Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਚੀਨ ਦੀ ਐਗਜੈ਼ਕਟਿਵ ਦੀ ਗ੍ਰਿਫਤਾਰੀ ਵਿੱਚ ਸਾਡਾ ਕੋਈ ਹੱਥ ਨਹੀਂ : ਟਰੂਡੋ

December 07, 2018 04:50 PM

ਓਟਵਾ, 7 ਦਸੰਬਰ (ਪੋਸਟ ਬਿਊਰੋ) : ਚੀਨ ਦੀ ਟੈਲੀਕੌਮ ਕੰਪਨੀ ਹੁਵੇਈ ਦੀ ਚੀਫ ਐਗਜੈ਼ਕਟਿਵ ਦੀ ਕੈਨੇਡਾ ਵੱਲੋਂ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਉਸ ਦੀ ਅਮਰੀਕਾ ਨੂੰ ਕੀਤੀ ਜਾਣ ਵਾਲੀ ਹਵਾਲਗੀ ਨਾਲ ਜਿੱਥੇ ਸਟਾਕ ਮਾਰਕਿਟ ਚਰਮਰਾ ਗਈ ਉੱਥੇ ਹੀ ਪੂਰੀ ਦੁਨੀਆ ਵਿੱਚ ਹੈਰਾਨੀ ਦੀ ਲਹਿਰ ਦੌੜ ਗਈ। ਇਸ ਸਾਰੇ ਘਟਨਾਕ੍ਰਮ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਦੇ ਨਿਆਂ ਅਧਿਕਾਰੀਆਂ ਦੇ ਇਸ ਫੈਸਲੇ ਬਾਰੇ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ।
ਟਰੂਡੋ ਨੇ ਆਖਿਆ ਕਿ ਮੈਂਗ ਵਾਨਜੋ਼ਊ, ਜੋ ਕਿ ਹੁਵੇਈ ਦੀ ਚੀਫ ਫਾਇਨਾਂਸ਼ੀਅਲ ਅਧਿਕਾਰੀ ਤੇ ਕੰਪਨੀ ਦੇ ਬਾਨੀ ਰੈਨ ਜ਼ੈਂਗਫੇਈ ਦੀ ਧੀ ਹੈ, ਦੀ ਸ਼ਨਿੱਚਰਵਾਰ ਨੂੰ ਹੋਈ ਗ੍ਰਿਫਤਾਰੀ ਸਹੀ ਅਧਿਕਾਰੀਆਂ ਵੱਲੋਂ ਹੀ ਕੀਤੀ ਗਈ। ਮਾਂਟਰੀਅਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਲਈ ਕੁੱਝ ਦਿਨ ਪਹਿਲਾਂ ਨੋਟਿਸ ਵੀ ਦਿੱਤਾ ਗਿਆ ਤੇ ਇਹ ਸੰਭਾਵਨਾ ਸੀ ਕਿ ਇਸ ਤਰ੍ਹਾਂ ਦੀ ਕੋਈ ਗੱਲ ਚੱਲ ਰਹੀ ਸੀ। ਪਿਛਲੇ ਹਫਤੇ ਟਰੂਡੋ ਅਰਜਨਟੀਨਾ ਵਿੱਚ ਜੀ-20 ਸਿਖਰ ਵਾਰਤਾ ਵਿੱਚ ਹਿੱਸਾ ਲੈਣ ਲਈ ਗਏ ਹੋਏ ਸਨ। ਉਸ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਤੇ ਚੀਨ ਦੇ ਰਾਸ਼ਟਰਪਤੀ ਜ਼ੀ ਜਿ਼ੰਨਪਿੰਗ ਨੇ ਸ਼ਨਿੱਚਰਵਾਰ ਨੂੰ ਮੁਲਾਕਾਤ ਕੀਤੀ। ਉਸ ਦਿਨ ਹੀ ਮੈਂਗ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ ਹੀ ਟੈਰਿਫ ਦੀ ਚੱਲ ਰਹੀ ਜੰਗ, ਜਿਸ ਕਾਰਨ ਦੁਨੀਆ ਭਰ ਵਿੱਚ ਮੰਦਵਾੜਾ ਸ਼ੁਰੂ ਹੋਣ ਦੇ ਆਸਾਰ ਬਣ ਗਏ ਹਨ, ਦਰਮਿਆਨ ਆਰਜ਼ੀ ਸੰਧੀ ਵੀ ਕੀਤੀ ਗਈ।
ਇਸ ਸੰਧੀ ਸਬੰਧੀ ਖਬਰ ਦੀ ਅਸਥਿਰਤਾ ਦੇ ਚੱਲਦਿਆਂ ਪਹਿਲਾਂ ਹੀ ਡਿੱਗ ਰਹੀ ਸਟਾਕ ਮਾਰਕਿਟ ਵਿੱਚ ਮੈਂਗ ਦੀ ਗ੍ਰਿਫਤਾਰੀ ਕਾਰਨ ਹੋਰ ਗਿਰਾਵਟ ਆ ਗਈ। ਵੀਰਵਾਰ ਰਾਤ ਨੂੰ ਜਾ ਕੇ ਕਿਤੇ ਸੇ਼ਅਰ ਮਾਰਕਿਟ ਨੂੰ ਥੋੜੀ੍ਹ ਰਾਹਤ ਮਿਲੀ। ਟਰੂਡੋ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਸਿਆਸੀ ਪੱਧਰ ਉੱਤੇ ਕੋਈ ਵੀ ਚੀਨ ਦੀ ਇਸ ਬਿਜ਼ਨਸ ਐਗਜ਼ੈਕਟਿਵ ਦੀ ਗ੍ਰਿਫਤਾਰੀ ਸਬੰਧੀ ਕਿਸੇ ਫੈਸਲੇ ਵਿੱਚ ਸ਼ਾਮਲ ਨਹੀਂ ਸੀ। ਉਨ੍ਹਾਂ ਇਹ ਵੀ ਆਖਿਆ ਕਿ ਇਸ ਮੁੱਦੇ ਉੱਤੇ ਉਨ੍ਹਾਂ ਦੀ ਵੀ ਆਪਣੇ ਕਿਸੇ ਵੀ ਕੌਮਾਂਤਰੀ ਹਮਰੁਤਬਾ ਅਧਿਕਾਰੀ ਨਾਲ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਫਰੈਂਚ ਵਿੱਚ ਆਖਿਆ ਕਿ ਰਾਸ਼ਟਰਪਤੀ ਜ਼ੀ ਜਿ਼ੰਨਪਿੰਗ ਨਾਲ ਵੀ ਉਨ੍ਹਾਂ ਦੀ ਇਸ ਬਾਬਤ ਕੋਈ ਗੱਲ ਨਹੀਂ ਹੋਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ