Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਹਵਾ ਪ੍ਰਦੂਸ਼ਣ ਨਾਲ ਪਿਛਲੇ ਸਾਲ ਭਾਰਤ ਦੇ 12.4 ਲੱਖ ਲੋਕ ਮਰੇ

December 07, 2018 10:52 PM

ਨਵੀਂ ਦਿੱਲੀ, 7 ਦਸੰਬਰ (ਪੋਸਟ ਬਿਊਰੋ)- ਭਾਰਤ ਵਿੱਚ ਪਿਛਲੇ ਸਾਲ ਤੰਬਾਕੂ ਦੀ ਵਰਤੋਂ ਦੇ ਮੁਕਾਬਲੇ ਹਵਾ ਪ੍ਰਦੂਸ਼ਣ ਨਾਲ ਲੋਕ ਜ਼ਿਆਦਾ ਬੀਮਾਰ ਹੋਏ ਅਤੇ ਇਸ ਦੇ ਕਾਰਨ ਹਰੇਕ ਅੱਠ 'ਚੋਂ ਇਕ ਵਿਅਕਤੀ ਨੇ ਆਪਣੀ ਜਾਨ ਗਵਾਈ। ਕੱਲ੍ਹ ਜਾਰੀ ਇਕ ਅਧਿਐਨ ਦੀ ਰਿਪੋਰਟ ਵਿੱਚ ਇਹ ਕਿਹਾ ਗਿਆ ਹੈ।
ਇਸ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਹਵਾ ਦੇ ਬਹੁਤ ਜ਼ਿਆਦਾ ਸੂਖਮ ਕਣਾਂ ਪੀ ਐਮ 2.5 ਦੇ ਸਭ ਤੋਂ ਵੱਧ ਸੰਪਰਕ ਵਿੱਚ ਦਿੱਲੀ ਵਾਸੀ ਆਉਂਦੇ ਹਨ। ਉਸ ਦੇ ਬਾਅਦ ਉਤਰ ਪ੍ਰਦੇਸ਼ ਅਤੇ ਹਰਿਆਣਾ ਦਾ ਨੰਬਰ ਆਉਂਦਾ ਹੈ। ਇਸ ਵਿੱਚ ਕਿਹਾ ਗਿਆ ਕਿ 2017 ਵਿੱਚ ਕਰੀਬ 12.4 ਲੱਖ ਮੌਤਾਂ ਦੇ ਪਿੱਛੇ ਹਵਾ ਪ੍ਰਦੂਸ਼ਣ ਵਜ੍ਹਾ ਸੀ। ਅਧਿਐਨ ਵਿੱਚ ਕਿਹਾ ਗਿਆ ਹੈ ਕਿ ਦੁਨੀਆ ਭਰ ਵਿੱਚ ਹਵਾ ਪ੍ਰਦੂਸ਼ਣ ਦੇ ਕਾਰਨ 18 ਫੀਸਦੀ ਲੋਕਾਂ ਨੇ ਸਮੇਂ ਤੋਂ ਪਹਿਲਾਂ ਜਾਂ ਤਾਂ ਆਪਣੀ ਜਾਨ ਗਵਾਈ ਸੀ ਜਾਂ ਬੀਮਾਰ ਪੈ ਗਏ। ਇਸ ਵਿੱਚ ਭਾਰਤ ਦਾ ਅੰਕੜਾ 26 ਫੀਸਦੀ ਸੀ। ਹਵਾ ਪ੍ਰਦੂਸ਼ਣ ਨਾਲ ਗਰਭਪਾਤ ਦਾ ਖਤਰਾ ਵਧ ਸਕਦਾ ਹੈ। ਇਕ ਨਵੇਂ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ।
ਅਮਰੀਕਾ ਦੇ ਯੂਟਾ ਯੂਨੀਵਰਸਿਟੀ ਦੇ ਖੋਜੀਆਂ ਨੇ ਪਾਇਆ ਹੈ ਕਿ ਯੂਟਾ ਦੀਆਂ ਔਰਤਾਂ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਵਧਣ ਦੇ ਬਾਅਦ ਗਰਭਪਾਤ ਦਾ ਖਤਰਾ ਵਧ ਗਿਆ। 2007 ਤੋਂ 2015 ਤੱਕ ਕੀਤੇ ਇਸ ਅਧਿਐਨ ਵਿੱਚ 1300 ਮਹਿਲਾਵਾਂ ਸ਼ਾਮਲ ਕੀਤੀਆਂ ਗਈਆਂ ਸਨ। ਦੁਨੀਆ ਭਰ ਦੇ ਮੌਸਮ ਵਿੱਚ ਆ ਰਹੀ ਤਬਦੀਲੀ ਦੀ ਵਜ੍ਹਾ ਨਾਲ ਹਵਾ ਹੁਣ ਪਹਿਲਾਂ ਤੋਂ ਜ਼ਿਆਦਾ ਗਰਮ ਹੋ ਰਹੀ ਹੈ ਅਤੇ ਇਸ ਦਾ ਅਸਰ ਭਾਰਤ ਦੀ ਹਵਾ ਨਾਲ ਊਰਜਾ ਉਤਪਾਦਨ ਸਮਰੱਥਾ 'ਤੇ ਪੈ ਰਿਹਾ ਹੈ। ਇਕ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ