Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਈਦ ਉੱਤੇ ਸਲਮਾਨ ਖਾਨ ਨੂੰ ਟੱਕਰ ਦੇਣਗੇ ਜਾਨ ਅਬਰਾਹਮ

March 23, 2021 02:01 AM

ਸਾਲ 2020 ਵਿੱਚ ਕਈ ਵੱਡੀਆਂ ਫਿਲਮਾਂ ਦੇ ਰਿਲੀਜ਼ ਨਾ ਹੋ ਸਕਣ ਕਾਰਨ ਇਸ ਸਾਲ ਬਾਕਸ ਆਫਿਸ ਉੱਤੇ ਟਕਰਾਅ ਹੋਣਾ ਲਾਜ਼ਮੀ ਹੈ। ਇਹ ਟੱਕਰ ਈਦ ਉੱਤੇ ਦੇਖੀ ਜਾਵੇਗੀ। ਪਿਛਲੇ ਕੁਝ ਸਾਲਾਂ ਤੋਂ ਸਲਮਾਨ ਖਾਨ ਆਪਣੀਆਂ ਫਿਲਮਾਂ ਨੂੰ ਈਦ ਉੱਤੇ ਰਿਲੀਜ਼ ਕਰ ਰਹੇ ਹਨ। ਇਸ ਸਾਲ ਫਿਰ ਸਲਮਾਨ ਖਾਨ ਈਦ, ਯਾਨੀ 13 ਮਈ, ਨੂੰ ਆਪਣੀ ਫਿਲਮ ‘ਰਾਧੇ: ਯੋਰ ਮੋਸਟ ਵਾਂਟਿਡ ਭਾਈ’ ਨੂੰ ਸਿਨੇਮਾਘਰਾਂ ਵਿੱਚ ਲਿਆਉਣ ਦਾ ਐਲਾਨ ਕਰ ਚੁੱਕੇ ਹਨ। ਅੱਗੋਂ ਜਾਨ ਅਬਰਾਹਮ ਨੇ ਵੀ ਆਪਣੀ ਫਿਲਮ ‘ਸਤਿਆਮੇਵ ਜਯਤੇ 2’ ਨੂੰ ਉਸੇ ਦਿਨ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ।
ਜਾਨ ਨੇ ਫਿਲਮ ਦਾ ਨਵਾਂ ਪੋਸਟਰ ਰਿਲੀਜ਼ ਕਰਦੇ ਹੋਏ ਇੰਸਟਾਗ੍ਰਾਮ ਉੱਤੇ ਲਿਖਿਆ, ‘ਇਸ ਈਦ ਉੱਤੇ ਸੱਤਿਆ ਬਨਾਮ ਜੈ ਲੜਨਗੇ, ਦੋਵੇਂ ਭਾਰਤ ਮਾਂ ਦੇ ਲਾਲ।’ ਪਹਿਲਾਂ ‘ਸੱਤਿਆਮੇਵ ਜਯਤੇ 2’ ਦੀ ਰਿਲੀਜ਼ ਤਰੀਕ 13 ਮਈ ਤੈਅ ਸੀ। ਇਸ ਦੀ ਸੂਚਨਾ ਜਾਨ ਨੇ ਇਸ ਸਾਲ ਗਣਤੰਤਰ ਦਿਵਸ ਮੌਕੇ ਇੰਸਟਾਗ੍ਰਾਮ ਉੱਤੇ ਦਿੱਤੀ ਸੀ। ‘ਸੱਤਿਆਮੇਵ ਜਯਤੇ 2’ ਫਿਲਮ ਸਾਲ 2018 ਵਿੱਚ ਰਿਲੀਜ਼ ਫਿਲਮ ‘ਸੱਤਿਆਮੇਵ ਜਯਤੇ’ ਦੀ ਸੀਕਵਲ ਹੈ। ਫਿਲਮ ਦਾ ਨਿਰਦੇਸ਼ਨ ਮਿਲਾਪ ਜਾਵੇਰੀ ਨੇ ਕੀਤਾ ਹੈ। ਓਧਰ ਆਦਰ ਜੈਨ, ਜੈਕੀ ਸ਼ਰਾਫ ਅਤੇ ਸ਼ਲੋਕਾ ਪੰਡਿਤ ਦੀ ਫਿਲਮ ‘ਹੈਲੋ ਚਾਰਲੀ’ ਨੌਂ ਅਪ੍ਰੈਲ ਨੂੰ ਅਮੇਜ਼ਨ ਪ੍ਰਾਈਮ ਵੀਡੀਓ ਉੱਤੇ ਰਿਲੀਜ਼ ਹੋਵੇਗੀ। ਇਸ ਦੇ ਨਿਰਮਾਤਾ ਰਿਤੇਸ਼ ਸਿਧਵਾਨੀ ਤੇ ਫਰਹਾਨ ਅਖਤਰ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ