Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਫਿੱਚ ਨੇ ਭਾਰਤ ਦੀ ਜੀ ਡੀ ਪੀ ਵਿਕਾਸ ਦਰ ਅਨੁਮਾਨ ਘਟਾਇਆ

December 07, 2018 10:49 PM

ਨਵੀਂ ਦਿੱਲੀ, 7 ਦਸੰਬਰ (ਪੋਸਟ ਬਿਊਰੋ)- ਭਾਰਤ ਦੇ ਸਰਕਾਰੀ ਖੇਤਰ ਦੇ ਬੈਂਕਾਂ ਦੀ ਸਥਿਤੀ ਆਉਂਦੇ ਦਿਨਾਂ ਵਿੱਚ ਵਿਗੜ ਜਾਣ ਦਾ ਸ਼ੱਕ ਜ਼ਾਹਰ ਕਰਨ ਦੇ ਦੋ ਦਿਨ ਬਾਅਦ ਅੰਤਰਰਾਸ਼ਟਰੀ ਰੇਟਿੰਗ ਏਜੰਸੀ ਫਿਚ ਨੇ ਅਗਲੇ ਦੋ ਸਾਲਾਂ ਦੇ ਦੌਰਾਨ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਵੀ ਅਨੁਮਾਨ ਘਟਾ ਦਿੱਤਾ ਹੈ।
ਫਿੱਚ ਨੇ ਕਿਹਾ ਹੈ ਕਿ ਚਾਲੂ ਸਾਲ ਦੇ ਦੌਰਾਨ ਭਾਰਤ ਦੀ ਆਰਥਿਕ ਵਿਕਾਸ ਦਰ 7.2 ਫੀਸਦੀ ਰਹੇਗੀ। ਇਸ ਸਾਲ ਸਤੰਬਰ ਵਿੱਚ ਫਿੱਚ ਨੇ ਚਾਲੂ ਸਾਲ ਦੌਰਾਨ ਦੇਸ਼ ਦੀ ਜੀ ਡੀ ਪੀ ਵਿਕਾਸ ਦਰ 7.8 ਫੀਸਦੀ ਦਾ ਅਨੁਮਾਨ ਲਾਇਆ ਸੀ। ਰਿਜ਼ਰਵ ਬੈਂਕ ਨੇ ਇੱਕ ਦਿਨ ਪਹਿਲਾਂ ਹੀ ਚਾਲੂ ਸਾਲ ਦੀ ਵਿਕਾਸ ਦਰ 7.5 ਫੀਸਦੀ ਰਹਿਣ ਦਾ ਅਨੁਮਾਨ ਲਾਇਆ ਸੀ। ਫਿੱਚ ਨੇ ਵਿਕਾਸ ਦਰ ਅਨੁਮਾਨ ਘਟਾਉਣ ਪਿੱਛੇ ਕਰਜ਼ੇ ਦੀ ਘਾਟ ਨੂੰ ਸਭ ਤੋਂ ਵੱਡਾ ਕਾਰਨ ਦੱਸਿਆ ਹੈ। ਇਹ ਮੁੱਦਾ ਅਜੇ ਵਿੱਤ ਮੰਤਰਾਲੇ ਅਤੇ ਰਿਜ਼ਰਵ ਬੈਂਕ ਲਈ ਵੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਫਿੱਚ ਨੇ ਅਗਲੇ ਵਿੱਤੀ ਸਾਲ (2019-20) ਦੇ ਲਈ ਸੱਤ ਫੀਸਦੀ ਅਤੇ ਉਸ ਤੋਂ ਅਗਲੇ ਵਿੱਤੀ ਸਾਲ ਯਾਨੀ 2020-21 ਦੇ ਲਈ 7.1 ਫੀਸਦੀ ਦੀ ਵਿਕਾਸ ਦਰ ਦਾ ਅਨੁਮਾਨ ਲਾਇਆ ਹੈ। ਇਨ੍ਹਾਂ ਦੋਵਾਂ ਸਾਲਾਂ ਦੇ ਲਈ ਫਿੱਚ ਨੇ ਪਹਿਲਾਂ 7.3 ਫੀਸਦੀ ਦੀ ਵਿਕਾਸ ਦਰ ਦਾ ਅਨੁਮਾਨ ਲਗਾਇਆ ਸੀ। ਫਿੱਚ ਦਾ ਮੰਨਣਾ ਹੈ ਕਿ ਸਰਕਾਰ ਵੱਲੋਂ ਵਿਕਾਸ ਨੂੰ ਗਤੀ ਦੇਣ ਦੀ ਕੋਸ਼ਿਸ਼ ਹੁੰਦੀ ਰਹੇਗੀ। ਖਾਸ ਤੌਰ 'ਤੇ ਸਾਲ 2019 ਦੀਆਂ ਆਮ ਚੋਣਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਆਰਥਿਕ ਵਿਕਾਸ ਦਰ ਦੀ ਰਫਤਾਰ ਨੂੰ ਗਤੀ ਦੇਣ ਵਿੱਚ ਕੋਤਾਹੀ ਨਹੀਂ ਹੋਵੇਗੀ।
ਰੁਪਏ ਦੀ ਕੀਮਤ ਬਾਰੇ ਫਿੱਚ ਨੇ ਕਿਹਾ ਕਿ ਇਹ ਅਗਲੇ ਸਾਲ ਫਿਰ ਡਾਲਰ ਦੇ ਮੁਕਾਬਲੇ 75 ਦੇ ਹੇਠਲੇ ਪੱਧਰ ਤੱਕ ਡਿੱਗ ਸਕਦਾ ਹੈ। ਉਂਜ ਰੁਪਿਆ ਅਜੇ ਮਜ਼ਬੂਤ ਹੋ ਕੇ 71 ਦੇ ਪੱਧਰ 'ਤੇ ਪਹੁੰਚਿਆ ਹੈ, ਪ੍ਰੰਤੂ ਬਰਾਮਦ ਦੀ ਵਧਦੀ ਲਾਗਤ ਦਾ ਅਸਰ ਰੁਪਏ ਦੀ ਕੀਮਤ ਵਿੱਚ ਆਉਣ ਵਾਲੇ ਮਹੀਨਿਆਂ ਵਿੱਚ ਦੋਬਾਰਾ ਦਿਸ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼