Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਲਗਜ਼ਮਬਰਗ ਦੀ ਬਸ-ਟਰੇਨ ਵਿੱਚ ਸਫਰ ਦਾ ਕਿਰਾਇਆ ਮੁਆਫ

December 07, 2018 11:09 PM

ਲਗਜ਼ਮਬਰਗ ਸਿਟੀ, 7 ਦਸੰਬਰ (ਪੋਸਟ ਬਿਊਰੋ)- ਯੂਰਪ ਦਾ ਸੱਤਵਾਂ ਸਭ ਤੋਂ ਛੋਟਾ ਦੇਸ਼ ਲਗਜ਼ਮਬਰਗ ਅਗਲੇ ਸਾਲ ਗਰਮੀਆਂ ਤੱਕ ਪਬਲਿਕ ਟਰਾਂਸਪੋਰਟ ਮੁਫਤ ਕਰ ਦੇਵੇਗਾ। ਏਦਾਂ ਕਰਨ ਵਾਲਾ ਉਹ ਦੁਨੀਆ ਦਾ ਪਹਿਲਾ ਦੇਸ਼ ਹੋਵੇਗਾ। ਇਸ ਦੇ ਤਹਿਤ ਲਗਜ਼ਮਬਰਗ ਵਿੱਚ ਬਸ, ਟਰੇਨ ਅਤੇ ਟਰਾਮ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦਾ ਕਿਰਾਇਆ ਨਹੀਂ ਦੇਣਾ ਪਿਆ ਕਰੇਗਾ।
ਵਰਨਣ ਯੋਗ ਹੈ ਕਿ ਇਸ ਦੇਸ਼ ਦੀ ਆਬਾਦੀ ਕਰੀਬ ਛੇ ਲੱਖ ਹੈ। ਘੱਟ ਆਬਾਦੀ ਹੋਣ ਦੇ ਬਾਵਜੂਦ ਇਥੇ ਟਰੈਫਿਕ ਦੀ ਸਮੱਸਿਆ ਬਣੀ ਰਹਿੰਦੀ ਹੈ। ਇਸ ਕਾਰਨ ਸਰਕਾਰ ਨੇ ਦੇਸ਼ ਦਾ ਵਾਤਾਵਰਣ ਬਚਾਉਣ ਅਤੇ ਟਰੈਫਿਕ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਇਹ ਯੋਜਨਾ ਬਣਾਈ ਹੈ। ਕੱਲ੍ਹ ਜੇਵੀਅਰ ਬੈਟਲ ਨੇ ਲਗਜ਼ਮਬਰਗ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਬੈਟਲ ਨੇ ਚੋਣ ਰੈਲੀ ਵਿੱਚ ਕਿਹਾ ਸੀ ਕਿ ਉਹ ਪਬਲਿਕ ਟਰਾਂਸਪੋਰਟ ਨੂੰ ਮੁਫਤ ਕਰ ਦੇਣਗੇ। ਸਰਕਾਰ ਪਹਿਲਾਂ ਹੀ 20 ਸਾਲ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਟਰਾਂਸਪੋਰਟ ਦਾ ਐਲਾਨ ਕਰ ਚੁੱਕੀ ਹੈ। ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਘਰ ਤੋਂ ਸਕੂਲ ਆਉਣ-ਜਾਣ ਲਈ ਫ੍ਰੀ ਸਰਵਿਸ ਸ਼ੁਰੂ ਕੀਤੀ ਗਈ ਹੈ। ਕਿਸੇ ਵੀ ਵਿਅਕਤੀ ਨੂੰ ਦੋ ਘੰਟੇ ਤੋਂ ਵੱਧ ਦੀ ਯਾਤਰਾ ਕਰਨ ਲਈ 1.78 ਪੌਂਡ ਹੀ ਭਰਨੇ ਹੋਣਗੇ। ਯਾਨੀ 2590 ਵਰਗ ਕਿਲੋਮੀਟਰ ਖੇਤਰਫਲ ਵਾਲੇ ਦੇਸ਼ ਨੂੰ ਘੁੰਮਣ ਲਈ ਕਿਸੇ ਵਿਅਕਤੀ ਨੂੰ 160 ਰੁਪਏ ਹੀ ਦੇਣੇ ਹੋਣਗੇ। ਲਗਜ਼ਮਬਰਗ ਵਿੱਚ 2020 ਨਾਲ ਹਰ ਤਰ੍ਹਾਂ ਦੀ ਟਿਕਟ ਬੰਦ ਕਰ ਦਿੱਤੀ ਜਾਏਗੀ। ਫ੍ਰੀ ਟਰਾਂਸਪੋਰਟ ਦੀ ਨੀਤੀ ਕਿਵੇਂ ਬਣੇਗੀ, ਇਹ ਸਰਕਾਰ ਨੇ ਹਾਲੇ ਤੈਅ ਨਹੀਂ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ