Welcome to Canadian Punjabi Post
Follow us on

29

March 2024
 
ਪੰਜਾਬ

ਪੰਜਾਬ ਵਿੱਚ ਪੰਚਾਇਤ ਚੋਣਾਂ 30 ਦਸੰਬਰ ਨੂੰ, ਪ੍ਰੋਗਰਾਮ ਦਾ ਐਲਾਨ

December 07, 2018 04:24 PM

ਚੋਣ ਜ਼ਾਬਤਾ ਲਾਗੂ; ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 19 ਦਸੰਬਰ


ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ): ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪ੍ਰੈੱਸ ਨੋੋਟ ਜਾਰੀ ਕਰ ਕੇ ਰਾਜ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ।


ਚੋਣ ਪ੍ਰੋਗਰਾਮ ਸਬੰਧੀ ਸ੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ ਮਿਤੀ 15 ਦਸੰਬਰ 2018 ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 19 ਦਸੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।ਉਨਾਂ ਨਾਲ ਹੀ ਦੱਸਿਆ ਕਿ 21 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 30 ਦਸੰਬਰ 2018 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ ਇਸੇ ਦਿਨ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਕੀਤੀ ਜਾਵੇਗੀ।
ਸ੍ਰੀ ਸੰਧੂ ਨੇ ਕਿਹਾ ਕਿ 13276 ਪੰਚਾਇਤਾਂ ਲਈ 83831 ਪੰਚਾਂ ਦੀ ਚੋਣ ਕੀਤੀ ਜਾਵੇਗੀ, ਜਿਨਾਂ ਵਿੱਚੋਂ ਅਨਸੂਚਿਤ ਜਾਤੀ ਲਈ 17811, ਅਨਸੂਚਿਤ ਜਾਤੀ ਇਸਤਰੀ ਲਈ 12634, ਆਮ ਵਰਗ ਇਸਤਰੀਆਂ ਲਈ 22690, ਪਛੜੀਆਂ ਸ਼੍ਰੇਣੀਆਂ ਲਈ 4381 ਅਤੇ ਆਮ ਵਰਗ ਲਈ 26315 ਸੀਟਾਂ ਹਨ।ਉਨਾਂ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜਨ ਲਈ 40 ਤੋਂ 50 ਅਬਜ਼ਰਵਰ ਲਾਏ ਜਾਣਗੇ।ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਸਰਪੰਚ ਲਈ 30 ਹਜ਼ਾਰ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਂ ਲਈ 20 ਹਜ਼ਾਰ ਰੁਪਏ ਹੈ।
ਸ੍ਰੀ ਸੰਧੂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦਾ ਨਾਮ ਦਰਜ ਹਨ, ਜਿਨਾਂ ਵਿੱਚੋਂ 6688245 ਪੁਰਸ਼ ਵੋਟਰ ਹਨ। 6099245 ਮਹਿਲਾ ਅਤੇ 97 ਤੀਜਾ ਲਿੰਗ ਵੋਟਰ ਹਨ। ਰਾਜ ਵਿੱਚ ਇਨਾਂ ਚੋਣਾਂ ਦੇ ਮੱਦੇਨਜ਼ਰ 17268 ਬੂਥ ਸਥਾਪਤ ਕੀਤੇ ਗਏ ਹਨ ਅਤੇ 86340 ਸਰਕਾਰੀ ਮੁਲਾਜ਼ਮਾਂ ਨੂੰ ਚੋਣ ਅਮਲ ਨੂੰ ਨੇਪਰੇ ਚਾੜਨ ਵਿੱਚ ਲਾਇਆ ਗਿਆ ਹੈ। ਉਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵਧ ਚੜ ਕੇ ਹਿੱਸਾ ਲੈਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ