Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਅੰਮ੍ਰਿਤਸਰ ਰੇਲ ਹਾਦਸਾ: ਮੁੱਖ ਮੰਤਰੀ ਵੱਲੋਂ ਜਾਂਚ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੇ ਹੁਕਮ

December 07, 2018 10:36 PM

ਚੰਡੀਗੜ੍ਹ, 7 ਦਸੰਬਰ (ਪੋਸਟ ਬਿਊਰੋ)- ਦੁਸਹਿਰੇ ਮੌਕੇ ਅੰਮ੍ਰਿਤਸਰ ਵਿਖੇ ਵਾਪਰੇ ਰੇਲ ਹਾਦਸੇ, ਜਿਸ ਵਿੱਚ 61 ਲੋਕਾਂ ਦੀ ਮੌਤ ਹੋਈ ਸੀ, ਦੀ ਮੈਜਿਸਟਰੇਟੀ ਜਾਂਚ ਵਿੱਚ ਜ਼ਿੰਮੇਵਾਰ ਮੰਨੇ ਗਏ ਪ੍ਰਬੰਧਕਾਂ, ਅਧਿਕਾਰੀਆਂ ਅਤੇ ਰੇਲਵੇ ਫਾਟਕ ਦੇ ਗੇਟਮੈਨ ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ।
ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ ਪੁਰਸ਼ਾਰਥਾ ਨੇ ਇਸ ਜਾਂਚ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਨਿਰਦੋਸ਼ ਕਰਾਰ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਡਾ. ਨਵਜੋਤ ਕੌਰ ਕੇਵਲ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਸਨ, ਸਮਾਗਮ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਜੋ ਪੰਜਾਬ ਤੋਂ ਬਾਹਰ ਸਨ, ਦਾ ਇਸ ਸਮਾਗਮ ਨਾਲ ਕੋਈ ਲੈਣਾ ਦੇਣਾ ਨਹੀਂ ਸੀ। ਮੁੱਖ ਮੰਤਰੀ ਨੂੰ ਪੇਸ਼ ਕੀਤੀ ਗਈ ਇਸ ਰਿਪੋਰਟ ਅਨੁਸਾਰ ਸਮਾਗਮ ਦੇ ਪ੍ਰਬੰਧਾਂ ਅਤੇ ਨਿਯਮਾਂ 'ਤੇ ਅਮਲ ਸਬੰਧੀ ਭਿਆਨਕ ਸਥਿਤੀ ਦਾ ਖੁਲਾਸਾ ਕੀਤਾ ਗਿਆ ਹੈ ਅਤੇ ਸਮਾਗਮ ਦੇ ਪ੍ਰਬੰਧ, ਨਿਯਮ ਅਤੇ ਨਿਗਰਾਨੀ ਨਾਲ ਸਬੰਧਤ ਹਰ ਵਿਅਕਤੀ ਦੀ ਡਿਊਟੀ ਵਿੱਚ ਕੋਤਾਹੀ ਸਮੇਤ ਘੋਰ ਲਾਪਰਵਾਹੀ ਪਤਾ ਲੱਗੀ ਹੈ। ਇਸ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਡਿਊਟੀ ਵਿੱਚ ਅਜਿਹੀ ਲਾਪਰਵਾਹੀ ਤੇ ਕੋਤਾਹੀ ਪਹਿਲੀ ਵਾਰ ਨਹੀਂ ਹੋਈ। ਰਿਪੋਰਟ ਵਿੱਚ ਕਾਨੂੰਨ ਦਾ ਪਾਲਣ ਕਰਨ ਵਿੱਚ ਨਾਕਾਮ ਰਹਿਣ ਲਈ ਪੁਲਸ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਸੂਰਵਾਰ ਦੱਸਿਆ ਗਿਆ ਹੈ। ਇਸੇ ਤਰ੍ਹਾਂ ਰੇਲਵੇ ਮੁਲਾਜ਼ਮ ਰੇਲਵੇ ਲਾਈਨਾਂ 'ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਹਾਜ਼ਰ ਹੋਣ ਅਤੇ ਉਨ੍ਹਾਂ ਨੂੰ ਇਸ ਦਾ ਪਤਾ ਹੋਣ ਦੇ ਬਾਵਜੂਦ ਸੁਰੱਖਿਆ ਦੇ ਕਦਮ ਚੁੱਕਣ ਵਿੱਚ ਅਸਫਲ ਰਹੇ। ਜਾਂਚ ਅਨੁਸਾਰ ਗੇਟ ਨੰਬਰ 27 ਦੇ ਜੌੜਾ ਫਾਟਕ ਦਾ ਗੇਟਮੈਨ ਨਾ ਸਿਰਫ ਡਿਊਟੀ ਨਿਭਾਉਣ ਵਿੱਚ ਨਾਕਾਮ ਰਿਹਾ, ਬਲਕਿ ਸੁਰੱਖਿਆ ਪੱਖੋਂ ਅਤੇ ਬਚਾਅ ਲਈ ਉਸ ਨੇ ਕੋਈ ਕਦਮ ਨਹੀਂ ਚੁੱਕਿਆ। ਜਾਂਚ ਰਿਪੋਰਟ ਵਿੱਚ 26 ਨੰਬਰ ਗੇਟ ਦੇ ਗੇਟਮੈਨ ਨੂੰ ਵੀ ਉਸ ਦੀ ਨਾਕਾਮੀ ਲਈ ਕਸੂਰਵਾਰ ਕਿਹਾ ਗਿਆ ਹੈ। ਗੇਟ ਨੰਬਰ 26 ਦੇ ਗੇਟਮੈਨ ਵੱਲੋਂ ਰੇਲ ਟਰੈਕ 'ਤੇ ਲੋਕਾਂ ਦੇ ਇਕੱਠ ਬਾਰੇ ਗੇਟ ਨੰਬਰ 27 ਦੇ ਗੇਟਮੈਨ ਨੂੰ ਸ਼ਾਮ 6.40 ਵਜੇ ਸੂਚਿਤ ਕੀਤਾ ਗਿਆ, ਜਦੋਂ ਕਿ ਇਕੱਠ ਸ਼ਾਮ 5.30 ਵਜੇ ਹੋ ਗਿਆ ਸੀ। ਉਸ ਨੇ ਸਬੰਧਤ ਸਟੇਸ਼ਨ ਮਾਸਟਰ ਨੂੰ ਵੀ ਸੂਚਿਤ ਨਹੀਂ ਕੀਤਾ ਤਾਂ ਜੋ ਲੰਘਣ ਵਾਲੀਆਂ ਰੇਲ ਗੱਡੀਆਂ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾ ਸਕਣ।
ਜਾਂਚ ਰਿਪੋਰਟ ਅਨੁਸਾਰ ਧੋਬੀਘਾਟ ਵਿਖੇ ਰਾਵਣ ਦਾ ਬੁੱਤ ਨੂੰ ਸਾੜਨ ਸਮੇਤ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਪ੍ਰਬੰਧਕਾਂ ਕੋਲ ਕਿਸੇ ਤਰ੍ਹਾਂ ਦੀ ਮਨਜ਼ੂਰੀ ਜਾਂ ਪ੍ਰਵਾਨਗੀ ਨਹੀਂ ਸੀ, ਨਾ ਪ੍ਰਬੰਧਕਾਂ ਨੇ ਸਮਾਗਮ ਵਿੱਚ ਹਾਜ਼ਰ ਹੋਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਕੋਈ ਕਦਮ ਉਠਾਏ ਸਨ। ਸਮਾਗਮ ਦੇ ਪ੍ਰਬੰਧਕਾਂ ਨੇ ਰੇਲਵੇ ਨੂੰ ਵੀ ਸੂਚਿਤ ਨਹੀਂ ਕੀਤਾ ਅਤੇ ਨਾ ਹੀ ਰੇਲ ਟਰੈਕ 'ਤੇ ਖੜੇ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਲਿਆਉਣ ਦੀ ਕੋਈ ਕੋਸ਼ਿਸ਼ ਕੀਤੀ ਗਈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ