Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਮਿਆਂਮਾਰ `ਚ ਸੈਂਕੜੇ ਪ੍ਰਦਰਸ਼ਨਕਾਰੀ ਰਿਹਾਅ ਕੀਤੇ ਗਏ

March 26, 2021 01:50 AM

ਯੰਗੂਨ, 25 ਮਾਰਚ (ਪੋਸਟ ਬਿਊਰੋ)- ਮਿਆਂਮਾਰ ਦੇ ਫ਼ੌਜੀ ਰਾਜ ਨੇ ਪ੍ਰਦਰਸ਼ਨਾਂ ਨੂੰ ਰੋਕਣ ਲਈ ਨਰਮੀ ਦਾ ਸੰਕੇਤ ਦਿੰਦੇ ਹੋਏ ਕੱਲ੍ਹ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਛੱਡ ਦਿੱਤਾ, ਜਿਨ੍ਹਾਂ ਨੂੰ ਪਿਛਲੇ ਮਹੀਨੇ ਹੋਏ ਤਖਤਾ ਪਲਟ ਦਾ ਵਿਰੋਧ ਕਰਨ ਦੇ ਦੋਸ਼ 'ਚ ਗ਼੍ਰਿਫ਼ਤਾਰ ਕੀਤਾ ਸੀ। ਯੰਗੂਨ ਦੀ ਇਨਸਿਲ ਦੇ ਬਾਹਰ ਰਿਹਾਅ ਕੀਤੇ ਪ੍ਰਦਰਸ਼ਨਕਾਰੀਆਂ ਨਾਲ ਭਰੀਆਂ ਬੱਸਾਂ ਨੂੰ ਦੇਖਿਆ ਗਿਆ, ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸਨ ਅਤੇ ਖੁਸ਼ ਦਿਖਾਈ ਦੇ ਰਹੇ ਸਨ।
ਪ੍ਰਦਰਸ਼ਨਕਾਰੀਆਂ ਵਿੱਚੋਂ ਕੁਝ ਨੇ ਤਿੰਨ ਉਂਗਲੀਆਂ ਦਾ ਨਿਸ਼ਾਨ ਦਿਖਾਇਆ, ਜੋ ਫ਼ੌਜੀ ਰਾਜ ਦੇ ਖ਼ਿਲਾਫ਼ ਵਿਰੋਧ ਦਾ ਪ੍ਰਤੀਕ ਬਣ ਗਿਆ ਹੈ। ਮਿਆਂਮਾਰ ਦੇ ਸਰਕਾਰੀ ਟੈਲੀਵਿਜਨ ਮੁਤਾਬਕ 628 ਲੋਕਾਂ ਨੂੰ ਛੱਡਿਆ ਗਿਆ ਹੈ। ਵਰਨਣ ਯੋਗ ਹੈ ਕਿ ਇੱਕ ਫਰਵਰੀ ਨੂੰ ਆਂਗ ਸਾਨ ਸੂਚੀ ਦੀ ਚੁਣੀ ਹੋਈ ਸਰਕਾਰ ਦਾ ਤਖਤਾ ਪਲਟ ਹੋਣ ਤੋਂ ਬਾਅਦ ਮਾਰਚ ਦੀ ਸ਼ੁਰੂਆਤ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਵਿੱਚ ਸੈਂਕੜੇ ਵਿਦਿਆਰਥੀ ਸਨ। ਅਧਿਕਾਰੀਆਂ ਦੀ ਨਜ਼ਰ ਵਿੱਚ ਆਉਣ ਤੋਂ ਬਚਣ ਲਈ ਇੱਕ ਮਹਿਲਾ ਵਕੀਲ ਨੇ ਪਛਾਣ ਗੁਪਤ ਰੱਖਦੇ ਹੋਏ ਦੱਸਿਆ ਕਿ ਜਿਹੜੇ ਲੋਕਾਂ ਨੂੰ ਰਿਹਾਅ ਕੀਤਾ ਹੈ, ਉਨ੍ਹਾਂ ਨੂੰ ਤਿੰਨ ਮਾਰਚ ਨੂੰ ਗ਼੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਅਜੇ ਵੀ ਪ੍ਰਦਰਸ਼ਨਾਂ ਦੇ ਕਾਰਨ ਗ਼੍ਰਿਫ਼ਤਾਰ 55 ਲੋਕ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੇ ਖ਼ਿਲਾਫ਼ ਚਲਾਣ ਪੇਸ਼ ਕੀਤੇ ਜਾਣਗੇ, ਜਿਸ ਵਿੱਚ ਤਿੰਨ ਸਾਲ ਤੱਕ ਕੈਦ ਹੋ ਸਕਦੀ ਹੈ।‘ਮਿਆਂਮਾਰ ਅਸਿਸਟੈਂਸ ਐਸੋਸੀਏਸ਼ਨ ਪਾਲੀਟਿਕਲ ਪ੍ਰਿਜਨਰਸ’ (ਐਮ ਏ ਏ ਪੀ ਪੀ) ਨੇ ਦੇਸ਼ ਦੀ ਸਰਕਾਰ ਦਾ ਤਖਤਾ ਪਲਟੇ ਜਾਣ ਤੋਂ ਬਾਅਦ ਕਾਰਵਾਈ ਵਿੱਚ 275 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਐਮ ਏ ਏ ਪੀ ਪੀ ਨੇ ਦੱਸਿਆ ਕਿ ਉਸ ਨੇ 2812 ਲੋਕਾਂ ਦੀ ਗ਼੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ਵਿੱਚੋਂ 2418 ਹਾਲੇ ਵੀ ਹਿਰਾਸਤ ਵਿੱਚ ਹਨ ਜਾਂ ਜਿਨ੍ਹਾਂ ਉੱਤੇ ਕੇਸ ਚਲਾਇਆ ਗਿਆ ਹੈ। ਇਸ ਮੌਕੇ ਕੱਲ੍ਹ ਪ੍ਰਦਰਸ਼ਨਕਾਰੀਆਂ ਨੇ ਨਵੀਂ ਰਣਨੀਤੀ ਅਪਨਾਈ ਅਤੇ ਉਨ੍ਹਾਂ ਨੇ ਸ਼ਾਂਤਮਈ ਹੜਤਾਲ ਦੇ ਤਹਿਤ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣ ਤੇ ਕਾਰੋਬਾਰੀ ਸੰਸਥਾਵਾਂ ਨੂੰ ਦਿਨ 'ਚ ਬੰਦ ਰੱਖਣ ਦੀ ਅਪੀਲ ਕੀਤੀ। ਹੜਤਾਲ ਦੇ ਅਸਰ ਦਾ ਮੁਲਾਂਕਣ ਕਰਨਾ ਮੁਸ਼ਕਲ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ