Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਡੌਕਵਰਕਰਜ਼ ਨੇ ਮੈਨੇਜਮੈਂਟ ਦੀ ਪੇਸ਼ਕਸ਼ ਠੁਕਰਾਈ, ਹੜਤਾਲ ਦਾ ਖਦਸ਼ਾ

March 22, 2021 07:48 AM

ਕਿਊਬਿਕ, 21 ਮਾਰਚ (ਪੋਸਟ ਬਿਊਰੋ) : ਕੈਨੇਡਾ ਦੀ ਦੂਜੀ ਸੱਭ ਤੋਂ ਵੱਡੀ ਬੰਦਰਗਾਹ ਉੱਤੇ ਕੰਮ ਕਰਨ ਵਾਲੇ ਡੌਕਵਰਕਰਜ਼ ਨੇ ਮੈਨੇਜਮੈਂਟ ਦੀ ਪੇਸ਼ਕਸ਼ ਨੂੰ ਠੁਕਰਾਅ ਦਿੱਤਾ। ਇਸ ਨਾਲ ਇੰਡਸਟਰੀ ਵਿੱਚ ਹੁਣ ਨਵੀਂ ਹੜਤਾਲ ਦਾ ਡਰ ਪੈਦਾ ਹੋ ਗਿਆ ਹੈ। ਇਹ ਜਾਣਕਾਰੀ ਯੂਨੀਅਨ ਦੀ ਨੁਮਾਇੰਦਗੀ ਕਰਨ ਵਾਲੇ ਆਗੂ ਨੇ ਦਿੱਤੀ।
ਕਿਊਬਿਕ ਵਿੱਚ ਡੌਕਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲੌਈਜ਼ ਦੀ ਤਰਜ਼ਮਾਨ ਨੇ ਆਖਿਆ ਕਿ ਵਰਕਰਜ਼ ਮੁੜ ਗੱਲਬਾਤ ਲਈ ਰਾਜ਼ੀ ਹਨ। ਤਰਜ਼ਮਾਨ ਨੇ ਇਹ ਵੀ ਆਖਿਆ ਕਿ 99·71 ਫੀ ਸਦੀ ਯੂਨੀਅਨ ਵਰਕਰਜ਼ ਵੱਲੋਂ ਮੈਨੇਜਮੈਂਟ ਦੀ ਇਹ ਪੇਸ਼ਕਸ਼ ਠੁਕਰਾਈ ਗਈ। 2018 ਵਿੱਚ ਸਮਝੌ਼ਤਾ ਖ਼ਤਮ ਹੋਣ ਤੋਂ ਬਾਅਦ ਸੀ ਯੂ ਪੀ ਈ (CUPE) ਪੋਰਟ ਆਫ ਮਾਂਟਰੀਅਲ ਉੱਤੇ ਕੰਮ ਕਰਨ ਵਾਲੇ 1,125 ਲਾਂਗਸ਼ੋਰ ਵਰਕਰਜ਼ ਲਈ ਮੈਰੀਟਾਈਮ ਇੰਪਲੌਇਰਜ਼ ਐਸੋਸਿਏਸ਼ਨ ਨਾਲ ਗੱਲਬਾਤ ਕਰ ਰਹੀ ਹੈ।
ਐਤਵਾਰ ਨੂੰ ਦੋਵਾਂ ਧਿਰਾਂ ਦਰਮਿਆਨ ਸੱਤ ਮਹੀਨੇ ਪਹਿਲਾਂ ਹੋਇਆ ਸਮਝੌਤਾ ਮੁੱਕ ਗਿਆ। ਅਜੇ ਵਰਕਰਜ਼ ਰਸਮੀ ਤੌਰ ਉੱਤੇ ਹੜਤਾਲ ਉੱਤੇ ਨਹੀਂ ਗਏ ਹਨ। ਸੀ ਯੂ ਪੀ ਈ ਦਾ ਕਹਿਣਾ ਹੈ ਕਿ ਗੱਲਬਾਤ ਵਿੱਚ ਕੰਮ ਦੇ ਸ਼ਡਿਊਲ ਦਾ ਮੁੱਦਾ ਮੁੱਖ ਹੈ। ਮਾਂਟਰੀਅਲ ਪੋਰਟ ਅਥਾਰਟੀ ਨੇ ਪਿੱਛੇ ਜਿਹੇ ਦਿੱਤੇ ਇੱਕ ਬਿਆਨ ਵਿੱਚ ਦੱਸਿਆ ਕਿ 2020 ਦੀਆਂ ਗਰਮੀਆਂ ਵਿੱਚ ਵਰਕਰਜ਼ ਵੱਲੋਂ 19 ਦਿਨਾਂ ਲਈ ਰੋਕੇ ਗਏ ਕੰਮ ਨਾਲ ਦੋ ਮਹੀਨਿਆਂ ਦੇ ਅਰਸੇ ਵਿੱਚ ਹੀ ਹੋਲਸੇਲਰਜ਼ ਨੂੰ 600 ਮਿਲੀਅਨ ਡਾਲਰ ਦਾ ਨੁਕਸਾਨ ਹੋਇਆ ਸੀ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ