Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਚਾਰਾਂ ਵਿੱਚੋਂ ਕੋਈ ਵੀ ਕੋਵਿਡ-19 ਵੈਕਸੀਨ ਲਵਾਉਣ ਲਈ ਤਿਆਰ ਹਨ ਅੱਧੇ ਤੋਂ ਵੱਧ ਕੈਨੇਡੀਅਨ

March 17, 2021 12:59 AM

ਓਟਵਾ, 16 ਮਾਰਚ (ਪੋਸਟ ਬਿਊਰੋ) : ਇੱਕ ਨਵੇਂ ਸਰਵੇਖਣ ਤੋਂ ਇਹ ਸਾਹਮਣੇ ਆਇਆ ਹੈ ਕਿ ਅੱਧੇ ਕੈਨੇਡੀਅਨ ਕੋਵਿਡ-19 ਸਬੰਧੀ ਜਿਹੜੀ ਵੀ ਵੈਕਸੀਨ ਦੀ ਪੇਸ਼ਕਸ਼ ਉਨ੍ਹਾਂ ਨੂੰ ਹੁੰਦੀ ਹੈ ਉਸ ਵੈਕਸੀਨ ਦਾ ਸ਼ੌਟ ਲਵਾਉਣ ਲਈ ਤਿਆਰ ਹਨ ਜਦਕਿ ਇੱਕ ਚੌਥਾਈ ਆਪਣੀ ਮਰਜ਼ੀ ਦਾ ਸ਼ੌਟ ਲਵਾਉਣ ਲਈ ਉਡੀਕ ਕਰਨ ਵਾਸਤੇ ਵੀ ਤਿਆਰ ਹਨ।

ਲੈਜਰ ਐਂਡ ਦ ਐਸੋਸਿਏਸ਼ਨ ਫੌਰ ਕੈਨੇਡੀਅਨ ਸਟੱਡੀਜ਼ ਵੱਲੋਂ ਕਰਵਾਏ ਗਏ ਇਸ ਆਨਲਾਈਨ ਸਰਵੇਖਣ ਵਿੱਚ ਹਿੱਸਾ ਲੈਣ ਵਾਲਿਆਂ ਵਿੱਚੋਂ 51 ਫੀ ਸਦੀ ਨੇ ਆਖਿਆ ਕਿ ਉਹ ਕੈਨੇਡਾ ਵਿੱਚ ਵਰਤੋਂ ਲਈ ਅਧਿਕਾਰਕ ਕੋਵਿਡ-19 ਦੀਆਂ ਚਾਰਾਂ ਵੈਕਸੀਨਜ਼ ਵਿੱਚੋਂ ਉਸ ਵੈਕਸੀਨ ਦਾ ਸ਼ੌਟ ਲਵਾਉਣ ਲਈ ਰਾਜ਼ੀ ਹਨ ਜਿਸ ਦੀ ਉਨ੍ਹਾਂ ਨੂੰ ਪੇਸ਼ਕਸ਼ ਕੀਤੀ ਜਾਵੇਗੀ।

ਜਰਮਨੀ ਵੱਲੋਂ ਐਸਟ੍ਰਾਜ਼ੈਨੇਕਾ ਦੀ ਕੋਵਿਡ-19 ਵੈਕਸੀਨ ਉੱਤੇ ਹੋਰਨਾਂ ਯੂਰਪੀਅਨ ਮੁਲਕਾਂ ਦੀ ਤਰਜ਼ ਉੱਤੇ ਰੋਕ ਲਾ ਦਿੱਤੇ ਜਾਣ ਤੋਂ ਬਾਅਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਕਸਫੋਰਡ-ਐਸਟ੍ਰਾਜ਼ੈਨੇਕਾ ਦੀ ਸੇਫਟੀ ਬਾਰੇ ਕੈਨੇਡੀਅਨਾਂ ਨੂੰ ਪੂਰਾ ਭਰੋਸਾ ਦਿਵਾਇਆ। ਦ ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ ਵੱਲੋਂ ਸਾਈਂਟੀਫਿਕ ਸਬੂਤਾਂ ਦੀ ਘਾਟ ਕਾਰਨ 65 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਇਸ ਵੈਕਸੀਨ ਦੇ ਸ਼ੌਟ ਦੇਣ ਉੱਤੇ ਰੋਕ ਲਾਈ ਗਈ ਸੀ।

ਪਰ ਹਕੀਕਤ ਵਿੱਚ ਦੁਨੀਆਂ ਦੇ ਹੋਰਨਾਂ ਹਿੱਸਿਆਂ ਵਿੱਚ ਆਕਸਫੋਰਡ-ਐਸਟ੍ਰਾਜ਼ੈਨੇਕਾ ਦੇ ਸ਼ੌਟ ਲਵਾ ਚੁੱਕੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਸਬੰਧੀ ਹਾਸਲ ਹੋ ਰਹੇ ਸਕਾਰਾਤਮਕ ਡਾਟਾ ਤੋਂ ਬਾਅਦ ਅੱਚ ਐਡਵਾਈਜ਼ਰੀ ਪੈਨਲ ਵੱਲੋਂ ਆਪਣੀਆਂ ਗਾਈਡਲਾਈਨਜ਼ ਵਿੱਚ ਸੋਧ ਕੀਤੀ ਜਾਵੇਗੀ। ਲੈਜ਼ਰ ਦੇ ਐਗਜ਼ੈਕਟਿਵ ਵਾਈਸ ਪ੍ਰੈਜ਼ੀਡੈਂਟ ਕ੍ਰਿਸਟੀਅਨ ਬੁਰਕ ਨੇ ਆਖਿਆ ਕਿ ਆਕਸਫੋਰਡ ਐਸਟ੍ਰਾਜ਼ੈਨੇਕਾ ਵੈਕਸੀਨ ਸਬੰਧੀ ਚਿੰਤਾ ਕੈਨੇਡੀਅਨਾਂ ਦੇ ਮਨ ਵਿੱਚ ਨਜ਼ਰ ਨਹੀਂ ਆਈ। ਪਰ ਆਉਣ ਵਾਲੇ ਸਮੇਂ ਵਿੱਚ ਇਸ ਰਾਇ ਉੱਤੇ ਕਿੰਨਾ ਕੁ ਅਸਰ ਹੋਵੇਗਾ ਇਹ ਆਖਿਆ ਨਹੀਂ ਜਾ ਸਕਦਾ।   

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ