Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਪਾਕਿ ਦੀ ਮਦਦ ਤੋਂ ਪਹਿਲਾਂ ਆਈ ਐੱਮ ਐੱਫ ਨੇ ਸਖ਼ਤ ਸ਼ਰਤਾਂ ਰੱਖੀਆਂ

December 07, 2018 11:01 PM

ਇਸਲਾਮਾਬਾਦ, 7 ਦਸੰਬਰ (ਪੋਸਟ ਬਿਊਰੋ)- ਨਕਦੀ ਸੰਕਟ ਵਿੱਚ ਬੁਰੀ ਤਰ੍ਹਾਂ ਫਸੇ ਹੋਏ ਪਾਕਿਸਤਾਨ ਨੂੰ 15 ਜਨਵਰੀ ਤਕ ਅੱਠ ਅਰਬ ਡਾਲਰ ਦੀ ਮਦਦ ਦੇਣ ਦੇ ਲਈ ਕੌਮਾਂਤਰੀ ਮੁਦਰਾ ਫੰਡ (ਆਈ ਐੱਮ ਐੱਫ) ਨੇ ਸਖ਼ਤ ਸ਼ਰਤਾਂ ਰੱਖ ਦਿੱਤੀਆਂ ਹਨ। ਆਈ ਐੱਮ ਐੱਫ ਚਾਹੁੰਦਾ ਹੈ ਕਿ ਪਾਕਿਸਤਾਨ ਸਰਕਾਰ ਆਰਥਿਕ ਸੰਤੁਲਨ ਦੂਰ ਕਰਨ ਦਾ ਠੋਸ ਭਰੋਸਾ ਦੇਵੇ, ਇਸ ਤੋਂ ਬਾਅਦ ਉਹ ਉਸ ਨੂੰ ਮਦਦ ਦੇਣ ਦਾ ਪ੍ਰਸਤਾਵ ਕਾਰਜਕਾਰੀ ਕੌਂਸਲ ਦੇ ਕੋਲ ਭੇਜੇ।
ਵਰਨਣ ਯੋਗ ਹੈ ਕਿ ਨਕਦੀ ਸੰਕਟ ਦੇ ਕਾਰਨ ਭੁਗਤਾਨ ਦੀ ਸਮੱਸਿਆ ਨਾਲ ਜੂਝ ਰਿਹਾ ਪਾਕਿਸਤਾਨ ਆਈ ਐੱਮ ਐੱਫ ਤੋਂ ਅੱਠ ਅਰਬ ਡਾਲਰ ਦੀ ਆਰਥਿਕ ਮਦਦ ਚਾਹੁੰਦਾ ਹੈ। ਪਾਕਿਸਤਾਨ ਦੇ ਵਿੱਤ ਮੰਤਰਾਲੇ ਦੇ ਸੂਤਰਾਂ ਮੁਤਾਬਕ ਸਰਕਾਰ ਨੇ ਵੀਰਵਾਰ ਨੂੰ ਇਸ ਬਾਰੇ ਪਹਿਲੇ ਪੜਾਅ ਦੀ ਵਾਰਤਾ ਨੂੰ ਪੂਰਾ ਕੀਤਾ ਹੈ। ਇਸ ਸਿਲਸਿਲੇ `ਚ ਵਿੱਤ ਮੰਤਰੀ ਅਸਦ ਉਮਰ ਦੀ ਵਾਸ਼ਿੰਗਟਨ ਵਿਖੇ ਆਈ ਐੱਮ ਐੱਫ ਹੈੱਡਕੁਆਰਟਰ `ਚ ਬੈਠੇ ਸੰਸਥਾ ਦੇ ਮੁਖੀ ਹੈਰਾਲਡ ਫਿੰਗਰ ਨਾਲ ਵੀਡੀਓ ਲਿੰਕ ਨਾਲ ਵਾਰਤਾ ਹੋਈ ਤਾਂ ਦੋਵਾਂ ਵਿਚਾਲੇ ਬਿਜਲੀ ਦੇ ਰੇਟ ਵਧਾਉਣ, ਵਿਆਜ ਵਧਾਉਣ, ਰੁਪਏ ਦੀ ਕੀਮਤ ਘੱਟ ਕਰਨ ਤੇ ਟੈਕਸਾਂ ਦਾ ਟੀਚਾ ਵਧਾਉਣ ਬਾਰੇ ਗੱਲਬਾਤ ਹੋਈ। ਪਾਕਿਸਤਾਨੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਆਈ ਐੱਮ ਐੱਫ ਨਾਲ ਸਮਝੌਤੇ ਦਾ ਖਰੜਾ ਕ੍ਰਿਸਮਸ ਦੀਆਂ ਛੁੱਟੀਆਂ ਤੋਂ ਪਹਿਲਾਂ ਬਣ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ ਨੂੰ ਆਈ ਐੱਮ ਐੱਫ ਦੀ ਕੌਂਸਲ ਦੀ ਬੈਠਕ `ਚ ਉਸ ਨੂੰ ਆਰਥਿਕ ਮਦਦ ਦੇਣ ਦਾ ਪ੍ਰਸਤਾਵ ਰੱਖਿਆ ਜਾ ਸਕਦਾ ਹੈ।
ਵਿੱਤ ਮੰਤਰਾਲੇ ਮੁਤਾਬਕ ਵੀਰਵਾਰ ਨੂੰ ਹੋਈ ਗੱਲਬਾਤ ਕਾਫੀ ਚੰਗੀ ਰਹੀ। ਇਸ ਦੌਰਾਨ ਆਈ ਐੱਮ ਐੱਫ ਦੀ ਆਸ ਪਾਕਿਸਤਾਨ ਨੂੰ ਮਿਲੇ ਕਰਜ਼ ਦੇ ਸੰਤੁਲਨ ਨੂੰ ਦੂਰ ਕਰਨ ਦੀ ਰਹੀ। ਆਈ ਐੱਮ ਐੱਫ ਚਾਹੁੰਦਾ ਹੈ ਕਿ ਪਾਕਿਸਤਾਨ 22 ਫ਼ੀਸਦੀ ਤਕ ਬਿਜਲੀ ਰੇਟ ਵਧਾਏ, ਜਿਸ ਨਾਲ ਉਸ ਦੇ ਬਿਜਲੀ ਪ੍ਰਾਜੈਕਟਾਂ `ਤੇ ਹੋਇਆ ਖ਼ਰਚ ਨਿਕਲ ਸਕੇ। ਜ਼ਿਕਰ ਯੋਗ ਹੈ ਕਿ ਸਤੰਬਰ 2018 ਤਕ ਪਾਕਿਸਤਾਨ `ਤੇ 31 ਲੱਖ ਕਰੋੜ ਰੁਪਏ ਦਾ ਕਰਜ਼ ਤੇ ਦੇਣਦਾਰੀ ਹੋ ਚੁੱਕੀ ਸੀ, ਜੋ ਲਗਾਤਾਰ ਵਧੀ ਜਾਂਦੀ ਹੈ। ਇਸ ਕਾਰਨ ਜੇ ਆਰਥਿਕ ਮਦਦ `ਚ ਦੇਰੀ ਹੋਈ ਤਾਂ ਅਰਥਚਾਰਾ ਤਬਾਹ ਹੋ ਸਕਦਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ