Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

ਕੈਟਰੀਨਾ ਨੇ ਸ਼ੁਰੂ ਕੀਤੀ ਮਾਰਸ਼ਲ ਆਰਟ ਦੀ ਟਰੇਨਿੰਗ

March 18, 2021 02:28 AM

ਬਾਲੀਵੁੱਡ ਦੀ ਬੇਹੱਦ ਟੈਲੇਟਿਡ ਅਭਿਨੇਤਰੀ ਕੈਟਰੀਨਾ ਕੈਫ ਨੇ ਅੱਠ ਮਾਰਚ ਤੋਂ ਆਪਣੀ ਫਿਲਮ ‘ਟਾਈਗਰ 3’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਸ਼ੁਰੂ ਕਰਨ ਤੋਂ ਪਹਿਲਾਂ ਅਭਿਨੇਤਰੀ ਦੱਖਣ ਕੋਰਿਆਈ ਸਟੰਟ ਟੀਮ ਦੇ ਨਾਲ ਫਿਲਮ ਦੇ ਐਕਸ਼ਨ ਸੀਨਜ ਸਿੱਖਣ ਲਈ 14 ਦਿਨਾਂ ਦੀ ਟਰੇਨਿੰਗ ਲੈਂਦੀ ਰਹੀ ਹੈ। ਇੱਕ ਨਿਊਜ਼ ਪੋਰਟਲ ਦੀ ਰਿਪੋਰਟ ਦੇ ਅਨੁਸਾਰ ਡਾਇਰੈਕਟਰ ਮਨੀਸ਼ ਸ਼ਰਮਾ ਨੇ ਆਪਣੇ ਲੀਡ ਅਭਿਨੇਤਾ ਨੂੰ ਐਕਸ਼ਨ ਸੀਨਜ ਲਈ ਤਿਆਰ ਹੋਣ ਲਈ ਕਿਹਾ ਹੈ। ਯਾਨੀ ਜਿੱਥੇ ‘ਟਾਈਗਰ ਜਿੰਦਾ ਹੈ' ਵਿੱਚ ਸਲਮਾਨ ਖਾਨ ਅਤੇ ਕੈਟਰੀਨਾ ਦੈ ਐਕਸ਼ਨ ਤੁਹਾਨੂੰ ਕਾਫੀ ਪਸੰਦ ਆਏ ਸੀ, ਉਮੀਦ ਹੈ ਇਸ ਨਵੀਂ ਫਿਲਮ ਵਿੱਚ ਇਹ ਐਕਸਾਈਟਮੈਂਟ ਹੋਰ ਵੀ ਜ਼ਿਆਦਾ ਹੋਵੇਗੀ।
ਸੂਤਰਾਂ ਮੁਤਾਬਕ ‘ਟਾਈਗਰ 3’ ਦੇ ਲਈ ਸੁਪਰਸਟਾਰ ਸਲਮਾਨ ਖਾਨ ਅਤੇ ਕੈਟਰੀਨਾ ਕੈਫ ਪਿਛਲੇ 15 ਦਿਨਾਂ ਤੋਂ ਸਖਤ ਮਿਹਨਤ ਕਰ ਰਹੇ ਸਨ। ਕੈਟਰੀਨਾ ਆਪਣੇ ਟ੍ਰੇਨਰ ਦੇ ਨਾਲ ਆਪਣੇ ਡੇਲੀ ਰੁਟੀਨ ਨੂੰ ਫਾਲੋ ਕਰਦੇ ਹੋਏ ਦੱਖਣ ਕੋਰੀਆਈ ਟੀਮ ਦੇ ਨਾਲ ਟਰੇਨਿੰਗ ਲੈਂਦੀ ਜ਼ੋਰਾਂ-ਸ਼ੋਰਾਂ ਨਾਲ ਮਾਰਸ਼ਲ ਆਰਟ ਦੀ ਟਰੇਨਿੰਗ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਮ ਨਿਰਮਾਤਾ ਕੈਟਰੀਨਾ ਦੀ ਟਰੇਨਿੰਗ 'ਤੇ ਪੂਰਾ ਧਿਆਨ ਦੇ ਰਹੇ ਸਨ। ਇਸ ਦੌਰਾਨ ਭਾਈਜਾਨ ਦੱਖਣ ਅਫਰੀਕੀ ਸਟੰਟ ਟੀਮ ਦੇ ਨਾਲ ਟ੍ਰੇਨਿੰਗ ਲੈ ਰਹੇ ਸਨ। ਪਿੱਛੇ ਜਿਹੇ ਯਸ਼ਰਾਜ ਫਿਲਮਜ਼ ਦੇ ਦਫਤਰ ਵਿੱਚ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੂਜਾ ਕੀਤੀ ਗਈ। ਯਸ਼ਰਾਜ ਫਿਲਮਜ਼ ਆਪਣੀ ਹਰ ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਇਹ ਪੂਜਾ ਕਰਦਾ ਹੈ। ਇਸ ਫਿਲਮ ਵਿੱਚ ਇਮਰਾਨ ਹਾਸ਼ਮੀ ਵਿਲੇਨ ਦੇ ਕਿਰਦਾਰ ਵਿੱਚ ਹੋਣਗੇ। ਇਸ ਪੂਜਾ ਵਿੱਚ ਸਲਮਾਨ ਖਾਨ, ਕੈਟੀਰਨਾ ਕੈਫ, ਇਮਰਾਨ ਹਾਂਸ਼ਮੀ ਅਤੇ ਫਿਲਮ ਦੇ ਡਾਇਰੈਕਟਰ ਮਨੀਸ਼ ਸ਼ਰਮਾ ਮੌਜੂਦ ਸਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ