Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਗਲਤ ਮੁਕੱਦਮੇਬਾਜ਼ੀ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਬਾਰੇ ਅਪੀਲਾਂ ਉਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ

March 25, 2021 03:12 AM

ਨਵੀਂ ਦਿੱਲੀ, 24 ਮਾਰਚ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੱਲ੍ਹ ਕੇਂਦਰ ਸਰਕਾਰ ਤੋਂ ਦੋ ਵੱਖੋ-ਵੱਖਰੀਆਂ ਅਪੀਲਾਂ ਬਾਰੇ ਜਵਾਬ ਮੰਗਿਆ ਹੈ, ਜਿਨ੍ਹਾਂ ਰਾਹੀਂ ਮੁਕੱਦਮੇਬਾਜ਼ੀ ਦੇ ਸ਼ਿਕਾਰ ਪੀੜਤਾਂ ਨੂੰ ਮੁਆਵਜ਼ਾ ਦੇਣ ਵਾਸਤੇ ਨਿਰਦੇਸ਼ ਤਿਆਰ ਕਰਨ ਲਈ ਸਰਕਾਰ ਨੂੰ ਹਦਾਇਤਾਂ ਦੇਣ ਤੇ ਅਪਰਾਧਕ ਕੇਸ ਵਿੱਚ ਝੂਠੇ ਸ਼ਿਕਾਇਤਕਰਤਾਵਾਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਇੱਕ ਬੈਂਚ ਨੇ ਭਾਜਪਾ ਦੇ ਆਗੂਆਂ ਅਸ਼ਵਨੀ ਉਪਾਧਿਆਏ ਅਤੇ ਕਪਿਲ ਮਿਸ਼ਰਾ ਵੱਲੋਂ ਦਾਖਲ ਅਪੀਲਾਂ ਉੱਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤੇ ਹਨ। ਅਸ਼ਵਨੀ ਉਪਾਧਿਆਏ ਐਡਵੋਕੇਟ ਨੇ ਕੇਂਦਰ ਸਰਕਾਰ, ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਰਕਾਰੀ ਮਸ਼ੀਨਰੀ ਰਾਹੀਂ ਝੂਠੀ ਮੁਕੱਦਮੇਬਾਜ਼ੀ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਦਿਸ਼ਾ ਨਿਰਦੇਸ਼ ਬਣਾਉਣ ਤੇ ਲਾਗੂ ਕਰਨ ਬਾਰੇ ਹਦਾਇਤਾਂ ਦੇਣ ਦੀ ਮੰਗ ਕੀਤੀ ਹੈ। ਕਪਿਲ ਮਿਸ਼ਰਾ ਨੇ ਆਪਣੀ ਅਪੀਲ ਵਿੱਚ ਅਪਰਾਧਕ ਕੇਸਾਂ ਵਿੱਚ ਝੂਠੇ ਸ਼ਿਕਾਇਤਕਰਤਾਵਾਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਅਤੇ ਅਜਿਹੀ ਗਲਤ ਮੁਕੱਦਮੇਬਾਜ਼ੀ ਦੇ ਸ਼ਿਕਾਰ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਦਿਸ਼ਾ ਨਿਰਦੇਸ਼ ਤਿਆਰ ਕਰਨ ਸਬੰਧੀ ਹਦਾਇਤਾਂ ਦੇਣ ਲਈ ਕਿਹਾ ਹੈ। ਬੈਂਚ ਨੇ ਉਪਾਧਿਆਏ ਵੱਲੋਂ ਦਾਖਲ ਅਰਜ਼ੀ ਵਿੱਚ ਕੀਤੀ ਗਈ ਬੇਨਤੀ ਉੱਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਰਾਜਾਂ ਅਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਉੱਤੇ ਸੁਣਵਾਈ 26 ਅਪ੍ਰੈਲ ਨੂੰ ਕੀਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ