Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਚਾਈਲਡ ਕੇਅਰ ਫੀਸ ਵਿੱਚ ਹੋਇਆ ਵਾਧਾ, ਮਹਾਂਮਾਰੀ ਕਾਰਨ ਕਈ ਡੇਅਕੇਅਰ ਸੈਂਟਰ ਬੰਦ ਹੋਣ ਕਿਨਾਰੇ

March 18, 2021 06:15 PM

ਓਟਵਾ, 18 ਮਾਰਚ (ਪੋਸਟ ਬਿਊਰੋ) : ਕੈਨੇਡਾ ਵਿੱਚ ਚਾਈਲਡ ਕੇਅਰ ਬਾਰੇ ਸਾਹਮਣੇ ਆਈ ਨਵੀਂ ਰਿਪੋਰਟ ਵਿੱਚ ਕਈ ਡੇਅ ਕੇਅਰ ਮੁਹੱਈਆ ਕਰਵਾਉਣ ਵਾਲੇ ਇਸ ਸਮੇਂ ਵਿੱਤੀ ਸੰਕਟ ਵਿੱਚੋਂ ਲੰਘ ਰਹੇ ਹਨ। ਹਾਲਾਤ ਇਹ ਹਨ ਕਿ ਚਾਈਲਡ ਕੇਅਰ ਲਈ ਫੀਸਾਂ ਵਿੱਚ ਭਾਵੇਂ ਕਾਫੀ ਵਾਧਾ ਕੀਤਾ ਗਿਆ ਹੈ ਪਰ ਮਹਾਂਮਾਰੀ ਕਾਰਨ ਅਜਿਹੇ ਡੇਅਕੇਅਰਜ਼ ਨੂੰ ਬੰਦ ਕੀਤਾ ਜਾ ਸਕਦਾ ਹੈ।
ਕੈਨੇਡੀਅਨ ਸੈਂਟਰ ਫੌਰ ਪਾਲਿਸੀ ਆਲਟਰਨੇਟਿਵਜ਼ ਵੱਲੋਂ ਪੇਸ਼ ਕੀਤੀ ਗਈ ਸਾਲਾਨਾ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਪਿਛਲੇ ਸਾਲ ਬਹੁਤੇ ਡੇਅ ਕੇਅਰਜ਼ ਦੀ ਫੀਸ ਵਿੱਚ ਵਾਧਾ ਕੀਤਾ ਗਿਆ ਹੈ। ਓਟਵਾ, ਰੇਜਾਈਨਾ ਤੇ ਹੈਲੀਫੈਕਸਲ ਵਰਗੀਆਂ ਥਾਂਵਾਂ ਉੱਤੇ ਇੱਕ ਫੀ ਸਦੀ ਤੋਂ ਲੈ ਕੇ ਬਰੈਂਪਟਨ, ਓਨਟਾਰੀਓ ਵਿੱਚ 21 ਫੀ ਸਦੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ।ਦੂਜੇ ਪਾਸੇ ਚਾਰ ਸ਼ਹਿਰਾਂ ਵੈਨਕੂਵਰ, ਮੌਂਕਟਨ, ਵਾੲ੍ਹੀਟਹੌਰਸ ਤੇ ਯੈਲੋਨਾਈਫ ਵਿੱਚ ਇਨ੍ਹਾਂ ਕੀਮਤਾਂ ਵਿੱਚ ਕਮੀ ਨੋਟ ਕੀਤੀ ਗਈ ਹੈ।
ਜਿਨ੍ਹਾਂ ਡੇਅਕੇਅਰਜ਼ ਦਾ ਸਰਵੇਖਣ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵਾਧਾ ਕੋਵਿਡ-19 ਕਾਰਨ ਹੋਇਆ ਹੈ। ਬਹੁਤੇ ਡੇਅਕੇਅਰਜ਼ ਨੂੰ ਕੋਵਿਡ-19 ਦੀ ਪਹਿਲੀ ਵੇਵ ਦੌਰਾਨ ਬੰਦ ਕੀਤਾ ਗਿਆ। ਇਸ ਨਾਲ ਕੰਮਕਾਜੀ ਮਾਪਿਆਂ ਨੂੰ ਕਾਫੀ ਦਿੱਕਤ ਆਈ ਤੇ ਉਨ੍ਹਾਂ ਦੇ ਕੰਮ ਦਾ ਵੀ ਹਰਜਾ ਹੋਇਆ। ਇਹ ਵੀ ਪਤਾ ਲੱਗਿਆ ਕਿ ਇੱਕ ਵਾਰੀ ਖੁੱਲ੍ਹਣ ਤੋਂ ਬਾਅਦ ਅਜਿਹੇ ਡੇਅਕੇਅਰਜ਼ ਵਿੱਚ ਬੱਚਿਆਂ ਦੀ ਗਿਣਤੀ ਸੀਮਤ ਰਹੀ। ਹਾਲਾਤ ਇਹ ਹਨ ਕਿ ਜਿਨ੍ਹਾਂ ਡੇਅਕੇਅਰਜ਼ ਵਿੱਚ ਬੱਚਿਆ ਦੀ ਗਿਣਤੀ 20 ਤੋਂ 30 ਸੀ ਹੁਣ ਉਨ੍ਹਾਂ ਵਿੱਚ ਸਿਰਫ 5 ਬੱਚੇ ਹੀ ਆ ਰਹੇ ਹਨ।
ਫੀਸ ਹਾਸਲ ਨਾ ਹੋਣ ਕਾਰਨ ਮਹਾਂਮਾਰੀ ਦੇ ਇਸ ਦੌਰ ਵਿੱਚ ਕਈ ਡੇਅਕੇਅਰ ਮੁੜ ਬੰਦ ਹੋਣ ਕਿਨਾਰੇ ਹਨ। ਰਿਪੋਰਟ ਤਿਆਰ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਇਸ ਨਾਲ ਆਰਥਿਕ ਰਿਕਵਰੀ ਵਿੱਚ ਵੀ ਸਮੱਸਿਆ ਆਵੇਗੀ। ਰਿਪੋਰਟ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਫੈਡਰਲ ਲਿਬਰਲ ਸਰਕਾਰ ਨੂੰ ਆਪਣੀ ਚਾਈਲਡ ਕੇਅਰ ਪਾਲਿਸੀ ਵਿੱਚ ਵੀ ਇਸ ਸਮੱਸਿਆ ਦਾ ਹੱਲ ਕਰਨਾ ਹੋਵੇਗਾ।  


   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ