Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਕੈਨੇਡਾ

ਹੈਂਡਗੰਨਜ਼ ਤੇ ਅਸਾਲਟ ਹਥਿਆਰਾਂ ਤੱਕ ਪਹੁੰਚ ਨੂੰ ਸੀਮਤ ਕਰੇਗੀ ਸਰਕਾਰ : ਟਰੂਡੋ

December 07, 2018 08:48 AM

ਮਾਂਟਰੀਅਲ, 6 ਦਸੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਦੇਸ਼ ਵਿੱਚ ਗੰਨ ਵਾਇਲੰਸ ਨੂੰ ਖ਼ਤਮ ਕਰਨ ਲਈ ਸਰਕਾਰ ਹੈਂਡਗੰਨਜ਼ ਤੇ ਹਮਲਾ ਕਰਨ ਲਈ ਵਰਤੇ ਜਾਣ ਵਾਲੇ ਹਥਿਆਰਾਂ ਤੱਕ ਪਹੁੰਚ ਨੂੰ ਸੀਮਤ ਕਰਨ ਦੀ ਯੋਜਨਾ ਬਣਾ ਰਹੀ ਹੈ।
1989 ਵਿੱਚ ਇਕੋਲ ਪੌਲੀਟੈਕਨਿਕ ਕਤਲੇਆਮ ਦੀ ਬਰਸੀ ਉੱਤੇ ਮਾਂਟਰੀਅਲ ਦੇ ਰੇਡੀਓ ਸਟੇਸ਼ਨ 98.5 ਐਫਐਮ ਉੱਤੇ ਗੱਲ ਕਰਦਿਆਂ ਟਰੂਡੋ ਨੇ ਹੋਸਟ ਦੇ ਪੁੱਛੇ ਜਾਣ ਉੱਤੇ ਇਨ੍ਹਾਂ ਹਥਿਆਰਾਂ ਉੱਤੇ ਮੁਕੰਮਲ ਪਾਬੰਦੀ ਤੋਂ ਵੀ ਇਨਕਾਰ ਨਹੀਂ ਕੀਤਾ। ਟਰੂਡੋ ਨੇ ਆਖਿਆ ਕਿ ਇਸ ਤਰ੍ਹਾਂ ਦੇ ਕਤਲੇਆਮ ਤੇ ਘਟਨਾਵਾਂ ਸਵੀਕਾਰਨਯੋਗ ਨਹੀਂ ਹਨ ਇਸ ਲਈ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਵੱਖਰਾ ਰਾਹ ਲੱਭ ਰਹੀ ਹੈ। ਪਰ ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਅਸਲ ਟੀਚਾ ਮੁਜਰਮਾਂ ਦੀ ਹੈਂਡਗੰਨਜ਼ ਤੇ ਅਜਿਹੇ ਅਸਾਲਟ ਹਥਿਆਰਾਂ ਤੱਕ ਸਹਿਜ ਪਹੁੰਚ ਨੂੰ ਸੀਮਤ ਕਰਨਾ ਹੈ।
ਜਿ਼ਕਰਯੋਗ ਹੈ ਕਿ 2015 ਵਿੱਚ ਟਰੂਡੋ ਨੇ ਆਪਣੀ ਚੋਣ ਮੁਹਿੰਮ ਦੌਰਾਨ ਹੈਂਡਗੰਨਜ਼ ਤੇ ਅਸਾਲਟ ਹਥਿਆਰਾਂ ਨੂੰ ਸੀਮਤ ਕਰਨ ਦਾ ਵਾਅਦਾ ਕੀਤਾ ਸੀ ਪਰ ਗੰਨ ਕੰਟਰੋਲ ਦੀ ਪੈਰਵੀ ਕਰਨ ਵਾਲਿਆਂ ਵੱਲੋਂ ਇਸ ਪਾਸੇ ਵੱਲ ਉੱਕਾ ਹੀ ਕੁੱਝ ਨਾ ਕੀਤੇ ਜਾਣ ਉੱਤੇ ਸਰਕਾਰ ਦੀ ਨੁਕਤਾਚੀਨੀ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਵੱਲੋਂ ਅੱਜ ਦੀ ਇਹ ਟਿੱਪਣੀ 29 ਸਾਲ ਪਹਿਲਾਂ ਮਾਂਟਰੀਅਲ ਵਿੱਚ ਇਕੋਲ ਪੌਲੀਟੈਕਨਿਕ ਇੰਜੀਨੀਅਰਿੰਗ ਕਾਲਜ ਦੀਆਂ 14 ਲੜਕੀਆਂ ਨੂੰ ਗੋਲੀਆਂ ਮਾਰ ਕੇ ਮਾਰੇ ਜਾਣ ਦੀ ਘਟਨਾ ਦੀ ਬਰਸੀ ਮੌਕੇ ਕੀਤੀ ਗਈ।
ਟਰੂਡੋ ਮਾਊਂਟ ਰੌਇਲ ਵਿੱਚ ਰਾਤ ਸਮੇਂ ਹੋਣ ਜਾ ਰਹੇ ਯਾਦਗਾਰੀ ਸਮਾਰੋਹ ਵਿੱਚ ਪ੍ਰੀਮੀਅਰ ਫਰੈਂਕੌਇਸ ਲੀਗਾਲਟ ਤੇ ਹੋਰਨਾਂ ਅਹਿਮ ਹਸਤੀਆਂ ਨਾਲ ਸ਼ਾਮਲ ਹੋਣ ਲਈ ਜਾਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ