Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੌੜ ਬੰਬ ਧਮਾਕੇ ਦਾ ਕੇਸ ਹਾਈ ਕੋਰਟ `ਚ ਫਿਰ ਜਾ ਖੁੱਲ੍ਹਿਆ

December 07, 2018 09:08 AM

ਚੰਡੀਗੜ੍ਹ, 6 ਦਸੰਬਰ, (ਪੋਸਟ ਬਿਊਰੋ)- ਬਠਿੰਡਾ ਜਿ਼ਲੇ ਦੇ ਮੌੜ ਮੰਡੀ ਬੰਬ ਧਮਾਕੇ ਦਾ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਫਿਰ ਖੁੱਲ੍ਹ ਗਿਆ ਹੈ। ਹਾਈ ਕੋਰਟ ਦੇ ਮੁੱਖ ਜਸਟਿਸ ਕ੍ਰਿਸ਼ਨ ਮੋਰਾਰੀ ਤੇ ਜਸਟਿਸ ਅਰੁਣ ਪੱਲੀ ਨੇ ਅੱਜ ਇਸ ਕੇਸ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਟਿਆਲੇ ਜਿ਼ਲੇ ਦੇ ਪਾਤੜਾਂ ਦੇ ਗੁਰਜੀਤ ਸਿੰਘ ਨੇ ਅੱਜ ਨਵੀਂ ਪਟੀਸ਼ਨ ਦਾਇਰ ਕਰ ਕੇ ਮੌੜ ਮੰਡੀ ਬੰਬ ਧਮਾਕੇ ਦੀ ਜਾਂਚ ਐੱਨ ਆਈ ਏ ਜਾਂ ਸੀ ਬੀ ਆਈ ਤੋਂ ਕਰਾਉਣ ਦੀ ਮੰਗ ਰੱਖੀ ਹੈ। ਉਸ ਨੇ ਕਿਹਾ ਹੈ ਕਿ ਇਹ ਜਾਂਚ ਪੰਜਾਬ ਪੁਲਸ ਦੇ ਵੱਸ ਦੀ ਨਹੀਂ, ਜਿਸ ਕਰਕੇ ਜਾਂਚ ਕੇਂਦਰੀ ਏਜੰਸੀ ਨੂੰ ਸੌਂਪ ਦਿੱਤੀ ਜਾਵੇ। ਹਾਈ ਕੋਰਟ ਨੇ 26 ਫਰਵਰੀ 2019 ਨੂੰ ਅਗਲੀ ਤਰੀਕ ਤੈਅ ਕੀਤੀ ਹੈ, ਜਿਸ ਮੌਕੇ ਮੌੜ ਧਮਾਕੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਫਿਰ ਪੇਸ਼ ਹੋਣਾ ਪੈ ਸਕਦਾ ਹੈ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ ਗੁਰਜੀਤ ਸਿੰਘ ਦੀ ਪਟੀਸ਼ਨ `ਤੇ 25 ਸਤੰਬਰ ਨੂੰ ਫ਼ੈਸਲਾ ਦੇਣ ਵੇਲੇ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਦੇ ਕੰਮ ਉੱਤੇ ਤਸੱਲੀ ਪ੍ਰਗਟਾਈ ਅਤੇ ਕਿਹਾ ਸੀ ਕਿ ਇਸ ਦੀ ਸੀ ਬੀ ਆਈ ਜਾਂਚ ਦੀ ਲੋੜ ਨਹੀਂ। ਇਸ ਦੇ ਨਾਲ ਪਟੀਸ਼ਨਰ ਨੂੰ ਹਾਈ ਕੋਰਟ ਨੇ ਇਹ ਛੋਟ ਦਿੱਤੀ ਸੀ ਕਿ ਜੇ ਵਿਸ਼ੇਸ਼ ਜਾਂਚ ਟੀਮ ਦੇ ਕੰਮ ਤੋਂ ਤਸੱਲੀ ਨਾ ਹੋਵੇ ਤਾਂ ਉਹ ਫਿਰ ਅਰਜ਼ੀ ਦੇ ਸਕਦਾ ਹੈ। ਪਟੀਸ਼ਨਰ ਗੁਰਜੀਤ ਸਿੰਘ ਦਾ ਕਹਿਣਾ ਸੀ ਕਿ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਸਿਰਫ਼ ਕਾਗ਼ਜ਼ੀ ਹੈ ਅਤੇ ਇਸ ਵਿੱਚ ਅਸਲ ਦੋਸ਼ੀਆਂ ਨੂੰ ਪੁੱਛਗਿੱਛ ਲਈ ਸੱਦਿਆ ਨਹੀਂ ਗਿਆ ਅਤੇ ਨਾ ਨਾਮਜ਼ਦ ਕੀਤੇ ਦੋਸ਼ੀ ਫੜੇ ਹਨ। ਵਿਸ਼ੇਸ਼ ਜਾਂਚ ਟੀਮ ਅਦਾਲਤ ਤੋਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿਵਾਉਣ ਅਤੇ ਹੋਰ ਕੰਮਾਂ ਨੂੰ ਰਿਪੋਰਟ ਵਜੋਂ ਪੇਸ਼ ਕਰ ਰਹੀ ਹੈ। ਉਂਜ ਇਹ ਯਾਦ ਰੱਖਣ ਵਾਲੀ ਗੱਲ ਹੈ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਮੌੜ ਧਮਾਕੇ ਵਿਚ ਡੇਰਾ ਸਿਰਸਾ ਵੱਲ ਉਂਗਲ ਉਠਾਈ ਜਾ ਚੁੱਕੀ ਹੈ।
ਪਟੀਸ਼ਨਰ ਦੇ ਵਕੀਲ ਰਵਨੀਤ ਜੋਸ਼ੀ ਦਾ ਕਹਿਣਾ ਸੀ ਕਿ ਬੀਤੇ ਦੋ ਮਹੀਨਿਆਂ ਵਿੱਚ ਪੁਲਸ ਪੜਤਾਲ ਬੜੀ ਢਿੱਲੀ ਰਹਿਣ ਕਰਕੇ ਕੇਸ ਦੀ ਮੁੜ ਸੁਣਵਾਈ ਲਈ ਉਨ੍ਹਾਂ ਨੇ ਪਟੀਸ਼ਨ ਪਾਈ, ਜਿਸ ਦੇ ਆਧਾਰ `ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਹੋਇਆ ਹੈ। ਪਹਿਲਾਂ ਵੀ ਵਿਸ਼ੇਸ਼ ਜਾਂਚ ਟੀਮ ਦੇ ਡੀ ਆਈ ਜੀ ਰਣਬੀਰ ਸਿੰਘ ਖੱਟੜਾ ਨੂੰ ਹਾਈ ਕੋਰਟ ਵਿਚ ਖੁਦ ਪੇਸ਼ ਹੋਣਾ ਪਿਆ ਸੀ ਅਤੇ ਟੀਮ ਨੇ ਪੜਤਾਲ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਦਿੱਤੀ ਸੀ। ਬੰਬ ਧਮਾਕੇ ਦੇ ਸਬੰਧ ਵਿਚ ਫਰਵਰੀ 2018 ਵਿਚ ਗੁਰਤੇਜ ਸਿੰਘ ਕਾਲਾ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਨੂੰ ਦੋਸ਼ੀ ਨਾਮਜ਼ਦ ਕੀਤਾ ਜਾ ਚੁੱਕਾ ਹੈ, ਜਿਹੜੇ ਡੇਰਾ ਸੱਚਾ ਸੌਦਾ ਸਿਰਸਾ ਨਾਲ ਜੁੜੇ ਹੋਏ ਹਨ।
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ 31 ਜਨਵਰੀ 2017 ਦੀ ਰਾਤ ਨੂੰ ਮੌੜ ਮੰਡੀ ਵਿਚ ਮਾਰੂਤੀ ਕਾਰ ਵਿਚ ਬੰਬ ਧਮਾਕਾ ਹੋਣ ਨਾਲ ਚਾਰ ਬੱਚਿਆਂ ਸਣੇ ਸੱਤ ਜਣਿਆਂ ਦੀ ਮੌਤ ਹੋ ਗਈ ਸੀ। ਇਸ ਬੰਬ ਧਮਾਕੇ ਵਿੱਚ ਡੇਰਾ ਮੁਖੀ ਦੇ ਰਿਸ਼ਤੇਦਾਰ ਤੇ ਕਾਂਗਰਸੀ ਨੇਤਾ ਹਰਮਿੰਦਰ ਜੱਸੀ ਨੂੰ ਨਿਸ਼ਾਨਾ ਬਣਾਇਆ ਦੱਸਿਆ ਗਿਆ ਸੀ, ਪਰ ਉਹ ਵਾਲ ਵਾਲ ਬਚ ਗਏ ਸਨ। ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਮੌੜ ਮੰਡੀ ਵਿਚ ਘਟਨਾ ਸਥਾਨ ਦਾ ਦੋ ਵਾਰ ਜਾਇਜ਼ਾ ਲੈ ਚੁੱਕੇ ਹਨ। ਦੋਸ਼ੀਆਂ ਦੀ ਜਾਇਦਾਦ ਲੱਭਣ ਲਈ ਪੁਲੀਸ ਵਿਸ਼ੇਸ਼ ਜਾਂਚ ਟੀਮ ਨੇ ਮੌੜ ਧਮਾਕੇ ਵਿਚ ਨਾਮਜ਼ਦ ਦੋਸ਼ੀਆਂ ਦੀ ਜਾਇਦਾਦ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕਰ ਕੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਤੇ ਕੁਰੂਕਸ਼ੇਤਰ ਦੇ ਨਾਲ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਦੋਸ਼ੀ ਗੁਰਤੇਜ ਕਾਲਾ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਦੀ ਜਾਇਦਾਦ ਦੀ ਸ਼ਨਾਖਤ ਲਈ ਲਿਖਿਆ ਹੈ। ਇੱਕ ਜਾਂਚ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ