Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਓਨਟਾਰੀਓ ਦੇ ਉੱਘੇ ਡਾਕਟਰ ਨੇ ਵੀ ਕੋਵਿਡ-19 ਦੀ ਤੀਜੀ ਵੇਵ ਸ਼ੁਰੂ ਹੋਣ ਦੀ ਕੀਤੀ ਪੁਸ਼ਟੀ

March 19, 2021 07:57 AM

ਲੰਡਨ, 18 ਮਾਰਚ (ਪੋਸਟ ਬਿਊਰੋ): ਓਨਟਾਰੀਓ ਦੇ ਉੱਘੇ ਡਾਕਟਰ ਨੇ ਵੀਰਵਾਰ ਨੂੰ ਇਸ ਗੱਲ ਦੀ ਪੁ਼ਸ਼ਟੀ ਕੀਤੀ ਕਿ ਇਸ ਸਮੇਂ ਪ੍ਰੋਵਿੰਸ ਵਿੱਚ ਕੋਵਿਡ-19 ਮਹਾਂਮਾਰੀ ਦੀ ਤੀਜੀ ਵੇਵ ਸ਼ੁਰੂ ਹੋ ਚੁੱਕੀ ਹੈ।
ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਡੇਵਿਡ ਵਿਲੀਅਮਜ਼ ਨੇ ਇਹ ਟਿੱਪਣੀ ਉਸ ਸਮੇਂ ਕੀਤੀ ਜਦੋਂ ਪਿਛਲੇ ਕੁੱਝ ਹਫਤਿਆਂ ਤੋਂ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦੀਆਂ ਰਿਪੋਰਟਾਂ ਮਿਲਣ ਲੱਗੀਆਂ। ਵਿਲੀਅਮਜ਼ ਨੇ ਆਖਿਆ ਕਿ ਅਸੀਂ ਤੀਜੀ ਵੇਵ ਵਿੱਚ ਜ਼ਰੂਰ ਹਾਂ ਪਰ ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਇਹ ਵੇਵ ਕਿਹੋ ਜਿਹੀ ਹੋਵੇਗੀ। ਓਨਟਾਰੀਓ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ। ਮੰਗਲਵਾਰ ਨੂੰ ਪ੍ਰੋਵਿੰਸ ਵੱਲੋਂ ਨਵੀਂ ਇਨਫੈਕਸ਼ਨ ਦੇ 1974 ਮਾਮਲੇ ਦਰਜ ਕੀਤੇ ਗਏ, ਬੁੱਧਵਾਰ ਨੂੰ 1508 ਤੇ ਅੱਜ 1553 ਮਾਮਲੇ ਦਰਜ ਕੀਤੇ ਗਏ।
ਪ੍ਰੋਵਿੰਸ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਸੱਤ ਦਿਨ ਦੀ ਔਸਤ ਹੁਣ 1427 ਤੱਕ ਅੱਪੜ ਗਈ ਹੈ। ਇੱਕ ਹਫਤੇ ਪਹਿਲਾਂ ਇਹ ਅੰਕੜਾ 1252 ਸੀ ਜਦਕਿ ਦੋ ਹਫਤੇ ਪਹਿਲਾਂ ਅੱਜ ਦੇ ਦਿਨ ਇਨ੍ਹਾਂ ਮਾਮਲਿਆਂ ਦੀ ਗਿਣਤੀ 1064 ਸੀ।ਓਨਟਾਰੀਓ ਹਾਸਪਿਟਲ ਐਸੋਸਿਏਸ਼ਨ (ਓਐਚਏ) ਨੇ ਤੀਜੀ ਵੇਵ ਬਾਰੇ ਸੱਭ ਤੋਂ ਪਹਿਲਾਂ ਐਲਾਨ ਸੋਮਵਾਰ ਨੂੰ ਕੀਤਾ ਸੀ। ਉਸ ਸਮੇਂ ਵਿਲੀਅਮਜ਼ ਨੇ ਆਖਿਆ ਸੀ ਕਿ ਪ੍ਰੋਵਿੰਸ ਵਿੱਚ ਅਜੇ ਤੀਜੀ ਵੇਵ ਦੀ ਸ਼ੁਰੂਆਤ ਦਾ ਮੁੱਢ ਹੀ ਬੱਝਿਆ ਹੈ। ਪਰ ਉਨ੍ਹਾਂ ਉਸ ਸਮੇਂ ਇਸ ਬਾਰੇ ਕੋਈ ਰਸਮੀ ਐਲਾਨ ਨਹੀਂ ਸੀ ਕੀਤਾ।  
ਇੱਕ ਦਿਨ ਬਾਅਦ ਓਨਟਾਰੀਓ ਦੇ ਕੋਵਿਡ-19 ਸਾਇੰਸ ਐਡਵਾਈਜ਼ਰੀ ਟੇਬਲ, ਜੋ ਕਿ ਓਐਚਏ ਨਾਲ ਜੁੜਿਆ ਹੋਇਆ ਹੈ, ਨੇ ਵੀ ਇਹੋ ਆਖਿਆ ਸੀ ਕਿ ਪ੍ਰੋਵਿੰਸ ਦੇ ਕਈ ਹਿੱਸਿਆਂ ਵਿੱਚ ਕੋਵਿਡ-19 ਦੇ ਨਵੇਂ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਇਸ ਤੋਂ ਬਾਅਦ ਪ੍ਰੀਮੀਅਰ ਡੱਗ ਫੋਰਡ ਨੇ ਵੀ ਸਥਾਨਕ ਵਾਸੀਆਂ ਨੂੰ ਸਾਵਧਾਨੀ ਤੋਂ ਕੰਮ ਲੈਣ ਦੀ ਸਲਾਹ ਦਿੱ਼ਤੀ ਸੀ। ਪਰ ਉਨ੍ਹਾਂ ਹੋਰ ਪਾਬੰਦੀਆਂ ਦਾ ਜਿ਼ਕਰ ਨਹੀਂ ਕੀਤਾ।ਕੋਵਿਡ-19 ਦੇ ਨਵੇਂ ਵੇਰੀਐਂਟਸ ਕਾਰਨ ਵੀ ਸੱਭ ਦੀ ਚਿੰਤਾ ਵਧੀ ਹੋਈ ਹੈ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ