Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

ਮਿਊਜ਼ਿਕ ਵੀਡੀਓ ਕਰਨ ਦੀ ਬਹੁਤ ਦੇਰ ਦੀ ਖਾਹਿਸ਼ ਸੀ : ਨਵਾਜ਼ੂਦੀਨ

March 25, 2021 03:33 AM

ਅਭਿਨੇਤਰਾ ਨਵਾਜ਼ੂਦੀਨ ਸਿੱਦੀਕੀ ਦਾ ਮੰਨਣਾ ਹੈ ਕਿ ਉਸ ਨੇ ਪੰਜਾਬੀ ਸੰਗੀਤ ਇੰਡਸਟਰੀ ਨੂੰ ਹਮੇਸ਼ਾ ਉਚੇ ਪੱਧਰ ਤੇ ਰੱਖਿਆ ਹੈ। ਉਹ ਗੀਤ ‘ਬਾਰਿਸ਼ ਕੀ ਜਾਏ’ ਦੀ ਵੀਡੀਓ ਵਿੱਚ ਪੰਜਾਬੀ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਨਾਲ ਨਵੀਂ ਸ਼ੁਰੂਆਤ ਕਰਦੇ ਦਿੱਸਣਗੇ। ਨਵਾਜ਼ੂਦੀਨ ਨੇ ਕਿਹਾ, ‘‘ਕਈ ਸਾਲਾਂ ਤੋਂ ਗੈਰ ਫਿਲਮੀ ਮਿਊਜ਼ਿਕ ਵੀਡੀਓ ਕਰਨਾ ਮੇਰੀ ਛੁਪੀ ਇੱਛਾ ਸੀ, ਪਰ ਅਜਿਹਾ ਪ੍ਰਾਜੈਕਟ ਦੇ ਕੰਮ ਦਾ ਕਦੇ ਮੌਕਾ ਨਹੀਂ ਮਿਲਿਆ, ਜਿਸ ਨਾਲ ਮੈਂ ਕੁਝ ਵੱਖਰਾ ਕਰ ਸਕਾਂ।” ਉਨ੍ਹਾਂ ਕਿਹਾ, ‘ਬਾਰਿਸ਼ ਕੀ ਜਾਏ’ ਗੀਤ ਨਾਲ ਉਸ ਨੂੰ ਆਪਣੀ ਇਹ ਇੱਛਾ ਪੂਰੀ ਕਰਨ ਦਾ ਮੌਕਾ ਮਿਲਿਆ। ਉਸ ਨੇ ਕਿਹਾ, ‘‘ਮੈਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਮੇਸ਼ਾ ਉਚੇ ਸਥਾਨ ਉੱਤੇ ਰੱਖਦਾ ਹਾਂ ਅਤੇ ਇਸ ਰੰਗ-ਬਿਰੰਗੇ, ਪ੍ਰਮਾਣਿਕ ਅਤੇ ਅਮੀਰ ਇੰਡਸਟਰੀ ਨਾਲ ਨਵੀਂ ਸ਼ੁਰੂਆਤ ਕਰਨਾ ਸੱਚਮੁੱਚ ਸ਼ਾਨਦਾਰ ਹੈ।”
ਨਵਾਜ਼ੂਦੀਨ ਨੇ ਕਿਹਾ, ‘‘ਇਸ ਨੂੰ ਖੇਤਰੀ ਕਹਿਣਾ ਗਲਤ ਹੋਵੇਗਾ। ਇੱਕ ਸਮਾਂ ਸੀ, ਜਦੋਂ ਗਾਇਕ ਕਦੇ ਕਦਾਈਂ ਬਾਲੀਵੁੱਡ ਟ੍ਰੈਕ ਵਿੱਚ ਆਉਂਦੇ ਸਨ, ਪਰ ਮੈਨੂੰ ਲੱਗਦਾ ਹੈ ਕਿ ਅੱਜ ਭੂਮਿਕਾ ਇਸ ਦੇ ਉਲਟ ਹੈ ਅਤੇ ਅਦਾਕਾਰ ਮਿਊਜ਼ਿਕ ਵੀਡੀਓ ਤੱਕ ਪਹੁੰਚ ਕਰਦੇ ਹਨ ਕਿਉਂਕਿ ਉਹ ਇਨ੍ਹਾਂ ਦਾ ਮਹੱਤਵ ਸਮਝਦੇ ਹਨ। ਦਰਅਸਲ ਇਹ ਮਿਊਜ਼ਿਕ ਇੰਡਸਟਰੀ ਲਈ ਅੱਗੇ ਵਧਣ ਦਾ ਸਮਾਂ ਹੈ।” ਸੁਨੰਦਾ ਸ਼ਰਮਾ ਬਾਰੇ ਨਵਾਜ਼ੂਦੀਨ ਨੇ ਕਿਹਾ ਕਿ ਉਹ ਇੱਕ ਕਮਾਲ ਦੀ ਗਾਇਕਾ ਹੈ ਅਤੇ ਅਦਾਕਾਰੀ ਦੀ ਯੋਗਤਾ ਵੀ ਰੱਖਦੀ ਹੈ। ਉਸ ਨੇ ਕਿਹਾ ਕਿ ਸੁਨੰਦਾ ਨਾਲ ਕੰਮ ਕਰਨਾ ਉਨ੍ਹਾਂ ਲਈ ਕਾਫੀ ਮਜ਼ੇਦਾਰ ਤਜਰਬਾ ਰਿਹਾ ਹੈ। ‘ਬਾਰਿਸ਼ ਕੀ ਜਾਏ’ ਗਾਣੇ ਦੇ ਬੋਲ ਜਾਨੀ ਨੇ ਲਿਖੇ ਹਨ ਤੇ ਇਸ ਨੂੰ ਬੀ ਪਰਾਕ ਨੇ ਗਾਇਆ ਹੈ। ਇਸ ਗਾਣੇ ਦੀ ਵੀਡੀਓ ਅਰਵਿੰਦਰ ਖਹਿਰਾ ਨੇ ਬਣਾਈ ਹੈ, ਜੋ 27 ਮਾਰਚ ਨੂੰ ਰਿਲੀਜ਼ ਹੋਵੇਗੀ। ਗਾਣੇ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ