Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਪੰਜਾਬ

ਮਨਪ੍ਰੀਤ ਬਾਦਲ ਦੇ ਸਾਲੇ ਨੇ ਸੁਖਬੀਰ, ਹਰਸਿਮਰਤ ਤੇ ਮਜੀਠੀਆ ਦੇ ਖ਼ਿਲਾਫ਼ ਕਾਨੂੰਨੀ ਕੇਸ ਕੀਤਾ

December 07, 2018 09:05 AM

* ‘ਗੁੰਡਾ ਟੈਕਸ` ਦੀ ਚਰਚਾ ਵਿਚ ਨਾਮ ਘੜੀਸਣ ਦਾ ਮਾਮਲਾ

ਬਠਿੰਡਾ, 6 ਦਸੰਬਰ, (ਪੋਸਟ ਬਿਊਰੋ)- ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇੱਕ ਨੇੜਲੇ ਰਿਸ਼ਤੇਦਾਰ (ਸਾਲਾ) ਜੈਜੀਤ ਸਿੰਘ ਜੌਹਲ ਉਰਫ਼ ਜੋਜੋ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਹੋਰਨਾਂ ਦੇ ਖ਼ਿਲਾਫ਼ ਕਾਨੂੰਨੀ ਲੜਾਈ ਆਰੰਭ ਕਰ ਦਿੱਤੀ ਹੈ। ਉਨ੍ਹਾਂ ਸੀਨੀਅਰ ਅਕਾਲੀ ਲੀਡਰਾਂ ਦੇ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਫ਼ੌਜਦਾਰੀ ਸ਼ਿਕਾਇਤ ਕੀਤੀ ਹੈ। ਰਿਫ਼ਾਇਨਰੀ ਦੇ ‘ਗੁੰਡਾ ਟੈਕਸ` ਦੇ ਵਿਵਾਦ ਵਿੱਚ ਅਕਾਲੀ ਨੇਤਾਵਾਂ ਵੱਲੋਂ ਆਪਣਾ ਨਾਮ ਉਛਾਲੇ ਜਾਣ ਤੋਂ ਜੋਜੋ ਕਾਫੀ ਖਿਝੇ ਪਏ ਸਨ। ਬਠਿੰਡਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵੱਲੋਂ 25 ਜਨਵਰੀ ਨੂੰ ਇਸ ਬਾਰੇ ਸੁਣਵਾਈ ਸ਼ੁਰੂ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਾਦਲ ਦੀ ਸਹਿਮਤੀ ਲੈਣ ਦੇ ਬਾਅਦ ਹੀ ਜੈਜੀਤ ਜੌਹਲ ਨੇ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਕੇਂਦਰੀ ਮੰਤਰੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਇਹ ਲੜਾਈ ਸ਼ੁਰੂ ਕੀਤੀ ਹੈ। ਇਸ ਤੋਂ ਪਹਿਲਾਂ ਬਾਦਲ ਪਰਵਾਰ ਵਿੱਚ ਸ਼ਰੀਕਾਂ ਦੀ ਸਿਆਸੀ ਜੰਗ ਚੱਲਦੀ ਸੀ, ਪਰ ਅੱਜ ਦੀ ਇਸ ਕਾਰਵਾਈ ਨਾਲ ਕਾਨੂੰਨੀ ਲੜਾਈ ਵੀ ਸ਼ੁਰੂ ਹੋ ਗਈ ਹੈ।
ਅੱਜ ਏਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਜੈਜੀਤ ਜੌਹਲ ਕੁਝ ਕਾਂਗਰਸੀ ਨੇਤਾਵਾਂ ਨਾਲ ਆਏ ਅਤੇ ਐਡਵੋਕੇਟ ਸੰਦੀਪ ਬਾਘਲਾ ਦੇ ਰਾਹੀਂ ਇਹ ਕੇਸ ਦਾਇਰ ਕੀਤਾ। ਪਤਾ ਲੱਗਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅਤੇ ਇਕ ਪੰਜਾਬੀ ਨਿਊਜ਼ ਚੈਨਲ ਦੇ ਪ੍ਰਬੰਧਕ ਦੇ ਖ਼ਿਲਾਫ਼ ਇਹ ਫ਼ੌਜਦਾਰੀ ਸ਼ਿਕਾਇਤ ਕੀਤੀ ਗਈ ਹੈ। ਜੈਜੀਤ ਜੌਹਲ ਨੇ ਕਿਹਾ ਕਿ ਉਹ ਮਾਣਹਾਨੀ ਦੇ ਬਦਲੇ 10 ਕਰੋੜ ਰੁਪਏ ਦੇ ਮੁਆਵਜ਼ੇ ਦਾ ਵੱਖਰਾ ਕੇਸ ਦਾਇਰ ਕਰ ਰਹੇ ਹਨ। ਉਨ੍ਹਾ ਕਿਹਾ ਕਿ ਕੇਸ ਵਾਸਤੇ ਕਾਗ਼ਜ਼ਾਤ ਤਿਆਰ ਕਰਨ ਤੇ ਕੁਝ ਦਿਨ ਬਾਹਰ ਹੋਣ ਕਾਰਨ ਉਨ੍ਹਾਂ ਨੂੰ ਕੇਸ ਕਰਨ ਵਿਚ ਦੇਰੀ ਹੋਈ ਹੈ। ਜੋਜੋ ਨੇ ਕਿਹਾ ਕਿ ਬਾਦਲਾਂ ਨਾਲ ਕੋਈ ਸਮਝੌਤਾ ਕਰਨ ਨਾਲੋਂ ਉਹ ਪਿੰਡ ਖੇਤੀ ਕਰਨ ਨੂੰ ਵੀ ਪਹਿਲ ਦੇਣਗੇ। ਜੌਹਲ ਦੇ ਵਕੀਲ ਐਡਵੋਕੇਟ ਸੰਦੀਪ ਬਾਘਲਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਕੇਸ ਵਿਚ ਕੈਦ ਦੀ ਸਜ਼ਾ ਮੰਗੀ ਹੈ ਅਤੇ 10 ਕਰੋੜ ਰੁਪਏ ਦੇ ਮੁਆਵਜ਼ੇ ਲਈ ਵੱਖਰੀ ਸਿਵਲ ਰਿੱਟ ਦਾਇਰ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ