Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਦਿੱਲੀ ਰਾਜਧਾਨੀ ਬਿੱਲ ਤੋਂ ਰਾਜ ਸਭਾ ਵਿੱਚ ਹੰਗਾਮੇ ਵਰਗੀ ਸਥਿਤੀ

March 24, 2021 08:26 AM

ਨਵੀਂ ਦਿੱਲੀ, 23 ਮਾਰਚ, (ਪੋਸਟ ਬਿਊਰੋ)- ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਹੋਰ ਵੱਧ ਤਾਕਤਾਂ ਦੇਣ ਵਾਲੇ ਨੈਸ਼ਨਲ ਕੈਪੀਟਲ ਟੈਰੀਟਰੀ ਗਵਰਨੈਂਸ (ਸੋਧ) ਬਿੱਲ 2021 ਉੱਤੇ ਰਾਜ ਸਭਾ ਵਿੱਚ ਅੱਜ ਮੰਗਲਵਾਰ ਨੂੰ ਜ਼ਬਰਦਸਤ ਹੰਗਾਮਾ ਹੋ ਗਿਆ ਅਤੇ ਇਸ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ।
ਵਰਨਣ ਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਦਾ ਇਹ ਬਹੁ-ਚਰਚਿਤ ਬਿੱਲ ਲੋਕ ਸਭਾ ਤੋਂ ਇੱਕ ਦਿਨ ਪਹਿਲਾਂ ਪਾਸ ਹੋ ਚੁੱਕਾ ਹੈ। ਅੱਜ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨਾਰਾਇਣ ਸਿੰਘ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੂੰਨੈਸ਼ਨਲ ਕੈਪੀਟਲ ਟੈਰੀਟਰੀ ਗਵਰਨੈਂਸ (ਸੋਧ) ਬਿੱਲ ਪੇਸ਼ ਕਰਨ ਨੂੰ ਕਿਹਾ ਤਾਂ ਇਸ ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਸਪੀਕਰ ਵੱਲੋਂਬਿੱਲ ਪੇਸ਼ ਕਰਨ ਦੀ ਆਗਿਆ ਦੇਣ ਉੱਤੇ ਸਵਾਲ ਕਰ ਕੇ ਹੰਗਾਮਾ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਮੈਂਬਰ ਸੰਜੇ ਸਿੰਘ ਨੇ ਵਿਰੋਧ ਕਰਦਿਆਂ ਕਿਹਾ ਕਿ ਇਸ ਬਾਰੇ ਉਨ੍ਹਾਂ ਦਾ ਨੋਟਿਸ ਪੈਂਡਿੰਗ ਹੈ, ਪਹਿਲਾਂ ਉਸ ਉੱਤੇ ਵਿਚਾਰ ਕੀਤੀ ਜਾਵੇ। ਡਿਪਟੀ ਚੇਅਰਮੈਨ ਨੇ ਭਰੋਸਾ ਦਿੱਤਾ ਕਿ ਬਿੱਲ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਦੇ ਨੋਟਿਸ ਉੱਤੇ ਵਿਚਾਰ ਕੀਤਾ ਜਾਵੇਗਾ। ਕਾਂਗਰਸ ਆਾਗੂ ਮਲਿਕਾਰਜੁਨ ਖੜਗੇ ਨੇ ਦਿੱਲੀ ਦੇ ਬਾਰੇ ਇਸ ਬਿੱਲ ਨੂੰ ਘਾਤਕ ਕਰਾਰ ਦਿੰਦਿਆਂ ਕਿਹਾ ਕਿ ਇਹ ਦਿੱਲੀ ਸਰਕਾਰ ਦੇ ਚੁਣੇ ਪ੍ਰਤੀਨਿਧਾਂ ਦੇ ਅਧਿਕਾਰਾਂ ਉੱਤੇ ਕਬਜ਼ਾ ਕਰਨ ਵਾਲਾ ਹੈ, ਜਿਸ ਨਾਲ ਲੋਕਤੰਤਰ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਉੱਤੇ ਕਈ ਦੋਸ਼ ਲਾਏ।
ਬਾਅਦ ਵਿੱਚ ਸ਼ੋਰ-ਸ਼ਰਾਬੇ ਤੇ ਹੰਗਾਮ ਦੌਰਾਨ ਡਿਪਟੀ ਚੇਅਰਮੈਨ ਨੇ ਸਦਨ ਮੁਲਤਵੀ ਕਰ ਦਿੱਤਾ।ਫਿਰਹਾਊਸ ਬੈਠਣ ਉੱਤੇਵੀ ਇਸ ਬਿੱਲ ਦੇ ਵਿਰੋਧ ਕਾਰਨ ਹਾਲਾਤ ਉਹੀ ਬਣੇ ਰਹੇ ਅਤੇ ਹਾਉਸ ਕਈ ਵਾਰ ਬੈਠਿਆ ਅਤੇ ਮੁਲਤਵੀ ਹੋਇਆ, ਪਰ ਬਿੱਲ ਪੇਸ਼ ਨਹੀਂ ਕੀਤਾ ਜਾ ਸਕਿਆ। ਸਾਰੀਆਂ ਪਾਰਟੀਆਂ ਦੇ ਆਗੂਆਂ ਤੇ ਚੇਅਰਮੈਨ ਦੀ ਇਸ ਗੱਲ ਉੱਤੇ ਸਹਿਮਤੀ ਬਣੀ ਕਿ ਅਗਲੇ ਦਿਨ ਫਾਈਨੈਂਸ ਬਿੱਲ ਉੱਤੇ ਚਰਚਾ ਤੋਂ ਬਾਅਦ ਇਸ ਮੁੱਦੇ ਦੀ ਬਹਿਸ ਕਰਵਾਈ ਜਾ ਸਕਦੀ ਹੈ। ਇਹ ਬਿੱਲ ਪਾਸ ਹੋਣ ਤੋਂ ਬਾਅਦ ਦਿੱਲੀਦੀ ਚੁਣੀ ਹੋਈ ਕੇਜਰੀਵਾਲ ਸਰਕਾਰ ਲਈ ਆਪਣਾ ਹਰ ਕਾਰਜਕਾਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਕੋਲ ਪੇਸ਼ ਕਰਨਾ ਜ਼ਰੂਰੀ ਹੋ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼