Welcome to Canadian Punjabi Post
Follow us on

02

July 2025
 
ਕੈਨੇਡਾ

ਸੁਪਰੀਮ ਕੋਰਟ ਨੇ ਫੈਡਰਲ ਕਾਰਬਨ ਪ੍ਰਾਈਸ ਨੂੰ ਦੱਸਿਆ ਸੰਵਿਧਾਨਕ

March 26, 2021 12:40 AM

ਓਟਵਾ, 25 ਮਾਰਚ (ਪੋਸਟ ਬਿਊਰੋ) : ਸੁਪਰੀਮ ਕੋਰਟ ਆਫ ਕੈਨੇਡਾ ਦਾ ਕਹਿਣਾ ਹੈ ਕਿ ਫੈਡਰਲ ਕਾਰਬਨ ਪ੍ਰਾਈਸ ਪੂਰੀ ਤਰ੍ਹਾਂ ਸੰਵਿਧਾਨਕ ਹੈ।
ਇਸ ਫੈਸਲੇ ਵਿੱਚੋਂ ਲਿਬਰਲਾਂ ਦੇ ਕਲਾਈਮੇਟ ਚੇਂਜ ਪਲੈਨ ਦੀ ਹੀ ਝਲਕ ਹੈ। ਇਸ ਪਲੈਨ ਤਹਿਤ ਸਰਕਾਰ ਦਾ ਅਗਲੇ ਦਹਾਕੇ ਤੱਕ ਕੈਨੇਡਾ ਤੋਂ ਇੱਕ ਤਿਹਾਈ ਰਿਸਾਅ ਨੂੰ ਖਤਮ ਕਰਨ ਦਾ ਟੀਚਾ ਹੈ।ਚੀਫ ਜਸਟਿਸ ਰਿਚਰਡ ਵੈਗਨਰ ਨੇ ਲਿਖਤੀ ਫੈਸਲੇ ਵਿੱਚ ਆਖਿਆ ਕਿ ਕਲਾਈਮੇਟ ਚੇਂਜ ਸੱਚਮੁੱਚ ਦਾ ਖਤਰਾ ਹੈ ਤੇ ਉਨ੍ਹਾਂ ਇਹ ਵੀ ਆਖਿਆ ਕਿ ਸਬੂ਼ਤਾਂ ਤੋਂ ਸਿੱਧ ਹੁੰਦਾ ਹੈ ਕਿ ਪ੍ਰਦੂਸ਼ਣ ਉੱਤੇ ਟੈਕਸ ਲਾਉਣਾ ਇਸ ਸਮੱਸਿਆ ਤੋਂ ਬਚਣ ਦਾ ਵਧੀਆ ਹੱਲ ਹੈ। ਉਨ੍ਹਾਂ ਆਖਿਆ ਕਿ ਇਹ ਚੁਣੌਤੀ ਸਿਰਫ ਦੇਸ਼ ਲਈ ਹੀ ਨਹੀਂ ਸਗੋਂ ਦੁਨੀਆ ਲਈ ਵੱਡਾ ਖਤਰਾ ਹੈ।
ਵੈਗਨਰ ਨੇ ਆਖਿਆ ਕਿ ਕੈਨੇਡਾ ਵੱਲੋਂ ਇਹ ਆਖਿਆ ਜਾਣਾ ਅਤਿਕਥਨੀ ਨਹੀਂ ਹੈ ਕਿ ਇਹ ਮੁੱਦਾ ਕੌਮੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਮਨੁੱਖਤਾ ਦੇ ਭਵਿੱਖ ਨੂੰ ਦਰਪੇਸ਼ ਚੁਣੌਤੀ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਉਪਰੰਤ ਐਨਵਾਇਰਮੈਂਟ ਮੰਤਰੀ ਜੌਨਾਥਨ ਵਿਲਕਿਨਸਨ ਨੇ ਇੱਕ ਬਿਆਨ ਜਾਰੀ ਕਰਕੇ ਇਸ ਨੂੰ ਅਜਿਹੇ ਕਈ ਮਿਲੀਅਨ ਕੈਨੇਡੀਅਨਾਂ ਦੀ ਜਿੱਤ ਦੱਸਿਆ ਜਿਹੜੇ ਮੰਨਦੇ ਹਨ ਕਿ ਸਾਨੂੰ ਅਜਿਹੇ ਅਰਥਚਾਰੇ ਦਾ ਨਿਰਮਾਣ ਕਰਨਾ ਚਾਹੀਦਾ ਹੈ ਜਿਹੜਾ ਕਲਾਈਮੇਟ ਚੇਂਜ ਨਾਲ ਲੜ ਸਕੇ।
ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਇਸ ਫੈਸਲੇ ਨਾਲ ਕਲਾਈਮੇਟ ਐਕਸ਼ਨ ਨਾਲ ਅਦਾਲਤ ਵਿੱਚ ਜੂਝ ਰਹੇ ਕੰਜ਼ਰਵੇਟਿਵ ਸਿਆਸਤਦਾਨਾਂ ਦੀਆਂ ਕੋਸਿ਼ਸ਼ਾਂ ਖ਼ਤਮ ਹੋ ਜਾਣਗੀਆਂ ਤੇ ਕੀ ਉਹ ਵੀ ਕਲਾਈਮੇਟ ਚੇਂਜ ਨਾਲ ਸੰਘਰਸ਼ ਕਰ ਰਹੇ ਕੈਨੇਡੀਅਨਾਂ ਦਾ ਸਾਥ ਦੇਣਗੇ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ