੰ ਗਲ ਲਾਉਣ ਦੀ ਇਜਾਜ਼ਤ ਦਿੱਤੀ ਜਾਵੇ ਜਿਨ੍ਹਾਂ ਦੀ ਕੁਦਰਤੀ ਮੌਤ ਸਪਸ਼ਟ ਹੈ।ਪਿਛਲੇ ਮਹੀਨੇ ਸੈਨੇਟ ਵੱਲੋਂ ਵੀ ਇਸ ਬਿੱਲ ਵਿੱਚ ਕੀਤੀਆਂ ਗਈਆਂ ਕਈ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ